HOME ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਂਡ ‘ਚ ਹੋਈ ਫੁੱਲ...

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ

ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਲਹਿਰਾਉਣਗੇ ਰਾਸ਼ਟਰੀ ਝੰਡਾ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਨਾਲ ਸਬੰਧਤ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਦੌਰਾਨ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਵੀ ਉਨ੍ਹਾਂ ਨਾਲ ਮੌਜੂਦ ਸਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਜਿਥੇ ਪਰੇਡ ਦਾ ਨਿਰੀਖਣ ਕੀਤਾ, ਉਥੇ ਪਰੇਡ ਕਮਾਂਡਰ ਡੀ.ਐਸ.ਪੀ ਮਨਪ੍ਰੀਤ ਕੌਰ ਸ਼ੀਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, 12 ਪੰਜਾਬ ਬਟਾਲੀਅਨ ਐਨਸੀਸੀ, ਸਕਾਊਟਸ, ਗਰਲ ਗਾਈਡਜ਼ ਅਤੇ ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਬੈਂਡ ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਮਾਸ ਪੀ.ਟੀ ਸ਼ੋਅ, ਦੇਸ਼ ਭਗਤੀ ‘ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਅਤੇ ਗਿੱਧੇ-ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਦਿੱਤੀ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦੀ ਭਾਵਨਾ ਉਮੜ ਰਹੀ ਸੀ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਸ਼ਹੀਦਾਂ ਦੇ ਪਰਿਵਾਰਾਂ, ਵੱਖ-ਵੱਖ ਵਿਭਾਗਾਂ ਵਿਚ ਸ਼ਲਾਘਾਯੋਗ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਅਤੇ ਸਮਾਜਿਕ ਕਾਰਜਾਂ ਆਦਿ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਤੇ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕਰਨਗੇ। ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਾਰਿਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਵਧ-ਚੜ੍ਹ ਕੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਦੇਸ਼ ਦੀ ਆਜ਼ਾਦੀ ਦੇ 78 ਸਾਲ ਪੂਰੇ ਹੋ ਚੁੱਕੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ 27 ਸਤੰਬਰ ਨੂੰ – ਡਿਪਟੀ ਸਪੀਕਰ ਪੰਜਾਬ
Next articleਕਿਸਾਨਾਂ ਲਈ ਸਬਸਿਡੀ ‘ਤੇ ਜਿਪਸਮ ਬਲਾਕ ਖੇਤੀਬਾੜੀ ਦਫਤਰਾਂ ‘ਚ ਉਪਲਬਧ – ਡਿਪਟੀ ਕਮਿਸ਼ਨਰ