HOME ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

2
ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ

ਨਵਾਂਸ਼ਹਿਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਤਹਿਤ ਇਕ ਹੁਕਮ ਰਾਹੀਂ ਉਨ੍ਹਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਸੜਕਾਂ ‘ਤੇ ਅਵਾਰਾ ਪਸ਼ੂਆਂ ਨੂੰ ਘੁੰਮਣ- ਫਿਰਨ ਅਤੇ ਸ਼ਹਿਰਾਂ/ਕਸਬਿਆਂ/ਸੜਕਾਂ ਕਿਨਾਰੇ ਚਰਾਉਣ ‘ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੇ ਆਪਣੇ ਹੁਕਮ ਵਿਚ ਸਪੱਸ਼ਟ ਕੀਤਾ ਹੈ ਕਿ ਚਰਵਾਹੇ ਵੱਡੀ ਗਿਣਤੀ ਵਿਚ ਗਾਵਾਂ/ਮੱਝਾਂ ਆਦਿ ਲੈ ਕੇ ਉਨ੍ਹਾਂ ਦੇ ਚਾਰੇ ਦੀ ਖ਼ਾਤਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਵਿਚ ਘੁੰਮਦੇ-ਫਿਰਦੇ ਹਨ, ਜੋ ਕਿ ਲੋਕਾਂ ਦੀਆਂ ਫ਼ਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਸ ਨਾਲ ਕਿਸਾਨਾਂ ਅਤੇ ਦਰਵਾਹਿਆਂ ਦਾ ਆਪਸ ਵਿਚ ਤਕਰਾਰ ਹੋਣ ਦਾ ਖਦਸ਼ਾ ਬਣ ਜਾਂਦਾ ਹੈ। ਇਸ ਤੋਂ ਇਲਾਵਾ ਟ੍ਰੈਫਿਕ ਵਿਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਕਈ ਵਾਰ ਐਕਸੀਡੈਂਟ ਹੋਣ ਕਾਰਨ ਵਾਹਨਾਂ/ਪਸੂਆਂ ਦਾ ਨੁਕਸਾਨ ਹੋ ਜਾਂਦਾ ਹੈ। ਇਸ ਲਈ ਸੜਕਾਂ ‘ਤੇ ਅਵਾਰਾ ਪਸ਼ੂਆਂ ਦੇ ਘੁੰਮਣ-ਫਿਰਨ/ਚਰਾਉਣ ਅਤੇ ਪਸ਼ੂਆਂ ਵਿਚ ਮੂੰਹ-ਖੁਰ/ਲੰਪੀ ਸਕਿਨ ਦੀ ਬਿਮਾਰੀ ਫੈਲਣ ਤੋਂ ਰੋਕਣ ਦਾ ਉਪਰਾਲਾ ਕਰਨ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਉਕਤ ਹੁਕਮ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸਰਕਾਰੀ ਬਿਲਡਿੰਗਾਂ ਤੇ ਇਸ਼ਤਿਹਾਰ ਅਤੇ ਹੋਰਡਿੰਗ ਬੋਰਡ ਲਗਾਉਣ ਅਤੇ ਪ੍ਰਾਈਵੇਟ ਬਿਲਡਿੰਗਾਂ/ਨੈਸ਼ਨਲ ਹਾਈਵੇਅ/ ਲਿੰਕ ਸੜਕਾਂ/ਦਰੱਖਤਾਂ ਤੇ ਬਿਨਾਂ ਸਬੰਧਤ ਵਿਭਾਗਾਂ ਅਤੇ ਮਾਲਕਾਂ ਦੀ ਪ੍ਰਵਾਨਗੀ ਤੋਂ ਇਸ਼ਤਿਹਾਰ ਅਤੇ ਹੋਰਡਿੰਗ ਬੋਰਡ ਲਗਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਪਰੋਕਤ ਦੋਵੇਂ ਹੁਕਮ 23 ਜੂਨ, 2025 ਤੱਕ ਲਾਗੂ ਰਹਿਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਾਬਾ ਸਾਹਿਬ ਡਾ ਅੰਬੇਡਕਰ ਜੀ ਦਾ ਜਨਮ ਦਿਨ ਸਾਨੂੰ ਸ਼ਰਧਾ ਅਤੇ ਮੰਨੋਰੰਜ਼ਨ ਦਾ ਸਾਧਨ ਦੇ ਤੌਰ ਤੇ ਨਹੀਂ ਮਨਾਉਣਾ ਚਾਹੀਦਾ –ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ
Next article2 ਮਈ ਨੂੰ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਜਾਗਰੂਕ ਕਰਨ ਲਈ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ – ਆਸ਼ਿਕਾ ਜੈਨ