ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਂਸਿਵ ਰਵੀਜ਼ਨ (ਐਸ ਆਈ ਆਰ)-2026 ਨੂੰ ਸਫ਼ਲ ਬਣਾਉਣ ਲਈ, ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਚੋਣ ਹਲਕਾ ਪੱਧਰ ਦੇ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣ ਲਈ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਲਗਾਈ ਗਈ। ਇਸ ਟ੍ਰੇਨਿੰਗ ਵਰਕਸ਼ਾਪ ਵਿੱਚ ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ, ਜਿਲ੍ਹਾ ਸੂਚਨਾ ਅਫ਼ਸਰ ਵਿਸ਼ਾਲ ਸਰ਼ਮਾ, ਸੁਰਿੰਦਰ ਪਾਲ ਅਗਨੀਹੋਤਰੀ, ਜ਼ਿਲ੍ਹਾ ਟਾਊਨ ਪਲੈਨਰ ਗੁਰਮੁੱਖ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਅਨਿਤਾ ਸ਼ਰਮਾ,ਡਿਪਟੀ ਡੀ.ਈ.ਓ. ਲਖਵੀਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ, ਡੀ.ਸੀ.ਪੀ.ਓ ਕੰਚਨ ਅਰੋੜਾ ਅਤੇ ਵੱਖ-ਵੱਖ ਟੀਮ ਦੇ ਨੋਡਲ ਅਫ਼ਸਰ ਤੇ ਮੈਂਬਰ ਹਾਜ਼ਰ ਸਨ।ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾਂ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਜ਼ਿਲ੍ਹਾ ਮਾਸਟਰ ਟ੍ਰੇਨਰਾਂ ਵੱਲੋਂ ਚੋਣ ਹਲਕਾ ਪੱਧਰ ਦੇ ਮਾਸਟਰ ਟ੍ਰੇਨਰਾਂ ਅਤੇ ਵੱਖ-ਵੱਖ ਟੀਮਾਂ ਨੋਡਲ ਅਫ਼ਸਰ ਤੇ ਮੈਂਬਰਾਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਸੰਘਣੀ ਸੋਧ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਤਰੀਕੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਫਾਰਮ ਵਿੱਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜ਼ਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਐਸ.ਆਈ.ਆਰ. ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ 100% ਸ਼ੁੱਧ ਅਤੇ ਅੱਪਡੇਟ ਕਰਨਾ ਹੈ। ਇਸ ਲਈ ਹਰੇਕ ਬੀ.ਐਲ.ਓ ਵੱਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਆਪਣੇ-ਆਪਣੇ ਬੂਥ ਖੇਤਰ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਕਰੇ। ਉਨ੍ਹਾਂ ਕਿਹਾ ਕਿ ਫਾਰਮ ਭਰਨ ਸਮੇਂ ਕਿਸੇ ਵੀ ਯੋਗ ਵੋਟਰ ਦਾ ਨਾਂ ਛੁੱਟਣ ਨਾ ਦਿੱਤਾ ਜਾਵੇ ਅਤੇ ਕੋਈ ਵੀ ਗਲਤ ਜਾਣਕਾਰੀ ਦਰਜ ਨਾ ਕੀਤੀ ਜਾਵੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



