ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲ੍ਹਾ ਪੱਧਰ ਦੇ ਨਾਲ-ਨਾਲ ਉਪ ਮੰਡਲਾਂ (ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ) ’ਤੇ ਵੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਿਵਲ ਜੱਜ (ਸੀਨੀਅਰ ਡਵੀਜ਼ਨ) ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਰੇਸ਼ ਕੁਮਾਰ ਗੋਇਲ ਨੇ ਮੌਜੂਦ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਯੋਗ ਇਕ ਮਾਨਸਿਕ, ਸਰੀਰਕ ਅਤੇ ਅਧਿਆਤਮਕ ਅਨੁਸ਼ਾਸਨ ਹੈ, ਜਿਸ ਦੀ ਉਤਪਤੀ ਭਾਰਤ ਵਿਚ ਹੋਈ ਹੈ। ਇਹ ਸਾਡੇ ਜੀਵਨ ਵਿਚ ਸੰਤੁਲਨ ਨੂੰ ਬਣਾਏ ਰੱਖਣ ਦਾ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਸਾਨੂੰ ਰੋਜ਼ਾਨਾ ਯੋਗ ਨੂੰ ਆਪਣੇ ਜੀਵਨ ਵਿਚ ਸ਼ਾਮਲ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਪਲਾਸਟਿਕ ਦੀ ਵਰਤੋਂ ਨਾ ਕਰਕੇ ਵਾਤਾਵਰਨ ਨੂੰ ਵੀ ਸੁਰੱਖਿਅਤ ਕਰਨਾ ਚਾਹੀਦਾ ਹੈ। ਪ੍ਰੋਗਰਾਮ ਦੌਰਾਨ ਯੋਗ ਟੀਚਰ ਜਿਤਿਨ ਸ਼ਰਮਾ ਨੇ ਯੋਗ ਅਭਿਆਸ ਕਰਵਾਇਆ। ਉਨ੍ਹਾਂ ਨੇ ਮੌਜੂਦ ਸਾਰੇ ਮੈਂਬਰਾਂ ਨੂੰ ਪ੍ਰਾਣਾਯਾਮ, ਕਪਾਲਭਾਤੀ, ਅਨੁਲੋਮ-ਵਿਲੋਮ, ਧਿਆਨ ਅਤੇ ਸੰਕਲਪ ਯੋਗ ਆਸਣਾਂ ਦਾ ਅਭਿਆਸ ਕਰਵਾਇਆ ਅਤੇ ਦੱਸਿਆ ਕਿ ਨਿਯਮਿਤ ਯੋਗਾ ਤਣਾਅ ਨੂੰ ਘੱਟ ਕਰਨ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਮਦਦ ਕਰਦਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਿਤ ਕੁਮਾਰ ਗਰਗ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜਪਾਲ ਰਾਵਲ, ਸੀਨੀਅਰ ਜੱਜ (ਜੂਨੀਅਰ ਡਵੀਜ਼ਨ) ਜਸਵਿੰਦਰ ਪਾਲ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪੀ.ਐਸ ਘੁੰਮਣ, ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ ਵਿਸ਼ਾਲ ਕੁਮਾਰ ਨੰਦਾ, ਪੈਨਲ ਐਡਵੋਕੇਟ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀ, ਕਰਮਚਾਰੀ, ਡਿਊਟੀ ’ਤੇ ਨਿਯੁਕਤ ਨਿਆਇਕ ਸਟਾਫ਼ ਅਤੇ ਵਕੀਲ ਮੌਜੂਦ ਸਨ। ਇਸ ਦੇ ਨਾਲ ਹੀ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਚ ਵੀ ਸਬੰਧਤ ਡਿਊਟੀ ’ਤੇ ਤਾਇਨਾਤ ਜੱਜ ਸਾਹਿਬਾਨ, ਸਟਾਫ਼ ਅਤੇ ਵਕੀਲਾਂ ਵੱਲੋਂ ਯੋਗ ਦਿਵਸ ਮਨਾਇਆ ਗਿਆ ਅਤੇ ਸਿਹਤ ਲਾਭ ਪ੍ਰਾਪਤ ਕੀਤੇ ਗਏ। ਪ੍ਰੋਗਰਾਮ ਦੌਰਾਨ ਜੱਜ ਸਾਹਿਬਾਨ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਉਦੇਸ਼ ਨਾਲ ਪੌਦੇ ਵੀ ਵੰਡੇ ਗਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



