ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਈਂ. ਟੀ.ਆਈ. ਗਰਾਉਂਡ ਨਵਾਂਸ਼ਹਿਰ ਵਿਖੇ ਔਰਤਾਂ ਲਈ ਲਗਾਏ ਜ਼ਿਲ੍ਹਾ ਪੱਧਰੀ ਸਿਹਤ ਅਤੇ ਰੋਜ਼ਗਾਰ ਕੈਂਪ ਮੌਕੇ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਅਨੁਸਾਰ ਪ੍ਰਦਰਸ਼ਨੀ ਅਤੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਐਸ਼. ਡੀ. ਐਮ ਨਵਾਂਸ਼ਹਿਰ ਡਾ. ਅਕਸਿਤਾ ਗੁਪਤਾ ਵੱਲੋਂ ਲਗਾਈਂ ਗਈ ਪ੍ਰਦਰਸ਼ਨੀ ਅਤੇ ਮੈਡੀਕਲ ਕੈਂਪ ਤੇ ਸਿਹਤ ਸੇਵਾਵਾਂ ਦੀ ਸਰਾਹਨਾ ਕੀਤੀ ਗਈ। ਸਹਾਇਕ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਬਲਵੀਰ ਕੁਮਾਰ ਨੇ ਕਿਹਾ ਕਿ ਜੇਕਰ ਮਹਿਲਾਵਾਂ ਜਾਗਰੂਕ ਹੋਣਗੀਆ ਤਾਂ ਉਹ ਸਿਹਤਮੰਦ ਹੋ ਸਕਦੀਆਂ ਹਨ। ਇਸ ਕਰਕੇ “ਇਲਾਜ਼ ਨਾਲੋਂ ਪਰਹੇਜ਼ ਚੰਗਾ” ਜਾਗਰੂਕਤਾ ਤਹਿਤ ਜ਼ੇਕਰ ਅਸੀਂ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਚੱਲਾਂਗੇ ਤਾਂ ਅਸੀਂ ਬਿਮਾਰੀਆਂ ਤੋਂ ਦੂਰ ਰਹਿੰਦੇ ਹੋਏ ਲੰਬੇ ਇਲਾਜ ਤੋਂ ਬਚ ਸਕਦੇ ਹਾਂ। ਇਸ ਮੌਕੇ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਨੇ ਦੱਸਿਆ ਕਿ ਸਾਨੂੰ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ “ਬੇਟੀ ਬਚਾਓ ਬੇਟੀ ਪੜ੍ਹਾਓ”ਮੁਹਿੰਮ ਤਹਿਤ ਆਪਣਾਂ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਬੇਟੇ- ਬੇਟੀਆਂ ਦਾ ਅਨੁਪਾਤ ਬਰਾਬਰ ਹੋ ਸਕੇ। ਉਨ੍ਹਾਂ ਕਿਹਾ ਕਿ ਲਿੰਗ ਅਨੁਪਾਤ ਵਿਚ ਸੁਧਾਰ ਲਈ ਸਮਾਜ ਦੀ ਮਾਨਸਿਕਤਾ ਨੂੰ ਬਦਲਣਾ ਸਮੇਂ ਦੀ ਲੋੜ ਹੈ, ਭਰੂਣ ਹੱਤਿਆਂ ਵਰਗੀਆਂ ਕੁਰੀਤੀਆਂ ਮਿਟਾਉਣ ਤੇ ਲੜਕੀਆਂ ਦੀ ਪੜ੍ਹਾਈ ਤੇ ਜ਼ੋਰ ਦੇਣਾ ਤੇ ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਹਤ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਜੈਸਮੀਨ, ਡਾ. ਜਸਵਿੰਦਰ ਕੌਰ, ਚਰਨਜੀਤ ਸਿੰਘ, ਰਾਜ ਕੁਮਾਰ, ਹੰਸ ਰਾਜ ਬਾਲੀ, ਅਨੁ, ਪੂਜਾ, ਪਰਮਿੰਦਰ, ਰੇਣੁਕਾ ਮਨਦੀਪ, ਅਤੇ ਰਾਜਿੰਦਰ ਆਦਿ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj