HOME 29 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਮੈਡੀਕਲ ਪ੍ਰੈਕਟੀਸ਼ਨਰ ਕਨਵੈਨਸ਼ਨ, ਤਿਆਰੀਆਂ ਜੋਰਾਂ ਤੇ, ਡਾ...

29 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਮੈਡੀਕਲ ਪ੍ਰੈਕਟੀਸ਼ਨਰ ਕਨਵੈਨਸ਼ਨ, ਤਿਆਰੀਆਂ ਜੋਰਾਂ ਤੇ, ਡਾ ਢਿੱਲੋ

ਬਲਾਚੌਰ  (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ ) ਅੱਜ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ 295 ਤਹਿਸੀਲ ਬਲਾਚੌਰ ਦੀ ਮਹੀਨਾ ਬਾਰ ਮੀਟਿੰਗ ਡਾ ਤਜਿੰਦਰ ਸਿੰਘ ਜੋਤ ਦੀ ਪ੍ਰਧਾਨਗੀ ਹੇਠ ਹੋਈ ਮੌਕੇ ਤੇ ਪੰਜਾਬ ਦੇ ਉਪ ਪ੍ਰਧਾਨ ਡਾ ਦਿਲਦਾਰ ਸਿੰਘ ਚਾਹਲ, ਜਿਲਾ ਪ੍ਰਧਾਨ ਕਸ਼ਮੀਰ ਸਿੰਘ ਢਿੱਲੋ, ਜਿਲਾ ਜ਼ਿਲ੍ਹਾ ਜਨਰਲ ਸਕੱਤਰ ਧਰਮਜੀਤ ਔੜ ਜਿਲਾ ਮੈਂਬਰ ਡਾ ਜਸਪਾਲ ਸ਼ਰਮਾ ਤਹਿਸੀਲ ਦੇ ਚੇਅਰਮੈਨ ਮਨੋਹਰ ਲਾਲ ਟਕਾਰਲਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ , ਮੌਕੇ ਤੇ ਡਾ ਢਿੱਲੋ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਅਤੇ ਭਵਿੱਖ ਦੀ ਰਣਨੀਤੀ ‘ਤੇ ਚਰਚਾ ਕਰਨ ਲਈ, 29 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਦਾ ਆਯੋਜਨ ਜਿਲਾ ਸ਼ਹੀਦ ਭਗਤ ਸਿੰਘ  ਨਗਰ ਚ ਵਿਸ਼ਵਕਰਮਾ ਮੰਦਿਰ ਵਿਖੇ ਕੀਤਾ ਜਾਵੇਗਾ ਕਨਵੈਨਸ਼ਨ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ ਅਤੇ ਜਥੇਬੰਦੀ ਵੱਲੋਂ ਵੱਧ ਤੋਂ ਵੱਧ ਪ੍ਰੈਕਟੀਸ਼ਨਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।ਇਸ ਕਨਵੈਨਸ਼ਨ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਇੱਕ ਮੰਚ ‘ਤੇ ਇਕੱਠਾ ਕਰਨਾ ਅਤੇ ਉਨ੍ਹਾਂ ਦੇ ਹੱਕਾਂ ਤੇ ਮਸਲਿਆਂ ‘ਤੇ ਵਿਚਾਰ ਵਟਾਂਦਰਾ ਕਰਨਾ ਹੈ। ਕਨਵੈਨਸ਼ਨ ਦੌਰਾਨ ਜਥੇਬੰਦੀ ਦੀਆਂ ਪਿਛਲੀਆਂ ਪ੍ਰਾਪਤੀਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਭਵਿੱਖ ਦੀਆਂ ਕਾਰਵਾਈਆਂ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਇਸ ਤੋਂ ਇਲਾਵਾ, ਸਰਕਾਰ ਤੋਂ ਲੰਬਿਤ ਮੰਗਾਂ ਨੂੰ ਮਨਵਾਉਣ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਜਥੇਬੰਦੀ ਦੇ ਆਗੂਆਂ ਨੇ ਜ਼ਿਲ੍ਹੇ ਦੇ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ 29 ਨਵੰਬਰ ਨੂੰ ਵੱਡੀ ਗਿਣਤੀ ਵਿੱਚ ਕਨਵੈਨਸ਼ਨ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ ਤਾਂ ਜੋ ਸੰਘਰਸ਼ ਨੂੰ ਹੋਰਮਜ਼ਬੂਤ ਕੀਤਾ ਜਾ ਸਕੇ।ਇਸ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਨੂੰ ਲੈ ਕੇ ਮੈਡੀਕਲ ਪ੍ਰੈਕਟੀਸ਼ਨਰਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਨਵੈਨਸ਼ਨ ਉਨ੍ਹਾਂ ਦੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।ਮੌਕੇ ਤੇ ਡਾ ਚਾਹਲ ਨੇ ਦੱਸਿਆ ਕੀ ਇਸ ਕਨਵੈਨਸ਼ਨ ਵਿੱਚ ਜ਼ਿਲ੍ਹੇ ਭਰ ਦੇ ਮੈਡੀਕਲ ਪ੍ਰੈਕਟੀਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਆਮ ਆਦਮੀ ਪਾਰਟੀ ਦੀ ਸਰਕਾਰ ਸਾਡੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਜਾ ਰਿਹਾ ਹੈ, ਜਿਸ ਕਾਰਨ ਸਮੂਹ ਪ੍ਰੈਕਟੀਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੀਟਿੰਗ ਵਿੱਚ ਹਾਜ਼ਰ ਹੋਏ ਡਾ ਗਿਆਨ ਸਿੰਘ ਡਾ ਹਰਜਿੰਦਰ ਸਿੰਘ ਡਾ ਬਲਦੇਵ ਸਿੰਘ ਡਾ ਮਨਮੋਹਨ ਸਿੰਘ ਭੁਪਿੰਦਰ ਸਿੰਘ ਡਾ ਸੁਭਾਸ਼ ਡਾਕਟਰ ਪ੍ਰੇਮ, ਡਾ ਦਿਲਬਾਗ ਡਾ ਬਹਾਦਰ ਸੁੱਧਾ ਮਾਜਰਾ, ਡਾ ਬਲਵੀਰ, ਡਾ ਜਤਿੰਦਰ ਪਾਲ ਹੋਰ ਬਹੁਤ ਸਾਰੇ ਮੈਂਬਰ ਸ਼ਾਮਿਲ ਹੋਏ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article“ਸ਼੍ਰੀ ਗੁਰੂ ਤੇਗ ਬਹਾਦੁਰ ਜੀ – ਧਰਮ ਤੇ ਮਨੁੱਖਤਾ ਦੇ ਰਖਵਾਲੇ” (ਸ਼ਹੀਦੀ ਦਿਵਸ ਤੇ ਵਿਸ਼ੇਸ਼)
Next articleਸ਼ਰਧਾਲੂਆਂ ਦੀ ਸਹੂਲਤ ਲਈ 01887-297027 ਪੁਲਿਸ ਕੰਟਰੋਲ ਰੂਮ 24/7 ਹੋਣਗੇ ਕਾਰਜਸ਼ੀਲ-ਜਸ਼ਨਦੀਪ ਸਿੰਘ ਮਾਨ