HOME ਜਿਲ੍ਹਾ ਪੱਧਰੀ ਕਰਾਟੇ ਮੁਕਾਬਲੇ ‘ਚ ਸਰਕਾਰੀ ਸਕੂਲ ਬਾਗੋਵਾਲ ਨੇ ਮਾਰੀ ਬਾਜ਼ੀ, ਰਾਜ...

ਜਿਲ੍ਹਾ ਪੱਧਰੀ ਕਰਾਟੇ ਮੁਕਾਬਲੇ ‘ਚ ਸਰਕਾਰੀ ਸਕੂਲ ਬਾਗੋਵਾਲ ਨੇ ਮਾਰੀ ਬਾਜ਼ੀ, ਰਾਜ ਪੱਧਰੀ ਮੁਕਾਬਲੇ ਲਈ ਹੋਈ ਚੋਣ 

ਕੈਪਸ਼ਨ - ਕਰਾਟੇ ਕੰਪੀਟੀਸ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥੀਣਾਂ ਨੂੰ ਸਨਮਾਨਿਤ ਕਰਨ ਮੌਕੇ ਪ੍ਰਿੰਸੀਪਲ ਡਾ. ਲਲਿਤਾ ਰਾਣੀ ਤੇ ਸਟਾਫ।
ਨਵਾਂਸ਼ਹਿਰ /ਕਾਠਗੜ੍ਹ, (ਸਮਾਜ ਵੀਕਲੀ)  ( ਜਤਿੰਦਰ ਪਾਲ ਸਿੰਘ ਕਲੇਰ ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੋਵਾਲ ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਨਵਾਂ ਸ਼ਹਿਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਾਜ ਪੱਧਰੀ ਕਰਾਟੇ ਮੁਕਾਬਲੇ ਵਿੱਚ ਸਥਾਨ ਬਣਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਗੋਵਾਲ ਸਕੂਲ ਦੇ ਪ੍ਰਿੰਸੀਪਲ ਡਾ. ਲਲਿਤਾ ਰਾਣੀ ਨੇ ਦੱਸਿਆ ਕਿ ਦਸਵੀਂ ਜਮਾਤ ਦੀ ਵਿਦਿਆਰਥਣ ਸਪਨਾ ਮੂਮ ਪੁੱਤਰੀ ਨਰਿੰਦਰ ਕੁਮਾਰ ਨੇ ਕਰਾਟੇ ਕੰਪੀਟੀਸ਼ਨ ਵਿੱਚ ਦੂਜਾ ਸਥਾਨ ਹਾਸਿਲ ਕੀਤਾ ਹੈ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਜਨੀਤ ਪੁੱਤਰੀ ਰਾਕੇਸ਼ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।  ਇਸੇ ਤਰ੍ਹਾਂ  “ਲਾਜਵੰਤੀ ਬਾਕਸਿੰਗ ਕੰਪੀਟੀਸ਼ਨ” ਦਸਵੀਂ ਜਮਾਤ ਦੀ ਵਿਦਿਆਰਥਣ ਖੁਸ਼ੀ ਪੁੱਤਰੀ ਪਰਸ਼ੋਤਮ ਲਾਲ ਦੀ ਜ਼ਿਲ੍ਹਾ ਪੱਧਰੀ ਜਿੱਤ ਤੋਂ ਬਾਅਦ ਉਸ ਦੀ ਰਾਜ ਪੱਧਰੀ ਕੰਪੀਟੀਸ਼ਨ ਲਈ ਚੋਣ ਕੀਤੀ ਗਈ  ਹੈ।  ਪ੍ਰਿੰਸੀਪਲ ਨੇ ਦੱਸਿਆ ਕਿ ਸਵੇਰ ਦੀ ਸਭਾ ਵਿੱਚ ਇਹਨਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਖੁਸ਼ੀ  ਪ੍ਰਗਟ ਕਰਦੇ ਹੋਏ ਉਹਨਾਂ ਦੀ ਮਾਪਿਆਂ ਨੂੰ ਜਿੱਥੇ ਵਧਾਈ ਦਿੱਤੀ ਗਈ ਉਥੇ ਹੀ ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰਕੇ ਸਕੂਲ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਿਰਗੀ ਇਲਾਜ ਵਿੱਚ ਲਗਾਤਾਰਤਾ ਬਹੁਤ ਜ਼ਰੂਰੀ: ਡਾ. ਗਗਨਦੀਪ ਸਿੰਘ
Next articleਚਮਕੌਰ ਦੀ ਗੜ੍ਹੀ, ਠੰਡਾ ਬੁਰਜ ਤੇ ਸਰਹਿੰਦ ਦੀ ਦੀਵਾਰ ਕਿੱਥੇ ਹੈ?