ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਸਾਲਾ ਪ੍ਰਕਾਸ਼ ਪੁਰਬ ਮੌਕੇ ਨਵਾਂਸ਼ਹਿਰ ਵਿਖੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ (ਨਵਾਂਸ਼ਹਿਰ) ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਰਾਤ ਦੇ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ 20ਵਾਂ ਵਿਸ਼ੇਸ਼ ਗੁਰਮਤਿ ਸਮਾਗਮ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਢਾਹਾਂ ਕਲੇਰਾਂ ਸਮਾਗਮ ਦਾ ਪ੍ਰਬੰਧ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਅਦਾਰਿਆਂ ਦੇ ਸਟਾਫ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਗਿਆ । ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ । ਸਮਾਗਮ ਦੀ ਆਰੰਭਤਾ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ । ਉਪਰੰਤ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਦਾ ਪ੍ਰਵਾਹ ਚੱਲਿਆ, ਇਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਵੱਲੋਂ ਅੰਮ੍ਰਿਤਮਈ ਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾ ਕੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਿਆ ਗਿਆ। ਉਪਰੰਤ ਕਥਾਵਾਚਕ ਡਾ. ਸਰਬਜੀਤ ਸਿੰਘ ਰੇਣਕਾ ਨੇ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਦੇ ਵਡਮੁੱਲੇ ਸਿਧਾਂਤਾਂ ਤੋਂ ਜਾਣੂ ਕਰਵਾਇਆ । ਉਹਨਾਂ ਨੇ ਸ੍ਰੀ ਜੁਪਜੀ ਸਾਹਿਬ ਦੀ ਸਰਲ ਸ਼ਬਦਾਂ ਵਿਚ ਵਿਆਖਿਆ ਕਰਦੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਉਪਦੇਸ਼ ਅਨੁਸਾਰ ਅਨੁਸਾਰ ਨਾਮ ਜਪਣ, ਕਿਰਤ ਕਰਨ, ਵੰਡ ਛਕਣ ਦੇ ਸਿਧਾਂਤ ਨੂੰ ਜੀਵਨ ਵਿਚ ਅਪਣਾਉਂਦੇ ਹੋਏ ਅਤੇ ਵਹਿਮਾਂ ਭਰਮਾਂ ਨੂੰ ਛੱਡ ਕੇ ਗੁਰੂ ਕੀ ਬਾਣੀ ਦੇ ਲੜ ਲੱਗਣ ਲਈ ਪੇ੍ਰਿਤ ਕੀਤਾ । ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਕੀਰਤਨੀ ਜਥੇ ਨੇ ਹਾਜ਼ਰੀ ਭਰੀ । ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਸੰਗਤਾਂ ਦਾ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਉਹਨਾਂ ਕਿਹਾ ਕਿ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਪਿੰਡ ਪਿੰਡ ਵਿੱਚ ਗੁਰਮਤਿ ਸਮਾਗਮ ਕਰਵਾ ਕੇ ਸੰਗਤਾਂ ਨੂੰ ਅਕਾਲ ਪੁਰਖ ਨਾਲ ਜੋੜਣ ਦਾ ਬਹੁਤ ਵਧੀਆ ਉੱਦਮ ਕਰ ਰਹੀ ਹੈ। ਸ. ਢਾਹਾਂ ਨੇ ਟਰੱਸਟ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਨੂੰ ਯਾਦ ਕਰਦੇ ਹੋਏ ਢਾਹਾਂ ਕਲੇਰਾਂ ਵਿਖੇ ਚੱਲਦੇ ਸਿਹਤ ਸਹੂਲਤਾਂ ਅਤੇ ਵਿਦਿਅਕ ਸੰਸਥਾਵਾਂ ਬਾਰੇ ਜਾਣਕਾਰੀ ਵੀ ਸੰਗਤਾਂ ਨੂੰ ਦਿੱਤੀ । ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਉਚੇਚੇ ਤੌਰ ‘ਤੇ ਬੁਲਾਰਿਆਂ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਦਾ ਗੁਰਮਤਿ ਸਮਾਗਮ ਲਈ ਕੀਤੇ ਸ਼ਾਨਦਾਰ ਪ੍ਰਬੰਧਾਂ ਲਈ ਧੰਨਵਾਦ ਕੀਤਾ । ਇਸ ਮੌਕੇ ਟਰੱਸਟ ਅਤੇ ਸੁਸਾਇਟੀ ਵਲੋਂ ਭਾਈ ਰਵਿੰਦਰ ਸਿੰਘ ਅਤੇ ਡਾ. ਸਰਬਜੀਤ ਸਿੰਘ ਰੇਣਕਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਗਿਆਨੀ ਤਰਲੋਚਨ ਸਿੰਘ ਖਟਕੜ ਕਲਾਂ ਵਾਲਿਆਂ ਨੇ ਬਾਖੂਬੀ ਨਿਭਾਈ। ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ, ਦੀਦਾਰ ਸਿੰਘ ਸਾਬਕਾ ਡੀ. ਐਸ. ਪੀ. ਨਵਾਂਸ਼ਹਿਰ, ਜਗਜੀਤ ਸਿੰਘ ਕੈਸ਼ੀਅਰ, ਉੱਤਮ ਸਿੰਘ ਸੇਠੀ, ਜਗਜੀਤ ਸਿੰਘ ਸੈਣੀ , ਹਰਜਿੰਦਰ ਸਿੰਘ ਅਟਾਰੀ, ਕਮਲਜੀਤ ਸਿੰਘ ਸੈਣੀ ਸਾਬਕਾ ਡਵੀਜ਼ਨਲ ਕਮਿਸ਼ਨਰ, ਪਰਮਿੰਦਰ ਸਿੰਘ ਕੰਵਲ, ਤਲਵਿੰਦਰ ਸਿੰਘ ਕਰਿਆਮ , ਗੁਰਦੇਵ ਸਿੰਘ ਸੈਣੀ ਮੂਸਾਪੁਰ, ਗੋਪਾਲ ਸਿੰਘ ਰੱਕੜ ਢਾਹਾਂ, ਕੁਲਜੀਤ ਸਿੰਘ ਖਾਲਸਾ, ਪ੍ਰਿਤਪਾਲ ਸਿੰਘ ਮੂਸਾਪੁਰ, ਪਰਮਜੀਤ ਸਿੰਘ ਮੂਸਾਪੁਰ, ਬਖਸ਼ੀਸ਼ ਸਿੰਘ ਨਵਾਂਸ਼ਹਿਰ, ਨਵਦੀਪ ਸਿੰਘ, ਰਮਨੀਕ ਸਿੰਘ , ਗਿਆਨ ਸਿੰਘ, ਦਲਜੀਤ ਸਿੰਘ ਬਡਵਾਲ, ਮਨਜੀਤ ਸਿੰਘ ਮਹਿਤਪੁਰ, ਮਹਿੰਦਰ ਸਿੰਘ ਜਾਫਰਪੁਰ, ਸੁੱਚਾ ਸਿੰਘ ਬਰਨਾਲਾ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਗੁਰਦੇਵ ਸਿੰਘ ਬਿੰਦਰਾ, ਜਥੇਦਾਰ ਤਰਲੋਕ ਸਿੰਘ ਫਲੋਰਾ, ਗਿਆਨੀ ਸੁਖਵਿੰਦਰ ਸਿੰਘ ਗੋਬਿੰਦਪੁਰ, ਬਾਬਾ ਦਲਜੀਤ ਸਿੰਘ ਕਰੀਹਾ, ਗੁਰਦੀਪ ਸਿੰਘ ਢਾਹਾਂ, ਲੰਬੜਦਾਰ ਸਵਰਨ ਸਿੰਘ ਕਾਹਮਾ, ਬੂਟਾ ਸਿੰਘ ਢੰਢੂਹਾ, ਤਰਨਜੀਤ ਸਿੰਘ ਥਾਂਦੀ ਦੌਲਤਪੁਰ, ਕੁਲਜਿੰਦਰਜੀਤ ਸਿੰਘ ਸੋਢੀ, ਅਮਰਜੀਤ ਸਿੰਘ ਪੂਨੀ ਜੀਂਦੋਵਾਲ, ਜਥੇਦਾਰ ਸੁਰਿੰਦਰ ਸਿੰਘ ਬਾਹੜੋਵਾਲ, ਵਰਿੰਦਰ ਸਿੰਘ ਲੱਖਪੁਰ, ਸੰਦੀਪ ਕੁਮਾਰ ਸਾਬਕਾ ਸਰਪੰਚ ਢਾਹਾਂ, ਬਹਾਦਰ ਸਿੰਘ ਮਜਾਰੀ, ਸਤਵੀਰ ਸਿੰਘ ਜੀਂਦੋਵਾਲ, ਗਿਆਨੀ ਦਲਜੀਤ ਸਿੰਘ, ਭਾਈ ਸਤਨਾਮ ਸਿੰਘ ਢਾਹਾਂ, ਨਰਿੰਦਰ ਸਿੰਘ ਢਾਹਾਂ, ਭਾਈ ਸੁਖਦੇਵ ਸਿੰਘ ਬੰਗਾ, ਹਰਦਿਆਲ ਸਿੰਘ ਢਾਹਾਂ, ਗੁਰਨਾਮ ਸਿੰਘ ਢਾਹਾਂ, ਅਮਰੀਕ ਸਿੰਘ ਰਾਣੂੰ ਯੂ ਐਸ ਏ, ਸੁੱਚਾ ਰਾਮ ਨਿਗਾਹ, ਪ੍ਰੇਮ ਨਿਗਾਹ, ਹਰਦੀਪ ਸਿੰਘ ਕਲਸੀ, ਸੁਰਿੰਦਰ ਸਿੰਘ ਕਰਮ, ਨਰਿੰਦਰ ਸਿੰਘ ਲੱਖਪੁਰ, ਪ੍ਰੌ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, , ਭਾਈ ਮਨਜੀਤ ਸਿੰਘ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਰਾਜਦੀਪ ਥਿਦਵਾੜ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਸਮੂਹ ਸਟਾਫ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਸਮੂਹ ਸਟਾਫ ਅਤੇ ਵਿਦਿਆਰਥੀ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਤੋਂ ਇਲਾਵਾ ਇਲਾਕੇ ਦੀਆਂ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰੀਆਂ । ਸਮਾਗਮ ਦੀ ਸਮਾਪਤੀ ਤੇ ਸੰਗਤਾਂ ਨੇ ਬੜੇ ਸਤਿਕਾਰ ਨਾਲ ਪੰਗਤਾਂ ਵਿਚ ਬੈਠ ਕੇ ਲੰਗਰ ਛਕਿਆ । ਸਮਾਗਮ ਦੌਰਾਨ ਜੋੜਿਆਂ ਦੀ ਸੇਵਾ ਭਾਈ ਘਨੱਈਆ ਦਲ ਜਾਡਲਾ ਵੱਲੋ ਬੜੇ ਸੁਚੱਜੇ ਢੰਗ ਨਾਲ ਕੀਤੀ ਗਈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly