HOME ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ 11 ਜੁਲਾਈ ਨੂੰ – ਡਾ. ਰਕੇਸ਼ ਕੁਮਾਰ...

ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ 11 ਜੁਲਾਈ ਨੂੰ – ਡਾ. ਰਕੇਸ਼ ਕੁਮਾਰ ਸ਼ਰਮਾ

1

ਖੇਤੀ ਮਾਹਿਰ ਦੇਣਗੇ ਸਾਉਣੀ 2025 ਦੀਆਂ ਫਸਲਾਂ ਬਾਰੇ ਅਹਿਮ ਜਾਣਕਾਰੀਆਂ

ਨਵਾਂਸ਼ਹਿਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ 11 ਜੁਲਾਈ 2025 ਨੂੰ ਬਜਾਜ ਪੈਲੇਸ, ਬੰਗਾ-ਮੁਕੰਦਪੁਰ ਰੋਡ, ਤਹਿਸੀਲ-ਬੰਗਾ ਵਿਖੇ ਲਗਾਇਆ ਜਾਵੇਗਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਰਕੇਸ਼ ਕੁਮਾਰ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸਾਨ ਮੇਲੇ ਵਿੱਚ ਲਗਭਗ 1300 ਅਗਾਂਹਵਧੂ ਕਿਸਾਨ ਭਾਗ ਲੈਣਗੇ ਜਿੱਥੇ ਸਾਉਣੀ 2025 ਦੀਆਂ ਫਸਲਾਂ ਬਾਰੇ ਖੇਤੀਬਾੜੀ ਵਿਭਾਗ ਅਤੇ ਪੀ.ਏ.ਯੂ. ਲੁਧਿਆਣਾ ਦੇ ਮਾਹਿਰਾਂ ਦੀ ਟੀਮ ਵੱਲੋਂ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਕੰਨਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ, ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਕਿਸਾਨ ਮੇਲੇ ਦਾ ਉਦਘਾਟਨ ਕਰਨਗੇ। ਸੰਯੁਕਤ ਡਾਇਰੈਕਟਰ ਖੇਤੀਬਾੜੀ ਇੰਜ: ਜਗਦੀਸ਼ ਸਿੰਘ ਮੇਲੇ ਦੀ ਪ੍ਰਧਾਨਗੀ ਕਰਨਗੇ ਅਤੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਖੇਤੀ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ ਦੇ ਬੀਜਣ ਦਾ ਢੰਗ, ਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫਸਲਾਂ ਨੂੰ ਕੀੜਿਆਂ/ਬੀਮਾਰੀਆਂ ਤੋਂ ਬਚਾਉਣ ਲਈ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ ਨਾਲ ਸਬੰਧਤ ਨਵੀਆਂ ਤਕਨੀਕਾਂ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਇਸ ਲਈ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੈਂਪ ਵਿੱਚ ਭਾਗ ਲੈ ਕੇ ਖੇਤੀਬਾੜੀ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਯਾਦਾਂ ਦੀ ਖ਼ੁਸ਼ਬੂ
Next articleਸ਼ਾਂਤੀ ਨਗਰ ‘ਚ ਮੀਂਹ ਪ੍ਰਭਾਵਿਤ ਪਰਿਵਾਰਾਂ ਨੂੰ ਰੈੱਡ ਕਰਾਸ ਨੇ ਰਾਹਤ ਸਮੱਗਰੀ ਵੰਡੀ