– ਚੱਕ ਬਿਲਗਾ, ਜੰਡਿਆਲੀ ਕਲਾਂ, ਮਹਿੰਦਪੁਰ ਅਤੇ ਗੜ੍ਹੀ ਕਾਨਗੋ ਦੇ ਲੋਕਾਂ ਨੂੰ ਮਿਲਣਗੀਆਂ ਘਰ ਦੇ ਨੇੜੇ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ
ਨਵਾਂਸ਼ਹਿਰ, (ਸਮਾਜ ਵੀਕਲੀ) (ਮਨੋਰੰਜਨ ਕਾਲੀਆ ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਗੁਣਵੱਤਾ ਭਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 28 ਜੁਲਾਈ 2026 ਤੋਂ ਪਹਿਲੇ ਪੜਾਅ ਵਿੱਚ ਚਾਰ ਨਵੇਂ ਆਮ ਆਦਮੀ ਪਿੰਡ ਕਲੀਨਿਕ ਕਾਰਜਸ਼ੀਲ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦਿੱਤੀ।ਸਿਵਲ ਸਰਜਨ ਨੇ ਦੱਸਿਆ ਕਿ ਚੱਕ ਬਿਲਗਾ, ਜੰਡਿਆਲੀ ਕਲਾਂ, ਮਹਿੰਦਪੁਰ ਅਤੇ ਗੜ੍ਹੀ ਕਾਨਗੋ ਵਿਖੇ ਸਥਾਪਤ ਕੀਤੇ ਜਾ ਰਹੇ ਇਹ ਆਮ ਆਦਮੀ ਪਿੰਡ ਕਲੀਨਿਕ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਪ੍ਰਾਇਮਰੀ ਸਿਹਤ ਸੇਵਾਵਾਂ ਦੀ ਹੋਰ ਬਿਹਤਰ ਪਹੁੰਚ ਯਕੀਨੀ ਬਣਾਉਣਗੇ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਿੰਡ ਕਲੀਨਿਕਾਂ ਦਾ ਮੁੱਖ ਉਦੇਸ਼ ਪੇਂਡੂ ਅਤੇ ਸਿਹਤ ਸੇਵਾਵਾਂ ਤੋਂ ਵਾਂਝੇ ਇਲਾਕਿਆਂ ਦੇ ਲੋਕਾਂ ਨੂੰ ਕਿਫ਼ਾਇਤੀ, ਆਸਾਨੀ ਨਾਲ ਪਹੁੰਚਯੋਗ ਅਤੇ ਗੁਣਵੱਤਾ ਭਰੀ ਪ੍ਰਾਇਮਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ। ਇਹ ਕਲੀਨਿਕ ਆਮ ਲੋਕਾਂ ਲਈ ਸਿਹਤ ਸੇਵਾਵਾਂ ਦਾ ਪਹਿਲਾ ਸੰਪਰਕ ਕੇਂਦਰ ਬਣਨਗੇ, ਜਿੱਥੇ ਉਨ੍ਹਾਂ ਨੂੰ ਸਮੇਂ ਸਿਰ ਜਾਂਚ, ਇਲਾਜ, ਮੁਫ਼ਤ ਦਵਾਈਆਂ, ਲੋੜੀਂਦੇ ਲੈਬ ਟੈਸਟ ਅਤੇ ਸਲਾਹ-ਮਸ਼ਵਰਾ ਇੱਕੋ ਛੱਤ ਹੇਠ ਮਿਲੇਗਾ। ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਤੱਕ ਗੁਣਵੱਤਾਪੂਰਨ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ। ਆਮ ਆਦਮੀ ਪਿੰਡ ਕਲੀਨਿਕਾਂ ਦੀ ਸ਼ੁਰੂਆਤ ਨਾਲ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ, ਸਗੋਂ ਉਨ੍ਹਾਂ ਨੂੰ ਆਪਣੇ ਪਿੰਡ ਦੇ ਨੇੜੇ ਹੀ ਮੁਫ਼ਤ, ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮਿਲਣਗੀਆਂ। ਇਸੇ ਦੌਰਾਨ ਆਮ ਆਦਮੀ ਪਿੰਡ ਕਲੀਨਿਕਾਂ ਦੇ ਸੁਚਾਰੂ ਸੰਚਾਲਨ ਲਈ ਡਾ. ਬਚਿੱਤਰ ਸਿੰਘ ਨੂੰ ਮੈਡੀਕਲ ਅਫ਼ਸਰ ਅਤੇ ਗੁਰਪ੍ਰੀਤ ਕੌਰ ਅਤੇ ਮਨਦੀਪ ਕੌਰ ਨੂੰ ਅੱਜ ਸਟਾਫ਼ ਨਰਸ ਵਜੋਂ ਇੰਪੈਨਲਮੈਂਟ ਪੱਤਰ ਸੌਂਪੇ ਗਏ ਹਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਬਲਜੀਤ ਕਮਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






