ਸਿੱਖਿਆ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੂਰਨਾਮੈਂਟ  ਕਮੇਟੀ ਦੀ ਸਾਲ 2023-24 ਲਈ ਹੋਈ ਚੋਣ  

ਮੁੱਖ ਅਧਿਆਪਕ ਜਗਮੋਹਨ ਸਿੰਘ ਨੂੰ ਚੁਣਿਆ ਜਨਰਲ ਸਕੱਤਰ
ਫ਼ਰੀਦਕੋਟ/ਭਲੂਰ  (ਬੇਅੰਤ ਗਿੱਲ ਭਲੂਰ)-ਜ਼ਿਲਾ ਪੱਧਰੀ ਸਕੂਲ ਟੂਰਨਾਮੈਂਟ ਕਮੇਟੀ ਦੀ ਚੋਣ ਕਰਨ ਵਾਸਤੇ ਜ਼ਿਲ੍ਹੇ ਦੇ ਸਮੂਹ ਪ੍ਰਿੰਸੀਪਲ, ਮੁੱਖ ਅਧਿਆਪਕ, ਲੈਕਚਰਾਰ ਸਰੀਰਕ ਸਿੱਖਿਆ, ਡੀ.ਪੀ.ਈ.,ਪੀ.ਟੀ.ਆਈ ਸਾਹਿਬਾਨ ਦੀ ਅਹਿਮ ਮੀਟਿੰਗ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਮੇਵਾ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ’ਚ ਜ਼ਿਲਾ ਸਪੋਰਟਸ ਕੋਆਰਡੀਨੇਟਰ ਸਿੱਖਿਆ ਵਿਭਾਗ ਫ਼ਰੀਦਕੋਟ ਨੇ ਸਭ ਨੂੰ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਅੱਜ ਦੀ ਮੀਟਿੰਗ ਜ਼ਿਲਾ ਪੱਧਰੀ ਸਕੂਲ ਟੂਰਨਾਮੈਂਟ ਕਮੇਟੀ ਦੀ ਚੋਣ ਵਾਸਤੇ ਕੀਤੀ ਜਾ ਰਹੀ ਹੈ।
ਉਨ੍ਹਾਂ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਇਨ੍ਹਾਂ ਆਦੇਸ਼ਾਂ ਦੀ ਰੌਸ਼ਨੀ ’ਚ ਨਵੀਂ ਕਮੇਟੀ ਦੀ ਚੋਣ ਕੀਤੀ ਜਾਣੀ ਹੈ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਮੇਵਾ ਸਿੰਘ ਸਿੱਧੂ ਨੇ ਸਾਲ 2022-23 ਦੀ ਕਮੇਟੀ ਨੂੰ ਭੰਗ ਕਰਨ ਦਾ ਐਲਾਨ ਕੀਤਾ। ਉਨ੍ਹਾਂ ਸਮੂਹ ਪ੍ਰਿੰਸੀਪਲ, ਮੁੱਖ ਅਧਿਆਪਕ, ਸਰੀਰਕ ਸਿੱਖਿਆ ਵਿਸ਼ੇ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਖੇਡਾਂ ਦੇ ਖੇਤਰ ’ਚ ਜ਼ਿਲੇ ਨੂੰ ਹੋਰ ਅੱਗੇ ਲਿਜਾਣ ਵਾਸਤੇ ਯੋਜਨਾਬੰਦੀ ਅਤੇ ਸੁਹਿਦਰਤਾ ਨਾਲ ਯਤਨ ਕੀਤੇ ਜਾਣ। ਉਨ੍ਹਾਂ ਆਪਣੇ ਜੀਵਨ ਨਾਲ ਜੁੜੀਆਂ ਉਦਾਹਰਣਾਂ ਦਿੰਦਿਆਂ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਸਭ ਤੋਂ ਵੱਧ ਮੱਦਦਗਾਰ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਨਾਲ ਜੁੜੇ ਵਿਦਿਆਰਥੀ ਪੜਾਈ ਅਤੇ ਹੋਰ ਖੇਤਰਾਂ ’ਚ ਨਾਮ ਕਮਾਉਂਦੇ ਹਨ। ਇਸ ਮੌਕੇ ਸਾਲ 2023-24 ਦੇ ਜਨਰਲ ਸਕੱਤਰ ਲੈਕਚਰਾਰ ਨਰੇਸ਼ ਕੁਮਾਰ ਨੇ ਬੀਤੇ ਵਰ੍ਹੇ ਦੌਰਾਨ ਦਿੱਤੇ ਸਹਿਯੋਗ ਲਈ ਸਭ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਬੀਤੇ ਵਰੇ ਦੌਰਾਨ ਕਰੀਬ 2 ਲੱਖ ਰੁਪਏ ਖੇਡ ਫ਼ੰਡ ਅੰਦਰ ਵੱਧ ਜਮ੍ਹਾਂ ਕੀਤੇ ਗਏ ਹਨ।
ਇਸ ਮੌਕੇ ਕੀਤੀ ਗਈ ਚੋਣ ’ਚ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਮੇਵਾ ਸਿੰਘ ਸਿੱਧੂ, ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਅੰਜਨਾ ਕੌਂਸ਼ਲ ਪ੍ਰਿੰਸੀਪਲ ਭਾਈ ਕਿਸ਼ਨ ਸਿੰਘ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਧਵਾਂ, ਜਨਰਲ ਸਕੱਤਰ ਮੁੱਖ ਅਧਿਆਪਕ ਜਗਮੋਹਨ ਸਿੰਘ ਸਰਕਾਰੀ ਹਾਈ ਸਕੂਲ ਸਾਧਾਂਵਾਲਾ, ਪ੍ਰਬੰਧਕੀ ਅਤੇ ਵਿੱਤ ਸਕੱਤਰ ਲੈਕਚਰਾਰ ਕੇਵਲ ਕੌਰ, ਜ਼ਿਲਾ ਸਪੋਰਟਸ ਕੋਆਰਡੀਨੇਟਰ, ਸਿੱਖਿਆ ਵਿਭਾਗ, ਸਹਾਇਕ ਸਕੱਤਰ ਲੈਕਚਰਾਰ ਨਰੇਸ਼ ਕੁਮਾਰ ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ, ਆਡੀਟਰ ਗੁਰਪ੍ਰਤਾਪ ਸਿੰਘ ਜ਼ਿਲੇ ਦੀ ਅੰਦਰੂਨੀ ਪੜਤਾਲ ਸੰਸਥਾ ਦੇ ਆਡੀਟਰ, ਟੈਕਨੀਕਲ ਮੈਂਬਰ, ਲੈਕਚਰਾਰ ਫ਼ਿਜੀਕਲ ਐਜੂਕੇਸ਼ਨ ਇਕਬਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦਭਾਨ ਚੁਣੇ ਗਏ। ਇਸ ਮੌਕੇ ਨਵੇਂ ਚੁਣੇ ਜਨਰਲ ਸਕੱਤਰ ਮੁੱਖ ਅਧਿਆਪਕ ਜਗਮੋਹਨ ਸਿੰਘ ਨੇ ਵਿਸ਼ਵਾਸ਼ ਦੁਆਇਆ ਕਿ ਉਹ ਸਮੁੱਚੀ ਅਧਿਆਪਕ ਵਰਗ ਨੂੰ ਨਾਲ ਲੈ ਕੇ ਪੂਰੀ ਤਨਦੇਹੀ ਨਾਲ ਵਿਭਾਗ ਵੱਲੋਂ ਮਿਲੀ ਹਰ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ। ਉਨ੍ਹਾਂ ਕਿਹਾ ਜ਼ਿਲੇ ਦੇ ਸਮੂਹ ਸਾਥੀਆਂ ਵੱਲੋਂ ਉਨ੍ਹਾਂ ਪ੍ਰਤੀ ਕੀਤੇ ਵਿਸ਼ਵਾਸ਼ ਨੂੰ ਬਹਾਲ ਰੱਖਣ ਵਾਸਤੇ ਉਹ ਦਿਨ-ਰਾਤ ਇੱਕ ਕਰਨਗੇ। ਇਸ ਮੌਕੇ ਧੰਨਵਾਦ ਕਰਦਿਆਂ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ ਨੇ ਕਿਹਾ ਫ਼ਿਜੀਕਲ ਐਜੂਕੇਸ਼ਨ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਤਾਂ ਜੋ ਅਸੀਂ ਬੱਚੇ ਦਾ ਸਰੀਰਕ ਵਿਕਾਸ ਵੀ ਕਰ ਸਕੀਏ। ਉਨ੍ਹਾਂ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਜਸਬੀਰ ਸਿੰਘ ਜੱਸੀ ਮੁਖੀ ਸਰਕਾਰੀ ਮਿਡਲ ਸਕੂਲ ਪੱਕਾ ਨੇ ਬਾਖੂਬੀ ਨਿਭਾਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous article  ਤੀਆਂ 
Next articleਹੜ੍ਹਾਂ ਦੇ ਪਾਣੀਆਂ ਨਾਲ ਨੁਕਸਾਨੇ ਗਏ ਸਕੂਲਾਂ ਵੱਲ ਕੁਝ ਲੀਡਰਾਂ ਨੇ ਸ਼ੁਰੂ ਕੀਤੀ ਹੈ ਨਿਗ੍ਹਾ ਘੁੰਮਾਉਣੀ