ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਸਾਲਾ ਪ੍ਰਕਾਸ਼ ਪੁਰਬ ਮੌਕੇ ਨਵਾਂਸ਼ਹਿਰ ਵਿਖੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 8 ਅਕਤੂਬਰ ਦਿਨ ਮੰਗਲਵਾਰ ਨੂੰ ਹੋਣ ਵਾਲੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਬੈਨਰ ਜਾਰੀ ਕੀਤਾ ਗਿਆ ਅਤੇ ਤਿਆਰੀ ਸਬੰਧੀ ਵਿਸ਼ੇਸ਼ ਇਕੱਤਰਤਾ ਕੀਤੀ ਗਈ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 08 ਅਕਤੂਬਰ ਦਿਨ ਮੰਗਲਵਾਰ ਸ਼ਾਮ 6 ਤੋਂ ਰਾਤ 9 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਵੇਗਾ । ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਮ੍ਰਿੰਤਸਰ ਅਤੇ ਪੰਥ ਪ੍ਰਸਿੱਧ ਕਥਾਵਾਚਕ ਡਾ. ਸਰਬਜੀਤ ਸਿੰਘ ਰੇਣਕਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਕਥਾ ਦੁਆਰਾ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ । ਸ. ਢਾਹਾਂ ਨੇ ਦੱਸਿਆ ਕਿ ਇਹ ਵਿਸ਼ੇਸ਼ ਗੁਰਮਤਿ ਸਮਾਗਮ ਸਮੂਹ ਸੰਗਤਾਂ ਅਤੇ ਇਲਾਕੇ ਦੀਆਂ ਸਮੂਹ ਧਾਰਮਿਕ ਜੱਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ । ਉਹਨਾਂ ਨੇ ਕਿਹਾ ਕਿ ਗੁਰਮਤਿ ਸਮਾਗਮ ਸਮਾਜ ਨੂੰ ਜੀਵਨ ਜਾਚ ਦਾ ਸੁਨੇਹਾ ਪ੍ਰਦਾਨ ਕਰਨ ਲਈ ਹਿੱਤਕਾਰੀ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦਾ ਬੈਨਰ ਜਾਰੀ ਕਰਨ ਅਤੇ ਤਿਆਰੀ ਸਬੰਧੀ ਮੀਟਿੰਗ ਵਿੱਚ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਸ. ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਸ.ਪ੍ਰੇਮ ਪ੍ਰਕਾਸ਼ ਸਿੰਘ ਸੀਨੀਅਰ ਅਕਾਊਟੈਂਟ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly