HOME ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਕੀਤਾ ਜਾਰੀ

ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਕੀਤਾ ਜਾਰੀ

ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤਾਂ ਨੂੰ, ਪੰਜਾਬ ਵਿਲੇਜ ਅਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਤਹਿਤ  ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ  ਕੁਝ ਸ਼ਰਾਰਤੀ ਲੋਕਾਂ/ਚੋਰਾਂ ਵਲੋਂ ਚੋਰੀ ਦੀਆਂ ਵਾਰਦਾਤਾਂ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਮਾਲੀ ਨੁਕਸਾਨ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਕਿਸੇ ਤਰ੍ਹਾਂ ਦਾ ਮਾਲੀ ਸੰਪਤੀ ਨੁਕਸਾਨ ਨਾ ਹੋਣ ਵਾਸਤੇ ਜ਼ਿਲ੍ਹੇ ਦੀ ਹਦੂਦ ਅੰਦਰ  ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜ਼ਿਲ੍ਹੇ ਦੇ ਸਮੂਹ ਪਿਡਾਂ ਦੀਆਂ ਸਬੰਧਤ ਪੰਚਾਇਤਾਂ ਰਾਹੀਂ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ। ਇਹ ਹੁਕਮ 12ਜੁਲਾਈ 2026 ਤੱਕ ਲਾਗੂ ਰਹੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਇੰਸਪੈਕਟਰ ਗਗਨਦੀਪ ਸਿੰਘ ਨੇ ਸੰਭਾਲਿਆ ਮੋਰਿੰਡਾ ਸਿਟੀ ਥਾਣੇ ਦੇ ਐੱਸ.ਐੱਚ.ਓ. ਵਜੋਂ ਅਹੁਦਾ
Next articleਇੰਸਪੈਕਟਰ ਸਵਿੰਦਰ ਸਿੰਘ ਨੇ ਮੋਰਿੰਡਾ ਥਾਣਾ ਸਦਰ ਦੇ ਐੱਸ.ਐੱਚ.ਓ. ਵਜੋਂ ਸੰਭਾਲਿਆ ਅਹੁਦਾ