HOME *ਜ਼ਿਲ੍ਹਾ ਮੈਜਿਸਟਰੇਟ ਨੇ ਚੋਣਾਂ ਵਾਲੇ ਦਿਨ 26 ਮਈ ਨੂੰ ਪੋਲਿੰਗ ਬੂਥਾਂ ਦੇ...

*ਜ਼ਿਲ੍ਹਾ ਮੈਜਿਸਟਰੇਟ ਨੇ ਚੋਣਾਂ ਵਾਲੇ ਦਿਨ 26 ਮਈ ਨੂੰ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਲਗਾਈ ਪਾਬੰਦੀ*

Deputy Commissioner Shaheed Bhagat Singh Nagar Gulpreet Singh Aulakh
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ ਮਿਤੀ 26.05.2026 ਨੂੰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ। ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ/ਸ਼ਰਾਬਾ, ਹੁੱਲੜਬਾਜੀ ਨਹੀਂ ਕੀਤੀ ਜਾਵੇਗੀ।ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨੇ ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਹੋਏ ਅਬਜ਼ਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਆਪਣੇ ਹੁਕਮ ਵਿੱਚ ਦੱਸਿਆ ਹੈ ਕਿ ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਗਾਏਗਾ। ਕੋਈ ਵੀ ਵਿਅਕਤੀ, ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਅਬਜਰਵਰ, ਚੋਣਾਂ, ਜਿਲ੍ਹਾ ਚੋਣਕਾਰ ਅਫਸਰ, ਸ਼ਹੀਦ ਭਗਤ ਸਿੰਘ ਨਗਰ ਜਾਂ ਰਿਟਰਨਿੰਗ ਅਫਸਰ, ਨਗਰ ਕੌਂਸਲ ਨਵਾਂਸ਼ਹਿਰ/ਬੰਗਾ/ਰਾਹੋਂ ਵੱਲੋਂ ਅਧਿਕਾਰਿਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ। ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਅਤੇ ਰਿਟਰਨਿੰਗ ਅਫਸਰ ਚੋਣਾਂ, ਨਗਰ ਕੋਂਸਲ ਨਵਾਂਸ਼ਹਿਰ/ਬੰਗਾ/ਰਾਹੋਂ, ਇਸ ਹੁਕਮ ਦੀ ਇੰਨ-ਬਿੰਨ ਪਾਲਣਾ ਕਰਵਾਉਣ ਲਈ ਜਿੰਮੇਵਾਰ ਹੋਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleइन्दिरा गांधी की तरह इमरजेंसी के हालात न पैदा करें मोदी : सोशलिस्ट पार्टी (इंडिया)
Next articleਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੀ ਮੀਟਿੰਗ ਹੋਈ