ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਮੌਕੇ ਸਿੱਖਿਆ ਵਿਭਾਗ ਲਈ ਆਪਣੀਆਂ ਵਡਮੁੱਲੀਆਂ ਸੇਵਾਵਾਂ ਬਦਲੇ ਕੀਤਾ ਗਿਆ ਸਨਮਾਨਿਤ

(ਸਮਾਜ ਵੀਕਲੀ)  ਸ੍ਰੀ ਮੁਕਤਸਰ ਸਾਹਿਬ 26 ਜਨਵਰੀ 2025 – ਅੱਜ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ। ਜਿਸ ਦੌਰਾਨ ਸਿੱਖਿਆ ਵਿਭਾਗ ਵਿੱਚ ਵੱਡਮੁੱਲੀਆਂ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੈਬਿਨੇਟ ਮੰਤਰੀ ਲਾਲ ਚੰਦ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਖਿਆ ਵਿਭਾਗ ਦੇ ਨਾਲ ਨਾਲ ਹੋਰ ਵਿਭਾਗੀ ਕੰਮਾਂ ਨੂੰ ਤਨਦੇਹੀ ਨਾਲ ਨੂੰ ਨਿਭਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ, ਪ੍ਰਵੀਨ ਸ਼ਰਮਾ ਅਤੇ ਜਸਵਿੰਦਰ ਪਾਲ ਸ਼ਰਮਾ ਨੂੰ  ਸਨਮਾਨਿਤ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਡੀ. ਐੱਲ. ਐੱਸ. ਏ. ਵਲੋਂ ਗਣਤੰਤਰ ਦਿਵਸ ਦੇ ਮੌਕੇ ‘ਤੇ ਕਾਨੂੰਨੀ ਜਾਗਰੂਕਤਾ ਕੈਂਪ ਆਯੋਜਿਤ
Next articleਬੀ.ਟੀ.ਐਕਟ 1949 ‘ਤੇ ਸੈਮੀਨਾਰ ਅੰਬੇਡਕਰ ਭਵਨ ‘ਚ ਅੱਜ 27 ਨੂੰ ਏਆਈਬੀਐਫ ਦੇ ਜ: ਸਕੱਤਰ ਆਕਾਸ਼ ਲਾਮਾ ਮੁੱਖ ਬੁਲਾਰੇ ਅਤੇ ਫੈਬੋ ਦੇ ਕੋਆਰਡੀਨੇਟਰ ਡਾ. ਹਰਬੰਸ ਵਿਰਦੀ ਵਿਸ਼ੇਸ਼ ਬੁਲਾਰੇ ਹੋਣਗੇ