HOME ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਵਿਸ਼ਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ।

2
   ਨਵਾਂਸ਼ਹਿਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ  ਜੀਆਂ ਦੀਆਂ ਹਦਾਇਤਾਂ ਤਹਿਤ ਅਤੇ   ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ  ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ   ਜੀਆਂ  ਅਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਡਾ. ਅਮਨਦੀਪ  ਜੀਆਂ  ਦੇ ਨਿਰਦੇਸ਼ਾਂ ਤਹਿਤ  ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਵੱਲੋ ਸ੍ਰੀ ਨਾਵ ਕੰਵਲ ਰਾਜਾ ਸਾਹਿਬ, ਬਿਰਧ ਆਸ਼ਰਮ ਫਤੋਆਣਾ ਸਾਹਿਬ, ਪਿੰਡ ਭਰੋਮਜਾਰਾ  ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ  ਸੈਮੀਨਾਰ ਕਰਵਾਇਆ । ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਜ਼  ਦੇਸ ਰਾਜ ਬਾਲੀ ਅਤੇ ਵਾਸਦੇਵ ਪਰਦੇਸੀ  ਵੱਲੋ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮੌਕੇ ‘ਤੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਸਮਾਜ ਵਿੱਚ ਬਜ਼ੁਰਗਾਂ ਨਾਲ ਹੋ ਰਹੇ ਮਾਨਸਿਕ, ਸਰੀਰਕ, ਆਰਥਿਕ ਅਤੇ ਭਾਵਨਾਤਮਕ ਸ਼ੋਸ਼ਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦੇਣਾ ਸੀ ।  ਇਸ ਤੋ ਇਲਾਵਾ ਦੱਸਿਆ ਕਿ ਬਜ਼ੁਰਗਾਂ ਦੇ ਅਧਿਕਾਰ – ਮਾਪੇ ਤੇ ਸੀਨੀਅਰ ਸਿਟੀਜ਼ਨਜ਼ ਦੀ ਦੇਖਭਾਲ ਤੇ ਭਲਾਈ ਐਕਟ, 2007 ਤਹਿਤ ਬੱਚਿਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਮਾਪਿਆਂ ਦੀ ਸੰਭਾਲ ਕਰਨ। ਜੇ ਬੱਚੇ ਨਾ ਸੰਭਾਲਣ ਤਾਂ ਬਜ਼ੁਰਗ ਟ੍ਰਿਬਿਊਨਲ ਕੋਲ ਸ਼ਿਕਾਇਤ ਕਰ ਸਕਦੇ ਹਨ । ਇਸ ਤੋ ਇਲਾਵਾ  ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਬਾਰੇ  ਜਾਗਰੂਕਤ ਕੀਤਾ ਗਿਆ ਅਤੇ ਉਹਨਾਂ ਨੇ ਦੱਸਿਆ ਕਿ  ਜੇਕਰ ਕਿਸੇ ਵੀ ਵਿਅਕਤੀ   ਨੂੰਮੁਫਤ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਪੈਦੀ  ਹੈ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਟੈਲੀਫੋਨ ਨੰਬਰ 01823-223511 ਅਤੇ ਪੰਜਾਬ ਸਟੇਟ ਲੀਗਲ ਸਰਵਿਸਜ ਦੇ ਟੋਲ ਫ੍ਰੀ ਨੰਬਰ  15100 ਤੇ ਫੋਨ ਕਰਕੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ ।  । ਇਸ ਮੌਕੇ  ਦਫਤਰ ਦੇ ਪੈਰਾ ਲੀਗਲ ਵਲੰਟੀਅਰ ਸ੍ਰੀ ਦੇਸ ਰਾਜ ਬਾਲੀ ਅਤੇ ਸ੍ਰੀ ਵਾਸਦੇਵ ਪਰਦੇਸੀ ਵੱਲੋ  ਬਜ਼ੁਰਗਾਂ ਅਤੇ ਆਮ ਲੋਕਾਂ  ਨੂੰ ਮਾਪਿਆਂ ਅਤੇ ਸੀਨੀਅਰ ਨਾਗਰਿਕ ਦੀ ਦੇਖਭਾਲ ਅਤੇ ਭਲਾਈ ਐਕਟ 2007 ਦੇ ਬਾਰੇ ਕਾਨੂੰਨੀ ਜਾਗਰੂਕਤ ਕੀਤਾ ਗਿਆ । ਇਸ ਤੋਂ ਇਲਾਵਾ  ਉਹਨਾਂ ਦੀਆ ਸਮੱਸਿਆਵਾਂ ਸੁਣੀਆ ਗਈਆ ਅਤੇ  ਸੀਨੀਅਰ ਸੀਟੀਜ਼ਨ ਐਕਟ ਤਹਿਤ ਉਹਨਾਂ ਦੇ ਹੱਕਾਂ ਬਾਰੇ ਜਾਣੂ ਕਰਵਾਇਆ ਗਿਆ ।  ਇਸ  ਤੋ ਇਲਾਵਾ  ਬਜ਼ੁਰਗਾਂ  ਨੂੰ ਆਧਾਰ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰਨਾਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleAnti-Conversion Laws in India: Not Only Anti-Minority but Also Anti-Dalit
Next articleਗੋਦ ਲਏ ਮਾਸੂਮ ਬੱਚੇ ‘ਤੇ ਜ਼ੁਲਮਾਂ ਦੀ ਦਾਸਤਾਨ ਅਤੇ ਦਰਦਭਰੀ ਮੌਤ ਨੇ ਝੰਜੋੜਿਆ ਹਰੇਕ ਦਾ ਦਿਲ