ਨਵਾਂਸ਼ਹਿਰ (ਸਤਨਾਮ ਸਿੰਘ ਸਹੂੰਗੜਾ)
(ਸਮਾਜ ਵੀਕਲੀ) ਲੋਕ ਸਭਾ ਚੋਣਾਂ-2024 ਦੇ ਮਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇੱਕ ਹੁਕਮ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਲੋਕ ਸਭਾ ਚੋਣਾਂ-2024 ਦੌਰਾਨ ਮਿਤੀ 30.05.2024 ਨੂੰ ਸ਼ਾਮ 05:00 ਵਜੇ ਤੋਂ ਮਿਤੀ 01.06.2024 ਨੂੰ ਸ਼ਾਮ 07:00 ਵਜੇ ਤੱਕ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਅੰਗਰੇਜੀ ਅਤੇ ਦੇਸੀ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਨੂੰ ਵੇਚਣ ਤੇ ਸਟੋਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ। ਇਹ ਹੁਕਮ ਸਮੂਹ ਪਬ, ਬਾਰ, ਬੀਅਰ ਬਾਰ, ਹਾਰਡ ਬਾਰ, ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆ ਆਦਿ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।
ਜ਼ਿਲ੍ਹੇ ਅੰਦਰ 01 ਜੂਨ 2024 ਨੂੰ ਰਹੇਗਾ ਪੇਡ ਹੌਲੀਡੇ – ਜ਼ਿਲ੍ਹਾ ਮੈਜਿਸਟ੍ਰੇਟ
ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਕਮ ਜ਼ਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ Negotiable Instruments Act 1881 ਦੀ ਧਾਰਾ 25, Representation of people ਐਕਟ 1951 ਦੀ ਧਾਰਾ 135ਬੀ, ਪੰਜਾਬ ਸ਼ੋਪਸ ਐਂਡ ਕਾਮਰਸ਼ੀਅਲ establishment ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਐਂਡ ਦਿ ਫੈਕਟਰੀਜ਼ ਐਕਟ, 1948 (ਸੈਂਟਰਲ ਐਕਟ LXIII ਆਫ 1948) ਦੇ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫਤਰਾਂ, ਬੈਂਕਾ, ਆਦਰਿਆ, ਫੈਕਟਰੀਆ, ਦੁਕਾਨਾਂ ਆਦਿ ਵਿੱਚ 01 ਜੂਨ 2024 ਨੂੰ ਪੇਡ ਹੌਲੀਡੇ ਘੋਸ਼ਿਤ ਕੀਤਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਏਰੀਏ ਵਿੱਚ ਗੈਰ ਕਾਨੂੰਨੀ ਢੰਗ ਨਾਲ ਇਕੱਠੇ ਹੋਣ ‘ਤੇ ਲਗਾਈ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਨਿਯਤ ਕੀਤੇ ਗਏ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਏਰੀਏ ਵਿੱਚ ਗੈਰ ਕਾਨੂੰਨੀ ਢੰਗ ਨਾਲ ਇਕੱਠੇ ਹੋਣ (Unlawful Assemblies), ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਪਬਲਿਕ ਮੀਟਿੰਗ ਕਰਨ, ਨਾਹਰੇ ਲਾਉਣ, ਵਿਖਾਵਾ ਕਰਨ ਆਦਿ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕਰਦਾ ਹਾਂ। ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀ/ਕਰਮਚਾਰੀ ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਧਾਰਮਿਕ ਰਸਮਾਂ, ਸ਼ਾਦੀਆਂ, ਸਰਕਾਰੀ ਫੰਕਸ਼ਨਾ ਅਤੇ ਮ੍ਰਿਤਕਾਂ ਦੇ ਸੰਸਕਾਰ ਕਰਨ ਸਬੰਧੀ ਹੋਣ ਵਾਲੇ ਇੱਕਠ ਤੇ ਵੀ ਲਾਗੂ ਨਹੀਂ ਹੋਵੇਗਾ। ਇਹ ਹੁਕਮ 01 ਜੂਨ, 2024 ਨੂੰ ਚੋਣਾਂ ਵਾਲੇ ਦਿਨ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਹੋਵੇਗਾ।