HOME ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ‘ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ‘ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸੰਬੰਧੀ ਜਾਗਰੁਕ ਕਰਨ ਦੇ ਮਨੋਰਥ ਨਾਲ ਨਸ਼ਾ ਛਡਾਊ ਕੇਂਦਰ,ਸਿਵਲ ਹਸਪਤਾਲ, ਹੁਸ਼ਿਆਰਪੁਰ ਅਤੇ ਵੱਖ-ਵੱਖ ਪਿੰਡਾ ਦੇ ਸਰਕਾਰੀ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਰਿਤਾ ਕਨਵਰ ਰੀਟੇਨਰ ਐਡਵੋਕੇਟ, ਜ਼ਸਪਿੰਦਰ ਸਿੰਘ ਪੈਨਲ ਐਡਵੋਕੇਟ, ਰਜਿੰਦਰ ਸਿੰਘ ਪੈਨਲ ਐਡਵੋਕੇਟ, ਪੰਕਜ ਚੌਧਰੀ ਐਡਵੋਕੇਟ/ਸਕੱਤਰ ਬਾਰ, ਸ਼੍ਨਮਰਤਾ ਮਿਨਹਾਸ, ਸੰਜੀਵ ਜੱਸਲ ਐਡਵੋਕੇਟ/ਵਾਈਸ ਪ੍ਰੈਸੀਡੈਂਟ, ਬ੍ਰਿਜ ਬਾਲਾ ਪੈਨਲ ਐਡਵੋਕੇਟ, ਵਿੰਸੀ ਮਲਿਕ ਪੈਨਲ ਐਡਵੋਕੇਟ, ਵਿਸ਼ਾਲ ਕੁਮਾਰ, ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਸੰਦੀਪ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਅਤੇ ਮਨਵੀਰ ਸਿੰਘ ਪੈਨਲ ਐਡਵੋਕੇਟ ਵੱਲੋਂ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ। ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ਾ ਤਿਆਗ ਕੇ, ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ ਤਾ ਜ਼ੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦਸਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹੇ ‘ਚ ਬੁਨਿਆਦੀ ਢਾਂਚੇ ਦੇ ਸੁਧਾਰ ਨੂੰ ਲੈ ਕੇ ਹੋਵੇਗੀ ਹਫਤਾਵਾਰੀ ਸਮੀਖਿਆ – ਆਸ਼ਿਕਾ ਜੈਨ
Next articleਸਿਹਤ ਵਿਭਾਗ ਵੱਲੋਂ ਨਸਬੰਦੀ ਪੰਦਰਵਾੜੇ ਸੰਬਧਿਤ ਸਨਮਾਨ ਸਮਾਰੋਹ ਦਾ ਆਯੋਜਨ