ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ )-ਸਰਕਾਰੀ ਬੋਰਡ ਉੱਤੇ ਵਰਜਿਤ ਜਾਤੀ ਸੂਚਕ ਸ਼ਬਦ ਲਿਖਣ ਮਾਮਲੇ ‘ਚ ਹੁਣ ਨਵਾਂ ਮੋੜ ਸਾਹਮਣੇ ਆਇਆ ਹੈ। ਜ਼ਿਲ੍ਹਾ ਪ੍ਰਧਾਨ ਕਾਂਗਰਸ ਅਜੇ ਮੰਗੂਪੁਰ ਨੇ ਆਪਣੇ ਵਕੀਲ ਰਾਹੀਂ ਦਿੱਤੇ ਨੋਟਿਸ ਉਤੇ ਸਰਕਾਰ ਨੇ ਨੋਟਿਸ ਲਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਨੇ ਕਾਂਗਰਸ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਗਹੂੰਣ ਤੋਂ ਸੜਕ ਬਣਾ ਕੇ ਮੁੱਖ ਮੰਤਰੀ ਦੇ ਨਾਂ ਥੱਲੇ ਲੱਗੇ ਬੋਰਡ ਉੱਤੇ ਵਰਜਿਤ ਜਾਤੀ ਸੂਚਕ ਸ਼ਬਦ ਲਿਖਣ ਕਰਕੇ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਰੋਸ ਫੈਲ ਗਿਆ ਸੀ। ਉਸ ਤੋਂ ਬਾਅਦ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਵਿੱਚ ਕਾਂਗਰਸ ਆਗੂਆਂ ਵੱਲੋਂ ਉਸ ਵਿਵਾਦਤ ਬੋਰਡ ਨੂੰ ਪੁੱਟ ਕੇ ਸੁੱਟ ਦਿੱਤਾ ਗਿਆ ਸੀ ਅਤੇ ਅਜੇ ਮੰਗੂਪੁਰ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਆਪਣੇ ਵਕੀਲ ਰਾਹੀਂ ਸਬੰਧਤ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਵੀ ਭੇਜਿਆ ਗਿਆ ਸੀ। ਉਸ ਉਤੇ ਸਰਕਾਰ ਨੇ ਵਿਭਾਗੀ ਕਾਰਵਾਈ ਕਰਦੇ ਹੋਏ ਪੰਚਾਇਤ ਵਿਭਾਗ ਨੂੰ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਸ. ਜਸਵੀਰ ਸਿੰਘ ਗ਼ੜੀ ਐਸ ਸੀ ਕਮੀਸ਼ਨ ਦੇ ਚੇਅਰਮੈਨ ਨੂੰ ਵੀ ਉਨ੍ਹਾਂ ਵੱਲੋੰ ਸਾਰੀ ਜਾਣਕਾਰੀ ਦਿੱਤੀ ਗਈ ਸੀ ਅਤੇ ਵਕੀਲ ਰਾਂਹੀ ਇਸ ਨੋਟਿਸ ਦੀ ਕਾਪੀ ਵੀ ਭੇਜੀ ਗਈ ਸੀ ਪਰੰਤੂ ਉਨ੍ਹਾਂ ਵੱਲੋਂ ਹਲੇ ਤੱਕ ਇਸ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਉੱਤੇ ਅਜੇ ਮੰਗੂਪੁਰ ਵਲੋਂ ਪ੍ਰੈੱਸ ਵਾਰਤਾ ਕਰਦੇ ਹੋਏ ਇਸ ਹੱਕ ਸੱਚ ਦੀ ਲੜਾਈ ਵਿਚ ਲੋਕਾਂ, ਪੰਚਾਇਤਾਂ ਅਤੇ ਰਾਜਨੀਤਕ ਪਾਰਟੀਆਂ ਤੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਸਹਿਯੋਗ ਮੰਗਿਆ ਗਿਆ ਹੈ। ਇਸ ਸਮੇਂ ਉਹਨਾਂ ਨਾਲ ਸੁਰਿੰਦਰ ਸਿੰਘ ਛਿੰਦੀ ਦਫ਼ਤਰ ਸਕੱਤਰ ਡੀਸੀਸੀ ਅਤੇ ਲਾਲ ਬਹਾਦਰ ਗਾਂਧੀ ਸਾਬਕਾ ਕੋਂਸਲਰ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



