HOME ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਵਿਸ਼ਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

8
ਨਵਾਂਸ਼ਹਿਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ )ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ  ਜੀਆਂ ਦੀਆਂ ਹਦਾਇਤਾਂ ਤਹਿਤ ਅਤੇ   ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ  ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ   ਜੀਆਂ  ਅਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਡਾ. ਅਮਨਦੀਪ  ਜੀਆਂ  ਦੇ ਨਿਰਦੇਸ਼ਾਂ ਤਹਿਤ  ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਵੱਲੋ ਪਿੰਡ ਪੱਲੀਆ ਖੁਰਦ ,   ਜਿਲ੍ਹਾ ਸਹੀਦ ਭਗਤ ਸਿੰਘ ਨਗਰ ਵਿੱਚ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ  ਸੈਮੀਨਾਰ ਕਰਵਾਇਆ ।ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਜ਼  ਬਲਦੇਵ ਭਾਰਤੀ ਅਤੇ ਸਿਮਰਨਜੋਤ ਕੌਰ  ਵੱਲੋ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ‘ਤੇ,ਰਾਹੋਂ ਵਿਖੇ ਆਮ ਲੋਕਾਂ ਨੂੰ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਜੁੜੇ ਕਾਨੂੰਨੀ ਪਹਿਲੂਆਂ ਬਾਰੇ ਜਾਗਰੂਕ ਕਰਨਾ ਸੀ।ਸੈਮੀਨਾਰ ਦੌਰਾਨ ਪੈਰਾ ਲੀਗਲ ਵਲੰਟੀਅਰ ਬਲਦੇਵ ਭਾਰਤੀ ਅਤੇ ਸਿਮਰਨਜੋਤ ਕੌਰ ਨੇ ਦੱਸਿਆ ਕਿ ਤੰਬਾਕੂ ਸੇਵਨ ਕੈਂਸਰ, ਦਿਲ ਦੇ ਰੋਗਾਂ ਅਤੇ ਸਾਹ ਦੀਆਂ ਬਿਮਾਰੀਆਂ ਦਾ ਮੁੱਖ ਕਾਰਨ ਹੈ। ਇਸ ਮੌਕੇ *COTPA ਐਕਟ 2003* ਤਹਿਤ ਜਨਤਕ ਥਾਵਾਂ ਤੇ ਤੰਬਾਕੂ ਪੀਣ, ਨਾਬਾਲਗਾਂ ਨੂੰ ਤੰਬਾਕੂ ਵੇਚਣ ਅਤੇ ਵਿਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਵਿੱਚ ਤੰਬਾਕੂ ਉਤਪਾਦ ਵੇਚਣ ਤੇ ਪਾਬੰਦੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰ ਵੱਲੋਆਮ ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ । ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਮੁਫ਼ਤ ਕਾਨੂੰਨੀ ਸਹਾਇਤਾ ਲਈ *ਟੋਲ ਫ੍ਰੀ ਨੰਬਰ 15100* ਤੇ ਸੰਪਰਕ ਕਰ ਸਕਦੇ ਹਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸੇਵਾ, ਸਨੇਹ ਅਤੇ ਸਮਰਪਣ ਦੀ ਮਿਸਾਲ – ਬੀਬੀ ਹਰਜੀਤ ਕੌਰ
Next articleਕਾਕਾ ਸ਼ੋਕਰ ਤੇ ਬਲਿਹਾਰ ਸਿੰਘ ਖ਼ਾਲਸਾ ਵਲੋਂ ਸਰਕਾਰੀ ਸਮਾਰਟ ਸਕੂਲ ਗੁੱਲਪੁਰ ਨੂੰ 20 ਹਜ਼ਾਰ ਦੀ ਰਾਸ਼ੀ ਭੇਟ