ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ)- ਭਾਰਤ ਸਰਕਾਰ ਦੀ ‘ਏਕ ਭਾਰਤ ਸ੍ਰੇਸ਼ਟ ਭਾਰਤ’ ਸਕੀਮ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਲਲਿਤਾ ਅਰੋੜਾ ਤੇ ਉਪ-ਜ਼ਿਲ੍ਹਾ ਸਿੱਖਿਆ ਅਫਸਰ ਧੀਰਜ ਵਿਸ਼ਿਸ਼ਟ ਦੀ ਅਗਵਾਈ ‘ਚ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਕਰਵਾਏ ਪੇਂਟਿੰਗ ਮੁਕਾਬਲਿਆਂ ‘ਚ ਸੈਕੰਡਰੀ ਵਰਗ ‘ਚ ਸਰਕਾਰੀ ਸੈਕੰਡਰੀ ਸਕੂਲ ਗੋਬਿੰਦਪੁਰ ਖੁਣ-ਖੁਣ ਦੀ ਵਿਦਿਆਰਥਣ ਨੇ ਤੀਸਰਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਮੁੱਖ ਅਧਿਆਪਕਾ ਸਮਰਿਤੂ ਰਾਣਾ, ਗਾਈਡ ਅਧਿਆਪਕਾ ਅਨੀਤਾ ਰਾਜ ਅਤੇ ਸਟਾਫ ਵੱਲੋਂ ਜੇਤੂ ਵਿਦਿਆਰਥਣ ਪਾਇਲ ਨੂੰ ਵਧਾਈ ਦਿੱਤੀ। ਇਸ ਮੌਕੇ ਮੁੱਖ ਅਧਿਆਪਕਾ ਸਮਰਿਤੂ ਰਾਣਾ ਨੇ ਦੱਸਿਆ ਕਿ ਪਾਇਲ ਸਕੂਲ ਦੀ ਹੋਣਹਾਰ ਵਿਦਿਆਰਥਣ ਹੈ। ਇਹ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿੱਚ ਵੀ ਭਾਗ ਲੈ ਕੇ ਸਕੂਲ ਦਾ ਨਾਮ ਰੌਸ਼ਨ ਕਰ ਰਹੀ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਪਾਇਲ ਤੋਂ ਪ੍ਰੇਰਨਾ ਲੈਣ ਲਈ ਉਤਸਾਹਿਤ ਕੀਤਾ। ਇਸ ਮੌਕੇ ਸਪਨਾ ਸੂਦ, ਅਵਨੀਤ ਕੌਰ, ਮੀਨਾ ਸੋਂਖਲਾ, ਅਮਨਦੀਪ ਕੌਰ, ਰਾਜਦੀਪ ਕੌਰ, ਸਰੋਜ ਬਾਲਾ, ਜਸਪ੍ਰੀਤ ਕੌਰ, ਜਸਵਿੰਦਰ ਸਿੰਘ ਸਹੋਤਾ, ਅਮਿਤ ਸ਼ਰਮਾ, ਰਛਪਾਲ ਸਿੰਘ, ਰਣਦੀਪ ਕੁਮਾਰ ਆਦਿ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ।
ਕੈਪਸ਼ਨ-ਸਰਕਾਰੀ ਸੈਕੰਡਰੀ ਸਕੂਲ ਗੋਬਿੰਦਪੁਰ ਖੁਣ-ਖੁਣ ਵਿਖੇ ਜੇਤੂ ਵਿਦਿਆਰਥਣ ਪਾਇਲ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਅਧਿਆਪਕਾ ਸਮਰਿਤੂ ਰਾਣਾ ਅਤੇ ਅਨੀਤਾ ਰਾਜ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly