HOME ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਹਾਈਕੋਰਟ ਦੇ ਫੈਸਲੇ ਵੱਡੀ...

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਹਾਈਕੋਰਟ ਦੇ ਫੈਸਲੇ ਵੱਡੀ ਜਿੱਤ ਦੱਸ ਕੇ ਸਰਾਹਿਆ

ਹੁਸ਼ਿਆਰਪੁਰ   (ਸਮਾਜ ਵੀਕਲੀ)    (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਪਾਣੀ ਦੇ ਮੁੱਦੇ ‘ਤੇ ਪੰਜਾਬ ਵੱਲੋਂ ਹਾਸਲ ਕੀਤੀ ਗਈ ਕਾਨੂੰਨੀ ਸਫਲਤਾ ਨੂੰ ਇਤਿਹਾਸਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਗਿਆ ਨੋਟਿਸ ਸਾਬਤ ਕਰਦਾ ਹੈ ਕਿ ਪੰਜਾਬ ਦੀਆਂ ਚਿੰਤਾਵਾਂ ਜਾਇਜ਼ ਅਤੇ ਗੰਭੀਰ ਹਨ। ਪੰਜਾਬ ਸਰਕਾਰ ਵਲੋਂ ਦਾਇਰ ਸਮੀਖਿਆ ਪਟੀਸ਼ਨ ਨੂੰ ਅਦਾਲਤ ਵਲੋਂ ਗੰਭੀਰ ਮੰਨਣਾ ਅਤੇ ਉਸ ‘ਤੇ ਕੇਂਦਰ ਅਤੇ ਹਰਿਆਣਾ ਸਰਕਾਰਾਂ ਤੋਂ ਜਵਾਬ ਮੰਗਿਆ ਹੈ, ਇਹ ਇਕ ਵੱਡੀ ਰਾਹਤ ਹੈ। ਕਰਮਜੀਤ ਕੌਰ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਹੱਕ ਵਿੱਚ ਇੱਕ ਸਕਾਰਾਤਮਕ ਸੰਕੇਤ ਦਿੰਦਾ ਹੈ ਅਤੇ ਇਹ ਸੂਬੇ ਲਈ ਲਾਭਦਾਇਕ ਹੈ। ਇਹ ਪਾਣੀ ਦੇ ਅਧਿਕਾਰਾਂ ਦੀ ਰਾਖੀ ਵੱਲ ਇਕ ਮਹੱਤਵਪੂਰਨ ਕਦਮ ਹੈ। ਹਾਈਕੋਰਟ ਨੇ ਬੀ.ਬੀ.ਐਮ.ਬੀ ਚੇਅਰਮੈਨ ਦੇ ਬਦਲੇ ਹੋਏ ਰੁਖ਼ ‘ਤੇ ਵੀ ਸਵਾਲ ਉਠਾਏ ਹਨ ਅਤੇ ਬੀ.ਬੀ.ਐਮ.ਬੀ ਅਤੇ ਹਰਿਆਣਾ ਸਰਕਾਰ ਦੋਵਾਂ ਤੋਂ ਜਵਾਬ ਮੰਗੇ ਹਨ। ਕੋਰਟ ਨੇ ਇਹ ਵੀ ਸਪੱਸ਼ਟ ਤੌਰ ‘ਤੇ ਪੁੱਛਿਆ ਹੈ ਕਿ ਹਰਿਆਣਾ ਨੂੰ ਵਾਧੂ ਪਾਣੀ ਦੀ ਲੋੜ ਕਿਉਂ ਹੈ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੇ ਪਾਣੀ ਨਾਲ ਕੋਈ ਵੀ ਅਨਿਆਂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਲੜ ਰਹੀ ਹੈ, ਅਤੇ ਇਹ ਫੈਸਲਾ ਉਸੇ ਸੰਘਰਸ਼ ਦਾ ਨਤੀਜਾ ਹੈ। ਕਰਮਜੀਤ ਕੌਰ ਨੇ ਵਿਸ਼ਵਾਸ ਪ੍ਰਗਟਾਇਆ ਕਿ 20 ਮਈ ਨੂੰ ਹੋਣ ਵਾਲੀ ਸੁਣਵਾਈ ਵਿੱਚ ਪੰਜਾਬ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਇਸ ਕਾਨੂੰਨੀ ਸੰਘਰਸ਼ ਵਿਚ ਪੂਰਾ ਸਹਿਯੋਗ ਦੇਣ ਅਤੇ ਸੂਬੇ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਨਕਲੀ ਸ਼ਰਾਬ ਪੀਣ ਨਾਲ 17 ਮੌਤਾਂ ਹੋ ਚੁੱਕੀਆਂ ਹਨ ਹਾਕਮ ਧਿਰ ਅਤੇ ਸਰਕਾਰੀ ਤੰਤਰ ਫੇਲ ਹੋ ਚੁੱਕਿਆ ਹੈ –ਸ ਅਵਤਾਰ ਸਿੰਘ ਕਰੀਮਪੁਰੀ
Next articleਬਿਹਾਰ ਸਟੇਟ ਦੇ ਗਵਰਨਰ ਆਰਿਫ ਮੁਹੰਮਦ ਖਾਂ ਤੁਰੰਤ ਅਸਤੀਫਾ ਦੇਣ