ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਵਿਦਿਆਰਥੀਆਂ ਦੇ ਜਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ

ਕਪੂਰਥਲਾ (ਸਮਾਜ ਵੀਕਲੀ) (ਕੌੜਾ)--ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿਠੜਾ ਵਿਖੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਕਪੂਰਥਲਾ ਵੱਲੋਂ ਰੈੱਡ ਰਿਬਨ ਕਲੱਬਾਂ ਦੇ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਗਏ। ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰੀਥਿਆਂ ਨੇ ਭਾਗ ਲਿਆ। ਸਲੋਗਨ ਲਿਖਣ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਲਵਲੀਨ ਕੌਰ ਅਤੇ ਦੂਜਾ ਸਥਾਨ ਰੂਬਲਪ੍ਰੀਤ ਕੌਰ ਨੇ ਅਤੇ ਤੀਜਾ ਸਥਾਨ ਸਿਮਰਨਜੀਤ ਹਾਸਿਲ ਕੀਤਾ। ਪੋਸਟਰ ਮੇਕਿੰਗ ਵਿੱਚ ਪਹਿਲਾ ਸਥਾਨ ਅਵਨੀਤ ਕੌਰ, ਦੂਜਾ ਸਥਾਨ ਕਿਰਨਜੀਤ ਕੌਰ ਨੇ ਅਤੇ ਕੋਮਲਪ੍ਰੀਤ ਕੌਰ ਪ੍ਰਾਪਤ ਕੀਤਾ। ਇਸ ਮੌਕੇ ਖੂਨਦਾਨ ਅਤੇ ਏਡਜ਼ ਵਿਸ਼ੇ ‘ਤੇ ਸੈਮੀਨਾਰ ਵੀ ਕਰਵਾਇਆ ਗਿਆ ।

ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਕਪੂਰਥਕਾ ਨੇ ਵਿਦਿਆਰਥੀਆਂ ਨਾਲ ਲਾਈਫ ਸਕਿੱਲ ਦੇ ਨੁਕਤੇ ਸਾਂਝੇ ਕੀਤੇ। ਕਾਲਜ ਕੋਆਰਡੀਨੇਟਰ ਸਹਾਇਕ ਡਾ ਜਗਸੀਰ ਸਿੰਘ ਬਰਾੜ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਅਖੀਰ ਵਿੱਚ ਜੇਤੂ ਵਿਦਿਆਰਥੀਆਂ ਅਤੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।ਮੰਚ ਸੰਚਾਲਕ ਦੀ ਭੂਮਿਕਾ ਸਹਾਇਕ ਪ੍ਰੋਫੈਸਰ ਹਰਜਿੰਦਰ ਕੌਰ ਨੇ ਨਿਭਾਈ।ਇਸ ਮੌਕੇ ਵਾਈਸ ਪ੍ਰਿੰਸੀਪਲ ਡਾ ਗੁਰਪ੍ਰੀਤ ਕੌਰ ਖਹਿਰਾ, ਡਾ ਦਲਜੀਤ ਸਿੰਘ ਖਹਿਰਾ, ਡਾ ਪਰਮਜੀਤ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਿਰ ਸਨ।

 

Previous articleਰੋਸ਼ਨ ਸਭਰਵਾਲ ਭਾਜਪਾ ਐਸ ਸੀ ਮੋਰਚਾ ਜਿਲਾ ਕਪੂਰਥਲਾ ਦੇ ਪ੍ਰਧਾਨ ਨਿਯੁਕਤ
Next articleਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਬੇਬੀ ਸ਼ੋਅ ਅਤੇ ਬਸੰਤ ਮੇਲਾ ਸੰਪੰਨ