ਜ਼ਿਲ੍ਹਾ ਪੱਧਰੀ ਕਿਸ਼ੋਰ ਅਵਸਥਾ ਐਡਵੋਕੇਸੀ ਹੋਵੇਗੀ ਨਵੰਬਰ ਵਿੱਚ- ਬਿਕਰਮਜੀਤ ਥਿੰਦ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰਾਜ ਪੱਧਰੀ ਐਡਵੋਕੇਸੀ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਵਿਚ ਕਿਸ਼ੋਰ ਅਵਸਥਾ ਸਬੰਧੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਨਵੰਬਰ ਵਿਚ ਕਰਵਾਈ ਜਾਵੇਗੀ। ਉਹਨਾਂ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਕੂਲ ਦੇ ਇਕ ਪੁਰਸ਼ ਅਤੇ ਇੱਕ ਔਰਤ ਅਧਿਆਪਕ ਨੂੰ ਸਕੂਲ ਨੋਡਲ ਅਫ਼ਸਰ ਵਜੋਂ ਤਾਇਨਾਤ ਕਰ ਦੇਣ ਤਾਂ ਜੋ ਐਡਵੋਕੇਸੀ ਮੌਕੇ ਕਿਸ਼ੋਰ ਅਵਸਥਾ ਪ੍ਰੋਗਰਾਮ ਸਬੰਧੀ ਉਨ੍ਹਾਂ ਨੂੰ ਟ੍ਰੇਨਿੰਗ ਦਿੱਤੀ ਜਾ ਸਕੇ। ਇਸ ਮੌਕੇ ਸਟੇਟ ਮੀਡੀਆ ਕੋਆਰਡੀਨੇਟਰ ਰਜਿੰਦਰ ਸਿੰਘ ਚਾਨੀ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਕਿਸ਼ੋਰ ਅਵਸਥਾ ਵਿਸ਼ੇ ਤੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਿਦਿਅਕ ਟੂਰ ਲਗਾਇਆ
Next articleਗੁਰੂ ਦਾ ਜੱਸ ਸੁਨਣ ਨਾਲ ਕਰੋੜਾਂ ਪਾਪ ਮਿਟ ਜਾਂਦੇ ਹਨ – ਭਾਈ ਸੁਖਵਿੰਦਰ ਸਿੰਘ