HOME ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਲੋਂ ਨਵੀ ਕੋਰਟ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਲੋਂ ਨਵੀ ਕੋਰਟ

ਕੰਪਲੈਕਸ,  ਸ.ਭ.ਸ ਨਗਰ  ਵਿਖੇ  “ਯੂਥ ਅਗੇਂਸਟ ਡਰੱਗਜ਼” ਮੁਹਿੰਮ ਤਹਿਤ  ਸਵੈ-ਇੱਛੁਕ ਖੂਨਦਾਨ ਅਤੇ ਫਰੀ ਮੈਡੀਕਲ ਚੈਂਕਅੱਪ ਕੈਂਪ ਲਗਾਇਆ । 
 ਨਵਾਂਸ਼ਹਿਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ  ਜੀਆਂ ਦੇ  ਪ੍ਰਾਪਤ ਹਦਾਇਤਾ ਅਤੇ  ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ  ਦੇ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਤਹਿਤ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ.ਅਮਨਦੀਪ ਜੀਆਂ ਦੀ ਅਗਵਾਈ ਹੇਠ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਬਲੱਡ ਬੈਂਕ ਸਿਵਲ ਹਸਪਤਾਲ ਬੰਗਾ ਅਤੇ ਸਿਵਲ ਹਸਪਤਾਲ ਨਵਾਂਸਹਿਰ ਦੇ ਸਹਿਯੋਗ ਨਾਲ ਮਿਤੀ 23.12.2025 ਨੂੰ ਨਵੀ  ਕੋਰਟ ਕੰਪਲੈਕਸ, ਸ.ਭ.ਸ ਨਗਰ  ਵਿਖੇ  “ਯੂਥ ਅਗੇਂਸਟ ਡਰੱਗਜ਼” ਮੁਹਿੰਮ ਤਹਿਤ  ਸਵੈ-ਇੱਛੁਕ ਖੂਨਦਾਨ ਅਤੇ ਫਰੀ ਮੈਡੀਕਲ ਚੈਂਕਅੱਪ ਕੈਂਪ ਲਗਾਇਆ । ਇਸ ਮੌਕੇ ਨਿਆਇਕ ਅਧਿਕਾਰੀ, ਪ੍ਰਧਾਨ ਬਾਰ ਐਸੋਸੀਏਅਨ , ਸੈਕਟਰੀ ਬਾਰ ਐਸੋਸ਼ੀਏਅਨ, ਬਾਰ ਐਡਵੋਕੇਟ ਅਤੇ ਹੋਰ ਸਟਾਫ ਹਾਜ਼ਰ ਰਹੇ ।  ਇਸ ਮੌਕੇ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ.ਅਮਨਦੀਪ ਵੱਲੋ ਦੱਸਿਆ ਗਿਆ ਕਿ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਜੀਆਂ ਦੇ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਨਸ਼ਿਆ ਦੇ ਖਿਲਾਫ ਇੱਕ ਵਿਸ਼ੇਸ਼ ਮੁਹਿੰਮ “ਯੂਥ ਅਗੇਂਸਟ ਡਰੱਗਜ਼” ਦੀ ਸ਼ੁਰੂ ਕੀਤੀ ਹੈ ਜੋ ਕਿ ਮਿਤੀ 06.12.2025 ਤੋਂ ਸੁਰੂ ਕੀਤੀ ਗਈ ਹੈ ਅਤੇ ਮਿਤੀ 06.01.2026 ਤੱਕ  ਚੱਲੇ ਗਈ  ਜਿਸ ਦੇ ਤਹਿਤ ਅੱਜ “ਯੂਥ ਅਗੇਂਸਟ ਡਰੱਗਜ਼” ਮੁਹਿੰਮ ਤਹਿਤ  ਸਵੈ-ਇੱਛੁਕ ਖੂਨਦਾਨ ਅਤੇ ਫਰੀ ਮੈਡੀਕਲ ਚੈਂਕਅੱਪ ਕੈਂਪ ਲਗਾਇਆ  ਗਿਆ । ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪਾਂ ਦਾ ਮਕਸਦ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣਾ ਅਤੇ ਨੌਜਵਾਨਾਂ ਵਿਚ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ । ਉਹਨ੍ਹਾ ਕਿਹਾ ਕਿ  ਨੌਜਵਾਨਾ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਤਾ  ਅਤੇ ਸਿਹਤਮੰਦ ਜੀਵਨ ਜਿਊਣ ਲਈ ਖੇਡਾਂ ਨੂੰ ਪਿਆਰ ਕਰਨਾ ਚਾਹੀਦਾ ਨਾ ਕਿ  ਨਸ਼ੇ ਨਾਲ  । ਉਨ੍ਹਾਂ ਸਾਰਿਆ ਦਾ  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਇਸ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਬੰਗਾ ਅਤੇ ਸਿਵਲ ਹਸਪਤਾਲ ਨਵਾਂਸਹਿਰ ਦੇ  ਟੀਮ ਮੈਬਰ ਹਾਜ਼ਰ ਰਹੇ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਮਾਜ ਸੇਵੀ ਯਤਨਾਂ ਦੇ ਮੱਦੇਨਜ਼ਰ ਸੂਰੀ ਹਸਪਤਾਲ ਬਲਾਚੌਰ ਤੋਂ ਡਾਕਟਰ ਭੂਪਿੰਦਰਜੀਤ ਸਿੰਘ ਸੂਰੀ ਤੇ ਸਟਾਫ ਨੂੰ ਕੀਤਾ ਸਨਮਾਨਿਤ
Next articleਪ੍ਰਾਇਮਰੀ ਸਕੂਲ ਸੁੱਧਾ ਮਾਜਰੇ ਦੇ ਬੱਚਿਆਂ ਨੂੰ ਵੰਡੇ ਐਗਜ਼ਾਮ ਕਾਰਡ ਬੋਰਡ