ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਕਰਸ਼ਾ ਸੰਹਿਤ, 2023 ਦੀ ਧਾਰਾ 163 ਅਧੀਨ ਬੰਗਾ–ਮੁਕੰਦਪੁਰ ਸੜਕ ਤੇ ਭਾਰੀ ਵਾਹਨਾਂ ਦੇ ਲੰਘਣ/ਦਾਖਲ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਸਨ।ਪਾਬੰਦੀ ਦੌਰਾਨ ਭਾਰੀ ਵਾਹਨਾਂ ਦੇ ਲੰਘਣ ਲਈ ਰੇਲਵੇ ਰੋਡ, ਬੰਗਾ ਨੂੰ ਵਿਕਲਪ ਮਾਰਗ ਵਜੋ ਵਰਤਿਆ ਜਾ ਰਿਹਾ ਸੀ। ਹੁਣ ਨਗਰ ਕੌਂਸਲ ਬੰਗਾ ਵਲੋਂ ਰੇਲਵੇ ਰੋਡ ਬੰਗਾ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਇਹ ਕੰਮ ਮੁਕੰਮਲ ਹੋਣ ਵਿੱਚ ਹੋਰ ਸਮਾਂ ਲੱਗਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਭਾਰੀ ਵਾਹਨਾਂ ਦੀ ਆਵਾਜਾਈ ਸੰਭਵ ਨਹੀਂ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਉਕਤ ਦੇ ਮੱਦੇਨਜ਼ਰ ਜਾਰੀ ਹੁਕਮ ਵਿੱਚ ਅੰਸ਼ਿਕ ਸੋਧ ਕਰਦੇ ਹੋਏ ਜਦੋਂ ਤੱਕ ਰੇਲਵੇ ਰੋਡ, ਬੰਗਾ ਦੀ ਮੁਰੰਮਤ ਦਾ ਕੰਮ ਮੁਕੰਮਲ ਨਹੀਂ ਹੋ ਜਾਂਦਾ ਉਦੋਂ ਤੱਕ ਬੰਗਾ–ਮੁਕੰਦਪੁਰ ਸੜਕ ‘ਤੇ ਰਾਤ 09:00ਵਜੇ ਤੋਂ ਸਵੇਰੇ 06:00 ਵਜੇ ਤੱਕ ਭਾਰੀ ਵਾਹਨਾਂ ਦੇ ਲੰਘਣ/ਦਾਖਲ ਹੋਣ ‘ਤੇ ਪਾਬੰਦੀ ਹਟਾਈ ਜਾਂਦੀ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






