ਜ਼ਿਲ੍ਹਾ ਮੈਜਿਸਟਰੇਟ ਨੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਜਾਰੀ ਕੀਤੇ ਹੁਕਮ

ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਬੈਂਕਾਂ ਦੇ ਮੈਨੇਜਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਘੱਟ ਤੋਂ ਘੱਟ 07 ਦਿਨਾਂ ਦੀ ਰਿਕਾਰਡਿੰਗ ਸਮਰੱਥਾ ਹੋਵੇ। ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ। ਜਾਰੀ ਹੁਕਮ ਵਿੱਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਪੈਟਰੋਲ ਪੰਪ ਅਤੇ ਬੈਂਕਾਂ ਵਿੱਚ ਡਕੈਤੀ/ਚੋਰੀ ਦੀਆਂ ਵਾਰਦਾਤਾਂ ਸਮੇਂ-ਸਮੇਂ ਤੇ ਹੋ ਰਹੀਆਂ ਹਨ। ਇੰਨ੍ਹਾਂ ਡਕੈਤੀਆਂ ਦੌਰਾਨ ਲੁਟੇਰੇ, ਹਥਿਆਰਾਂ ਸਮੇਤ ਜਾਂਦੇ ਹਨ ਅਤੇ ਜ਼ਬਰਨ ਦਾਖਲ ਹੋ ਕੇ  ਲੁੱਟ-ਮਾਰ ਕਰਦੇ ਹਨ, ਜਿਸ ਨਾਲ ਆਮ ਜਨਤਾ ਦੀ ਜਾਨ-ਮਾਲ ਦਾ ਖਤਰਾ ਪੈਦਾ ਹੋ ਜਾਂਦਾ ਹੈ ਕਿਉਂਕਿ ਉਨ੍ਹਾਂ ਲੁਟੇਰਿਆਂ ਪਾਸ ਖਤਰਨਾਕ ਹਥਿਆਰ ਹੁੰਦੇ ਹਨ। ਬੈਂਕਾਂ ਅਤੇ ਪੈਟਰੋਲ ਪੰਪਾਂ ਉੱਤੇ ਸੀ.ਸੀ.ਟੀ.ਵੀ ਕੈਮਰੇ ਲੱਗਣ ਨਾਲ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ ਤੇ ਨਾਲ ਹੀ ਲੋਕਾਂ ਦੀ ਜਾਨ-ਮਾਲ ਦਾ ਖਤਰਾ ਘੱਟ ਜਾਵੇਗਾ। ਜ਼ਿਲ੍ਹੇ ਵਿੱਚ ਮਨਜ਼ੂਰੀ ਲਏ ਬਿਨਾਂ ਯਾਦਗਾਰੀ ਗੇਟਾਂ ਦੀ ਉਸਾਰੀ ’ਤੇ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲੇ ਵਿਚ ਕੋਈ ਵਿਅਕਤੀ/ਸੰਸਥਾ ਸਰਕਾਰੀ/ਪੰਚਾਇਤੀ ਜਗਾ ’ਤੇ ਕੋਈ ਗੇਟ ਨਹੀਂ ਉਸਾਰੇਗਾ। ਜੇਕਰ ਅਜਿਹਾ ਕੋਈ ਯਾਦਗਾਰੀ ਗੇਟ ਉਸਾਰਨਾ ਹੋਵੇ ਤਾਂ ਪਹਿਲਾਂ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਹੀ ਮੰਨਜ਼ੂਰੀ ਦਫ਼ਤਰ ਜ਼ਿਲਾ ਮੈਜਿਸਟ੍ਰੇਟ ਤੋਂ ਲਈ ਜਾਵੇ। ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਪਿੰਡਾਂ ਵਿਚ ਲੋਕ ਆਪਣੇ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੀ ਯਾਦ ਵਿਚ ਯਾਦਗਾਰੀ ਗੇਟ ਸਰਕਾਰੀ/ਪੰਚਾਇਤ ਦੀ ਜਗ੍ਹਾ ’ਤੇ ਬਿਨਾਂ ਕਿਸੇ ਦੀ ਮਨਜ਼ੂਰੀ ਲਏ ਅਤੇ ਬਿਨਾਂ ਕਿਸੇ ਸਮਰੱਥ ਵਿਭਾਗ ਤੋਂ ਪਾਸ ਕਰਵਾਏ ਆਪਣੀ ਮਨ-ਮਰਜ਼ੀ ਨਾਲ ਬਣਾ ਲੈਂਦੇ ਹਨ। ਇਸ ਤਰਾਂ ਨਾਲ ਜਿਥੇ ਸਰਕਾਰੀ ਜਗਾ ’ਤੇ ਨਜਾਇਜ਼ ਕਬਜ਼ਾ ਕਰ ਲਿਆ ਜਾਂਦਾ ਹੈ, ਉਥੇ ਇਸ ਤਰਾਂ ਬਣਾਏ ਗਏ ਗੇਟਾਂ ਦੇ ਡਿਗਣ ਦਾ ਖ਼ਤਰਾ ਵੀ ਹਰ ਵੇਲੇ ਬਣਿਆ ਰਹਿੰਦਾ ਹੈ, ਜਿਸ ਨਾਲ ਜਾਨੀ/ਮਾਲੀ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਇਸ ਤਰਾਂ ਦੇ ਗੇਟ ਉਸਾਰਨ ’ਤੇ ਪਾਬੰਦੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਕਾਬੂ, ਮੁਕੱਦਮਾ ਦਰਜ
Next articleਪੰਜਾਬੀ ਗਾਇਕ ਅੰਗਰੇਜ਼ ਅਲੀ ਦਾ ਕੀਤਾ ਯੂਕੇ ਵਿੱਚ ਗੋਲਡ ਮੈਡਲ ਨਾਲ ਸਨਮਾਨ