ਨਵਾਂ ਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਮਿਸ. ਪ੍ਰਿਆ ਸੂਦ ਜੀਆਂ ਦੇ ਦਿਸ਼ਾqq ਨਿਰਦੇਸ਼ਾ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਜੀਆਂ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਲੋਂ ਗੌਰਮਿੰਟ ਹਾਈ ਸਕੂਲ, ਭੀਨ.ਸ.ਭ.ਸ ਨਗਰ ਵਿਖੇ ਵਿਸ਼ਵ ਧਰਤ ਦਿਵਸ ਮਨਾਇਆ ਗਿਆ । ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਹੀਦ ਭਗਤ ਸਿੰਘ ਨਗਰ ਦੇ ਮਿਸ ਜਸਨਦੀਪ, ਪੈਨਲ ਲਾਇਰ ਅਤੇ ਪੈਰਾ ਲੀਗਲ ਵਲੰਟੀਅਰਜ਼ ਸ੍ਰੀ ਦੇਸ ਰਾਜ ਬਾਲੀ, ਸ੍ਰੀ ਕਸ਼ਮੀਰ ਸਿੰਘ ਅਤੇ ਸ਼੍ਰੀ ਵਾਸੂਦੇਵ ਪ੍ਰਦੇਸੀ ਵੱਲੋ ਗੋਰਮਿੰਟ ਹਾਈ ਸਕੂਲ, ਭੀਨ ਵਿਖੇ ਪੌਦੇ ਲਗਾਏ ਗਏ । ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋ ਵਿਦਿਆਰਥੀਆਂ ਨੂੰ ਵਿਸ਼ਵ ਧਰਤੀ ਦਿਵਸ ਦੀਆ ਵਧਾਈਆ ਦਿੰਦੇ ਹੋਏ ਉਹਨਾਂ ਨੂੰ ਦੱਸਿਆ ਕਿ ਇਹ ਦਿਨ ਹਰ ਸਾਲ 22 ਅਪ੍ਰੈਲ ਨੂੰ ਪੂਰੇ ਸੰਸਾਰ ਵਿੱਚ ਮਨਾਇਆ ਜਾਦਾ ਹੈ ਇਸ ਦਿਨ ਦੀ ਸਥਾਪਨਾ ਵਾਤਾਵਰਣ ਅਤੇ ਇਸ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਲਈ ਕੀਤੀ ਗਈ ਹੈ। ਇਸ ਵਿਸ਼ਵ ਧਰਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਧਰਤੀ ਦੀ ਸਾਂਭ-ਸੰਭਾਲ ਕਰਨਾ, ਧਰਤੀ ਨੂੰ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾ ਤੋਂ ਬਚਾਉਣਾ ਅਤੇ ਧਰਤੀ ਦੀ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕਤ ਕਰਨਾ ਹੈ । ਉਹਨਾਂ ਕਿਹਾ ਸਾਨੂੰ ਸਭ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਜਰੂਰਤ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਦੇ ਦਫਤਰ ਦੇ ਨੰਬਰ 01823-223511 ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਨੰਬਰ 15100 ਤੇ ਕਾਲ ਕਰਕੇ ਮੁਫਤ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਲੈ ਸਕਦਾ ਹੈ। ਇਸ ਤੋਂ ਇਲਾਵਾ ਮਿਤੀ 09.05.2026 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵਿਦਿਆਰਥੀਆ ਨੂੰ ਜਾਗਰੂਕਤ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



