ਕਿਸ਼ੋਰ ਸਿੱਖਿਆ ਪ੍ਰਾਜੈਕਟ ਅਧੀਨ ਕਰਵਾਏ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ

ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਕਰਵਾਏ ਗਏ ਜ਼ਿਲ੍ਹਾ ਪੱਧਰੀ ਰੋਲ ਪਲੇਅ ਦੇ ਜੇਤੂਆਂ ਨੂੰ ਇਨਾਮ ਵੰਡਦੇ ਗੁਰਦੀਪ ਸਿੰਘ ਗਿੱਲ, ਜ਼ਿਲ੍ਹਾ ਸਿੱਖਿਆ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਜੀਵ ਗਾਬਾ ਡੀ ਆਈ ਓ ਅਤੇ ਹੋਰ

(ਸਮਾਜ ਵੀਕਲੀ)- ਕਪੂਰਥਲਾ (ਕੌੜਾ) – ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਅਤੇ ਸਿੱਖਿਆ ਵਿਭਾਗ ਦੇ ਸਾਂਝੇ ਉੱਦਮਾਂ ਸਦਕਾ ਸਕੂਲੀ ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ਦੌਰਾਨ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੋਲ ਪਲੇਅ ਦਾ ਆਯੋਜਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਦੀਪ ਸਿੰਘ ਗਿੱਲ ਸਟੇਟ ਐਵਾਰਡੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਵਿਖੇ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ ਤੇਜਿੰਦਰਪਾਲ ਸਿੰਘ ਨੇ ਵੱਖ ਵੱਖ ਬਲਾਕਾਂ ਤੋਂ ਆਏ ਵਿਦਿਆਰਥੀਆਂ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਗਤੀਵਿਧੀ ਸੁਨੀਲ ਬਜਾਜ ਨੇ ਦੱਸਿਆ ਕਿ ਬਲਾਕਾਂ ਵਿੱਚ ਪਹਿਲੇ ਸਥਾਨਾਂ ਤੇ ਆਈਆਂ ਟੀਮਾਂ ਨੇ ਹੀ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਹਿੱਸਾ ਲਿਆ ਹੈ । ਜੱਜਮੈਂਟ ਕਰਦੇ ਜਗਜੀਤ ਸਿੰਘ ਪੰਜਾਬੀ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੂ, ਹਰਮਿੰਦਰਜੀਤ ਕੌਰ ਹਿੰਦੀ ਮਿਸਟ੍ਰੈਸ ਬਾਗੜੀਆਂ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਨੂੰ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਨੂੰ ਦੂਸਰਾ ਤੇ ਸਰਕਾਰੀ ਹਾਈ ਸਕੂਲ ਇੱਬਣ ਨੂੰ ਤੀਸਰਾ ਸਥਾਨ ਦਿੱਤਾ। ਮੁੱਖ ਮਹਿਮਾਨ ਨੇ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਸਬੰਧਤ ਸਕੂਲਾਂ ਦੇ ਗਾਈਡ ਅਧਿਆਪਕ ਤੇ ਸਕੂਲ ਮੁੱਖੀਆਂ ਨੂੰ ਵੀ ਇਸ ਮਾਣਮੱਤੀ ਪ੍ਰਾਪਤੀ ਤੇ ਮੁਬਾਰਕਬਾਦ ਦਿੰਦੇ ਹੋਏ ਕਿਹਾ ਅਤੇ ਜੇਤੂ ਨੂੰ ਸਰਟੀਫਿਕੇਟ ਤੇ ਮੋਮੈਂਟੋ ਭੇਟ ਕੀਤੇ। ਇਸ ਮੌਕੇ ਜ਼ਿਲ੍ਹਾ ਇੰਫੋਰਮੈਟਿਕ ਅਧਿਕਾਰੀ ਸੰਜੀਵ ਗਾਬਾ ਬੀ ਆਰ ਪੀ ਜਤਿੰਦਰ ਕੌਰ ਵੀ ਹਾਜ਼ਰ ਸੀ ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਗਤ ਤਮਾਸ਼ਾ
Next article82-member panel formed for 125th birth year of Netaji Bose