ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੂਰਕਸ਼ਾ ਸੰਹਿਤਾ 2023 ਦੀ ਧਾਰਾ 163 ਅਤੇ Punjab Liquor Licence ਨਿਯਮਾਵਲੀ 1956 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਮਿਤੀ 31.01.2026 ਅਤੇ ਮਿਤੀ 01.02.2026 ਨੂੰ ਨਗਰ ਕੀਰਤਨ ਦੇ ਰਸਤੇ ‘ਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਮਿਤੀ 01.02.2026 ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜ੍ਹੀ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਮਿਤੀ 31.01.2026 ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਨਗਰ ਕੀਰਤਨ ਕੱਢੇ ਜਾਣੇ ਹਨ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਨਗਰ ਕੀਰਤਨ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਪੈਂਦੀਆਂ ਮੀਟ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਕਰਨੀਆਂ ਜਰੂਰੀ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



