ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਇਨ੍ਹਾਂ ਦੋਵਾਂ ਥਾਂਵਾਂ ਤੇ ਨਹਾਉੁਣ ਤੇ ਪਾਬੰਦੀ ਲਾਈ ਹੈ। ਜਾਰੀ ਹੁਕਮਾਂ ਅਨੁਸਾਰ ਅਕਸਰ ਨਹਾਉਣ ਵਾਲਿਆਂ ਦੇ ਡੂੰਘੇ ਪਾਣੀ ’ਚ ਜਾਣ ਅਤੇ ਪਾਣੀ ਦੇ ਤੇਜ ਵਹਾਅ ਕਾਰਜ ਡੁੱਬਣ ਨਾਲ ਅਣਸੁਖਾਵੀਂਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਦੇ ਮੱਦੇਨਜ਼ਰ ਇਨ੍ਹਾਂ ਥਾਵਾਂ ‘ਤੇ ਨਹਾਉਣ ‘ਤੇ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਤੋਂ ਰੋਕਣ ਲਈ ਦੋਵਾਂ ਥਾਵਾਂ ਤੇ ਨਹਾਉਣ ਤੇ ਰੋਕ ਲਾਈ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮੌਕੇ ’ਤੇ ਨਹਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਪੁਲਿਸ ਵੱਲੋਂ ਨਿਯਮਾਂ ਅਨੁਸਾਰ ਕੇਸ ਦਰਜ ਕੀਤਾ ਜਾ ਸਕਦਾ ਹੈ। ਇਹ ਹੁਕਮ 23 ਅਗਸਤ 2025 ਤੱਕ ਲਾਗੂ ਰਹਿਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



