ਜ਼ਿਲ੍ਹਾ ਮੈਜਿਸਟਰੇਟ ਵਲੋਂ ਬੁੱਧਵਾਰ ਸ਼ਾਮ 6 ਵਜੇ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਵਿਧਾਨ ਸਭਾ ਖੇਤਰ 044 ਚੱਬੇਵਾਲ ਅਤੇ ਹਲਕੇ ਦੇ 3 ਕਿਲੋਮੀਟਰ ਘੇਰੇ ਅੰਦਰ 20 ਨਵੰਬਰ (ਪੋਲਿੰਗ ਵਾਲੇ ਦਿਨ) ਸ਼ਾਮ 6 ਵਜੇ ਤੱਕ ਅਤੇ 23 ਨਵੰਬਰ (ਵੋਟਾਂ ਦੀ ਗਿਣਤੀ ਵਾਲੇ ਦਿਨ) ਨੂੰ ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਡਰਾਈ ਡੇਅ ਐਲਾਨਿਆ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਸਮਿਆਂ ਦੌਰਾਨ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਨਾਲ-ਨਾਲ ਕਿਸੇ ਵੀ ਵਿਅਕਤੀ ਵਲੋਂ ਸ਼ਰਾਮ ਸਟੋਰ ਕਰਨ ’ਤੇ ਪੂਰਨ ਰੋਕ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ’ਤੇ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਆਗਿਆ ਹੈ ’ਤੇ ਵੀ ਪੂਰਨ ਤੇ ਲਾਗੂ ਰਹੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous article“ਹੁਣ ਮੈਂ ਕਿਸੇ ਜੋਗਾ ਨਹੀਂ ਰਿਹਾ ” ਕਿਤਾਬ ਦਾ ਲੋਕ ਅਰਪਣ ਅਤੇ ਨੌਜਵਾਨ ਕਵੀ ਦਰਬਾਰ
Next articleਅਨੰਨਿਆ, ਰੌਕਸੀ, ਤੇ ਹੇਜ਼ਲ ਨੇ ਰਾਸ਼ਟਰ ਪੱਧਰੀ ਵਿਿਗਆਨ ਮੇਲੇ ਵਿੱਚ ਮਾਰੀਆਂ ਮੱਲਾਂ