HOME ਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਰਹਿੰਦ ਖੁੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੇ ਲਗਾਈ...

ਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਰਹਿੰਦ ਖੁੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੇ ਲਗਾਈ ਪਾਬੰਦੀ

ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ) :- ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 (The Bharatiya Nagarik Suraksha Sanhita, 2023) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਹੁਕਮ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਕਣਕ ਦੀ ਰਹਿੰਦ ਖੁੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿੱਚ ਸੱਪਸ਼ਟ ਕੀਤਾ ਹੈ ਕਿ ਰਬੀ ਸੀਜਨ 2026-27 ਮਿਤੀ 01.04.2026 ਤੋਂ ਸ਼ੁਰੂ ਹੋ ਗਿਆ ਹੈ। ਆਮ ਤੌਰ ਤੇ ਜਿਮੀਦਾਰ ਕਣਕ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ ਖੂੰਦ/ਪਰਾਲੀ/ਨਾੜ ਨੂੰ ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ। ਜਿਸ ਨਾਲ ਵਾਤਾਵਰਣ, ਜੀਵ ਜੰਤੂਆਂ, ਲਾਗੇ ਖੜੀ ਫਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ ਅਤੇ ਆਮ ਪਬਲਿਕ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਜਮੀਨ ਦੀ ਉਪਜਾਊ ਸਕਤੀ ਵੀ ਖਤਮ ਹੁੰਦੀ ਹੈ। ਇਸ ਲਈ ਕਣਕ ਦੀ ਰਹਿੰਦ ਖੁੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਤਰੁੰਤ ਲਾਗੂ ਹੋ ਕੇ 31 ਮਈ 2026 ਤੱਕ ਲਾਗੂ ਰਹੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਇਸਪੈਕਟਰ ਸੁਭਾਸ਼ ਲਾਲ ਖੇਪੜ 35 ਸਾਲਾਂ ਤੋਂ ਵੱਧ ਬੇਦਾਗ ਸੇਵਾਵਾਂ ਨਿਭਾ ਹੋਏ ਸੇਵਾ ਮੁਕਤ 
Next articleਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਕੀਤਾ ਸਨਮਾਨ ਅਸ਼ੋਕ ਨਾਨੋਵਾਲ ਵੱਲੋਂ ਕਰਵਾਇਆ ਸਮਾਰੋਹ