HOME ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ; ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਦਾ ਦਿੱਤਾ ਹੋਕਾ

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ; ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਦਾ ਦਿੱਤਾ ਹੋਕਾ

ਕਪੂਰਥਲਾ,  (ਸਮਾਜ ਵੀਕਲੀ)   ( ਕੌੜਾ)– ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਅੱਜ ਅਨਾਜ ਮੰਡੀ ਫੱਤੂਢੀਂਗਾ ਵਿਖੇ ‘ਆਤਮਾ’ ਸਕੀਮ ਤਹਿਤ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ਮਾਹਿਰਾਂ ਨੇ ਕਿਸਾਨਾਂ ਨੂੰ ਪਾਣੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫ਼ਸਲੀ ਰਹਿੰਦ-ਖੂੰਦ ਦੇ ਪ੍ਰਬੰਧਨ ਬਾਰੇ ਜਾਗਰੂਕ ਕੀਤਾ। ਕੈਂਪ ਦਾ ਉਦਘਾਟਨ ਸੰਯੁਕਤ ਡਾਇਰੈਕਟਰ (ਇਨਪੁਟਸ) ਡਾ. ਗੁਰਨਾਮ ਸਿੰਘ ਨੇ ਕੀਤਾ, ਜਦਕਿ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਕੀਤੀ ਗਈ। ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸ. ਸੱਜਣ ਸਿੰਘ ਚੀਮਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸ. ਚੀਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ। ਪਾਣੀ ਦੀ ਬਚਤ ਅਤੇ ਫ਼ਸਲੀ ਵਿਭਿੰਨਤਾ ‘ਤੇ ਜ਼ੋਰ ਦਿੰਦਿਆਂ ਡਾ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਡਿੱਗ ਰਹੀ ਸਤ੍ਹਾ ਪ੍ਰਤੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਝੋਨੇ ਹੇਠੋਂ ਰਕਬਾ ਘਟਾ ਕੇ ਮੱਕੀ ਅਤੇ ਹੋਰ ਬਦਲਵੀਆਂ ਫ਼ਸਲਾਂ ਹੇਠ ਲਿਆਂਦਾ ਜਾਵੇ।ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ. ਬਲਕਾਰ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਕੋਸ਼ਿਸ਼ਾਂ ਸਦਕਾ ਪਿਛਲੇ ਸਾਲ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ 67% ਦੀ ਵੱਡੀ ਕਮੀ ਦਰਜ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਸਿਫ਼ਾਰਿਸ਼ ਕੀਤੀਆਂ ਕਿਸਮਾਂ ਹੀ ਬੀਜਣ ਦੀ ਸਲਾਹ ਦਿੱਤੀ। ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਗੁਰਮੀਤ ਸਿੰਘ ਰਿਆੜ ਨੇ ਮਿੱਟੀ ਦੀ ਸਿਹਤ ਸੁਧਾਰਨ ਲਈ ਹਰੀ ਖਾਦ ਅਤੇ ਰੂੜੀ ਦੀ ਵਰਤੋਂ ‘ਤੇ ਜ਼ੋਰ ਦਿੱਤਾ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਡਿਪਟੀ ਡਾਇਰੈਕਟਰ ਦਿਲਜੀਤ ਸਿੰਘ ਗਿੱਲ ਨੇ ਬਾਗਬਾਨੀ ਵਿਭਾਗ ਦੀਆਂ ਸਬਸਿਡੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਬੀਜ ਅਤੇ ਕਿਸਮਾਂ ਕੇ.ਵੀ.ਕੇ ਦੇ ਸਹਾਇਕ ਪ੍ਰੋਫੈਸਰ ਡਾ. ਮਨਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕੇ.ਵੀ.ਕੇ ਕੋਲ ਝੋਨੇ ਦੀਆਂ ਨਵੀਆਂ ਕਿਸਮਾਂ ਪੀਆਰ 132 ਅਤੇ ਪੀਆਰ 133 ਦਾ ਬੀਜ ਉਪਲਬਧ ਹੈ। ਡਾ. ਸੁਮਨ ਜੌਲੀ ਨੇ ਕੀੜੇ-ਮਕੌੜਿਆਂ ਦੀ ਰੋਕਥਾਮ ਅਤੇ ਡਾ. ਬਿੰਦੂ ਮਰਵਾਹਾ ਨੇ ਖੇਤੀ ਮਸ਼ੀਨਰੀ ਦੀ ਸਾਂਭ-ਸੰਭਾਲ ਬਾਰੇ ਅਹਿਮ ਨੁਕਤੇ ਸਾਂਝੇ ਕੀਤੇ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਖੇਤੀਬਾੜੀ ਅਫ਼ਸਰ ਨਡਾਲਾ ਡਾ. ਸਤਨਾਮ ਸਿੰਘ ਨੇ ਨਿਭਾਈ। ਕੈਂਪ ਦੀ ਸਫ਼ਲਤਾ ਲਈ ਸੀਨੀਅਰ ਸਹਾਇਕ ਜਸਰਮਨਦੀਪ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਗੁਰਵਿੰਦਰ ਸਿੰਘ, ਵਿਸ਼ਾਲ ਕੌਸ਼ਲ, ਪਰਮਜੀਤ ਸਿੰਘ, ਏ.ਡੀ.ਓ. ਡਾ. ਜਸਪਾਲ ਸਿੰਘ ਧੰਜੂ, ਗੁਰਜੋਤ ਸਿੰਘ, ਮਨਅਰਸ਼ਰੂਪ ਕੌਰ, ਅਤੇ ਹੋਰ ਵਿਸਥਾਰ ਅਫ਼ਸਰ ਤੇ ਸਟਾਫ਼ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਦਰਸ਼ਨ ਸਿੰਘ ਮਾਹਲਾ ਨੇ ਚੇਅਰਮੈਨ ਅਤੇ ਰਣਜੀਤ ਕੌਰ ਨੇ ਉਪ ਚੇਅਰਪਰਸਨ ਵਜੋਂ ਪੰਚਾਇਤ ਸੰਮਤੀ ਲੁਧਿਆਣਾ ਦੋ ਦਾ ਸੰਭਾਲਿਆ ਅਹੁਦਾ
Next articleਬਾਜਾ ਸਕੂਲ ਵਿੱਚ ਕਰਵਾਏ ਵਿੱਦਿਅਕ ਮੁਕਾਬਲਿਆਂ ਦੌਰਾਨ ਜ਼ਿਲੇ ਭਰ ਤੋਂ ਬੱਚਿਆਂ ਨੇ ਦਿਖਾਇਆ ਭਾਰੀ ਉਤਸ਼ਾਹ