HOME *ਜ਼ਿਲ੍ਹਾ ਪੱਧਰੀ ਯੋਗਾ ਦਿਵਸ ਦੀਆਂ ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ*

*ਜ਼ਿਲ੍ਹਾ ਪੱਧਰੀ ਯੋਗਾ ਦਿਵਸ ਦੀਆਂ ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ*

2
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

*21 ਜੂਨ ਨੂੰ ਬਾਰਾਦਰੀ ਗਾਰਡਨ ਨਵਾਂਸ਼ਹਿਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ*

ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ 21 ਜੂਨ ਨੂੰ ਮਨਾਏ ਜਾਣ ਵਾਲੇ ਅੰਤਰਾਸ਼ਟਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਪੱਧਰੀ ਸਮਾਗਮ ਬਾਰਾਦਰੀ ਗਾਰਡਨ, ਨਵਾਂਸ਼ਹਿਰ ਵਿਖੇ ਸਵੇਰੇ 6:00 ਵਜੇ ਤੋਂ 7:00 ਵਜੇ ਤੱਕ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਰਾਦਰੀ ਗਾਰਡਨ ਵਿਖੇ ਕਰਵਾਏ ਜਾਣ ਵਾਲੇ ਯੋਗਾ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਮਾਗਮ ਵਿੱਚ ਕੋਈ ਕਮੀ ਨਾ ਰਹੇ। ਉਨ੍ਹਾਂ ਦੱਸਿਆ ਕਿ ਯੋਗ ਅਭਿਆਸ ਲਈ ਵਿਸ਼ਾਲ ਪੰਡਾਲ, ਮੈਟਸ, ਸਾਊਂਡ ਸਿਸਟਮ ਅਤੇ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਲੋਕਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਬੈਠਣ ਅਤੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਐਂਬੂਲੈਂਸ ਅਤੇ ਮੈਡੀਕਲ ਟੀਮ ਤਾਇਨਾਤ ਕੀਤੀ ਜਾਵੇਗੀ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਲੋੜੀਂਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀ, ਐਨ.ਸੀ.ਸੀ/ਐਨ.ਐਸ.ਐਸ ਵਲੰਟੀਅਰ, ਸਰਕਾਰੀ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਸ਼ਾਮਲ ਹੋਣਗੇ। ਯੋਗ ਮਾਹਿਰਾਂ ਦੀ ਟੀਮ ਵੱਲੋਂ ਆਯੁਸ਼ ਮੰਤਰਾਲੇ ਦੇ ਆਮ ਯੋਗ ਪ੍ਰੋਟੋਕੋਲ ਅਨੁਸਾਰ ਅਭਿਆਸ ਕਰਵਾਇਆ ਜਾਵੇਗਾ, ਜਿਸ ਵਿੱਚ ਆਸਨ, ਪ੍ਰਾਣਾਯਾਮ ਅਤੇ ਧਿਆਨ ਸ਼ਾਮਲ ਹੋਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ ਸਮੇਂ ਸਿਰ ਬਾਰਾਦਰੀ ਗਾਰਡਨ ਪਹੁੰਚ ਕੇ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਯੋਗ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 20/06/2026
Next articleFather’s Day 2026 and the FIFA World Cup: Canada’s Family Legacy