ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 8 ਅਕਤੂਬਰ ਨੂੰ ਢਾਹਾਂ ਕਲੇਰਾਂ ਵਿਖੇ

ਮੀਟਿੰਗ ਉਪਰੰਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਸੁਰਜੀਤ ਸਿੰਘ ਦਾ ਸਨਮਾਨ ਕਰਨ ਸਮੇਂ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਹੋਰ

ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ) ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਸਾਲਾ ਪ੍ਰਕਾਸ਼ ਪੁਰਬ ਮੌਕੇ ਨਵਾਂਸ਼ਹਿਰ ਵਿਖੇ 4, 5 ਤੇ 6 ਨਵੰਬਰ ਨੂੰ ਹੋ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 8 ਅਕਤੂਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਜਾ ਰਿਹਾ ਹੈ।
ਢਾਹਾਂ ਕਲੇਰਾਂ ਵਿਖੇ ਹੋਣ ਵਾਲੇ ਵਿਸ਼ੇਸ਼ ਗੁਰਮਤਿ ਸਮਾਗ਼ਮ ਦੀ ਤਿਆਰੀ ਸਬੰਧੀ ਵਿਸ਼ੇਸ਼ ਇਕੱਤਰਤਾ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਅਗਵਾਈ ਵਿੱਚ ਟਰੱਸਟ ਦੇ ਮੁੱਖ ਦਫਤਰ ਵਿਖੇ ਕੀਤੀ ਗਈ । ਜਿਸ ਵਿਚ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਮੁੱਖ ਸੇਵਾਦਾਰ ਜੱਥੇਦਾਰ ਸੁਰਜੀਤ ਸਿੰਘ ਨੇ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 8 ਅਕਤੂਬਰ ਦਿਨ ਮੰਗਲਵਾਰ ਸ਼ਾਮ 6 ਤੋਂ ਰਾਤ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਮ੍ਰਿੰਤਸਰ ਅਤੇ ਪੰਥ ਪ੍ਰਸਿੱਧ ਕਥਾਵਾਚਕ ਡਾ. ਸਰਬਜੀਤ ਸਿੰਘ ਰੇਣਕਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਕਥਾ ਦੁਆਰਾ ਨਿਹਾਲ ਕਰਨਗੇ। ਮੀਟਿੰਗ ਵਿਚ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਢਾਹਾਂ ਕਲੇਰਾਂ ਵਿਖੇ ਇਲਾਕੇ ਦੀਆਂ ਸਮੂਹ ਧਾਰਮਿਕ ਜੱਥੇਬੰਦੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਹ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਉਹਨਾਂ ਨੇ ਇਲਾਕਾ ਨਿਵਾਸੀ ਸਮੂਹ ਸਾਧ ਸੰਗਤਾਂ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਵਿੱਚ ਹੁੰਮ-ਹੁਮਾ ਕੇ ਪੁੱਜਣ ਦੀ ਸਨਿਮਰ ਅਪੀਲ ਕੀਤੀ । ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਸਮਾਗਮ ਦੀ ਤਿਆਰੀ ਸਬੰਧੀ ਇਸ ਇਕੱਤਰਤਾ ਵਿੱਚ ਸ. ਦੀਦਾਰ ਸਿੰਘ ਗਹੂੰਣ ਸਾਬਕਾ ਡੀ.ਐਸ.ਪੀ., ਸ. ਤਰਲੋਚਨ ਸਿੰਘ ਖਟਕੜ, ਸ. ਜਗਦੀਪ ਸਿੰਘ, ਸ. ਪਰਮਿੰਦਰ ਸਿੰਘ, ਡਾ. ਗਗਨਦੀਪ ਸਿੰਘ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਸ. ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, , ਸ. ਗੁਰਤੀਰਥ ਸਿੰਘ ਕੱਟਾਂ, ਸ. ਕੁਲਜਿੰਦਰਜੀਤ ਸਿੰਘ ਸੋਢੀ ਬੰਗਾ, ਸ. ਗੁਰਬਿੰਦਰਪਾਲ ਸਿੰਘ ਬੰਗਾ, ਸ. ਅਮਰਜੀਤ ਸਿੰਘ ਪੂਨੀ ਜੀਂਦੋਵਾਲ, ਸ. ਬਲਜਿੰਦਰ ਸਿੰਘ ਹੈਪੀ ਕਲੇਰਾਂ, ਸ. ਗੁਰਦੇਵ ਸਿੰਘ ਬਿੰਦਰਾ, ਜੱਥੇਦਾਰ ਤਰਲੋਕ ਸਿੰਘ ਫਲੋਰਾ, ਸੂਬੇਦਾਰ ਨਿਸ਼ਾਨ ਸਿੰਘ, ਸ. ਸਵਰਨ ਸਿੰਘ ਨੰਬਰਦਾਰ ਕਾਹਮਾ, ਮਾਸਟਰ ਸਤਨਾਮ ਸਿੰਘ, ਸ. ਜਸਵੀਰ ਸਿੰਘ ਅਟਵਾਲ ਬਹਿਰਾਮ, ਸ. ਬੂਟਾ ਸਿੰਘ ਢੰਢੂਹਾ, ਗਿਆਨੀ ਸਤਨਾਮ ਸਿੰਘ ਢਾਹਾਂ, ਭਾਈ ਨਰਿੰਦਰ ਸਿੰਘ ਢਾਹਾਂ, ਸ਼੍ਰੀ ਸੰਦੀਪ ਕੁਮਾਰ ਸਾਬਕਾ ਸਰਪੰਚ ਢਾਹਾਂ, ਸ. ਪਰਮਜੀਤ ਸਿੰਘ ਕੱਟਾਂ ਆਦਿ ਸ਼ਾਮਲ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੁੱਧ ਚਿੰਤਨ
Next articleਕਰਾਈਮ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : ਪਰਮਿੰਦਰ ਮੰਡ / ਰਮਨ ਕੁਮਾਰ