ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੰਗੜੋਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਗੜੋਆ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰੀਆ ਸੂਦ ਦੇ ਦਿਸ਼ਾ- ਨਿਰਦੇਸ਼ਾਂ ਹੇਠ ਅਤੇ ਡਾਕਟਰ ਅਮਨਦੀਪ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਪੈਰਾ ਲੀਗਲ ਵਲੰਟੀਅਰਜ਼ ਵਾਸਦੇਵ ਪਰਦੇਸੀ ਅਤੇ ਦੇਸ ਰਾਜ ਬਾਲੀ ਦੁਆਰਾ ਸੈਮੀਨਾਰ ਲਗਾਇਆ ਗਿਆ। ਸੰਸਥਾ ਦੇ ਮੁਖੀ ਡਾ.ਸੁਰਿੰਦਰ ਪਾਲ ਅਗਨੀਹੋਤਰੀ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ। ਇਸ ਮੌਕੇ ਪੈਰਾ ਲੀਗਲ ਵਲੰਟੀਅਰਜ਼ ਵਾਸਦੇਵ ਪਰਦੇਸੀ ਨੇ ਬੱਚਿਆਂ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਸਰਕਾਰੀ ਪ੍ਰਾਪਰਟੀਆਂ ਨੂੰ ਨੁਕਸਾਨ ਪਹੁੰਚਾਉਣਾ ਕਾਨੂੰਨੀ ਅਪਰਾਧ ਹੈ। ਅਜਿਹਾ ਕਰਨ ਨਾਲ ਦੋਸ਼ੀ ‘ਤੇ ਕਾਰਵਾਈ ਕੀਤੀ ਜਾ ਸਕਦੀ ਹੈ‌‌। ਵਲੰਟੀਅਰ ਦੇਸ ਰਾਜ ਬਾਲੀ ਨੇ ਬੱਚਿਆਂ ਨੂੰ ਬਾਲ ਅਪਰਾਧ/ਕਾਨੂੰਨ, ਪੋਸਕੋ ਐਕਟ, ਨਾਬਾਲਗ ਵਿਆਹ, ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਹੋਰ ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੂਕ ਕੀਤਾ। ਉਨ੍ਹਾਂ ਬੱਚਿਆਂ ਨੂੰ ਹੈਲਪਲਾਈਨ ਨੰਬਰ ਯਾਦ ਕਰਵਾਏ ਤੇ ਕਿਹਾ ਕਿ ਲੋੜ ਪੈਣ ‘ਤੇ ਇਨ੍ਹਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਆਏ ਹੋਏ ਵਲੰਟੀਅਰਜ਼ ਵਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਅਗਨੀਹੋਤਰੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਤੇ ਸਨਮਾਨ ਕੀਤਾ। ਇਸ ਮੌਕੇ ਸੰਸਥਾ ਦੇ ਵਾਈਸ ਪ੍ਰਿੰਸੀਪਲ ਮੈਡਮ ਗੁਨੀਤ, ਰਜਨੀ ਬਾਲਾ, ਅਮਨਦੀਪ ਕੌਰ, ਹਰਿੰਦਰ ਸਿੰਘ, ਕਲਪਨਾ ਬੀਕਾ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਬਸਪਾ ਵਰਕਰਾਂ ਦੀ ਵੱਡੀ ਜਿੱਤ : ਪੁਲਿਸ ਪ੍ਰਸ਼ਾਸਨ ਨੇ ਚਿੱਟੇ ਦੇ ਖਿਲਾਫ ਸਖ਼ਤ ਐਕਸ਼ਨ ਲੈਣ ਦਾ ਕੀਤਾ ਵਾਅਦਾ
Next articleਕਰਾਪ ਰੈਜ਼ੀਡਿਊ ਮੈਨੇਂਜਮੈਟ ਸਕੀਮ ਅਧੀਨ ਲਗਾਇਆ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ