ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਸੈਕੰਡਰੀ ਸਕੂਲ ਸੈਦੋਵਾਲ ਵਿਖੇ ਹੋਣਗੇ – ਬਿਕਰਮਜੀਤ ਥਿੰਦ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ ਨੇ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਸੰਬੰਧੀ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ 18 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੋਵਾਲ ਵਿਖੇ ਕਰਵਾਇਆ ਜਾਵੇਗਾ । ਜਿਸ ਵਿੱਚ ਤਹਿਸੀਲ ਪੱਧਰ ਤੇ ਹੋਏ ਵੱਖ ਵੱਖ ਈਵੈਂਟਸ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਉਣਗੇ। ਉਨ੍ਹਾਂ ਸਬੰਧਿਤ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਆਪਣੇ ਸਕੂਲ ਦੇ ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਚ ਹਿੱਸਾ ਲੈਣ ਲਈ ਪਾਬੰਦ ਕਰਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਾਰਡ ਕ੍ਰਿਸ਼ਨਾ ਕਾਲਜ ‘ਚ ਕਰਵਾ ਚੌਥ ਸੰਬੰਧੀ ਸਮਾਗਮ
Next articleਤਹਿਸੀਲ ਕਪੂਰਥਲਾ ਦੇ ਕਲਾ ਉਤਸਵ ਮੁਕਾਬਲੇ ਸੈਕੰਡਰੀ ਸਕੂਲ ਕਾਂਜਲੀ ਵਿਚ ਸੰਪੰਨ