ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ, ਆਸ਼ਿਕਾ ਜੈਨ ਦੀ ਅਗਵਾਈ ਹੇਠ ਚਲਾਏ ਜਾ ਰਹੇ ‘ਰੈੱਡ ਕ੍ਰਾਸ ਸਕੂਲ ਆਫ ਵੋਕੇਸ਼ਨਲ ਲਰਨਿੰਗ’ ਦੇ ਸਮੂਹ ਵਿਦਿਆਰਥੀਆਂ ਅਤੇ ਰੈੱਡ ਕ੍ਰਾਸ ਸਟਾਫ ਵਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰ ਦੇ ਬਾਹਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੌਰਾਨ ਰੈੱਡ ਕ੍ਰਾਸ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਵੱਧ-ਚੜ੍ਹ ਕੇ ਸੇਵਾ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ‘ਰੈੱਡ ਕ੍ਰਾਸ ਸਕੂਲ ਆੱਫ ਵੋਕੇਸ਼ਨਲ ਲਰਨਿੰਗ’ ਵਿੱਚ ਕਰਵਾਏ ਜਾਣ ਵਾਲੇ ਸਾਰੇ ਹੀ ਕੋਰਸ ਜਿਵੇਂ ਕਿ ਕੰਪਿਊਟਰ, ਟੈਲੀ ਅਤੇ ਅਕਾਉਂਟਿੰਗ, ਬਿਊਟੀ ਐਂਡ ਵੈੱਲਨੈਸ, ਫੈਸ਼ਨ ਡਿਜ਼ਾਈਨਿੰਗ, ਟਾਈਪ ਐਂਡ ਸ਼ਾਰਟਹੈਂਡ ਆਈ.ਐਸ.ਓ. ਸਰਟੀਫਾਈਡ ਕੋਰਸਾਂ ਵਿੱਚ ਵਿਦਿਆਰਥੀਆ ਨੂੰ ਤਿੰਨ ਮਹੀਨ, ਛੇ ਮਹੀਨ ਅਤੇ ਇਕ ਸਾਲ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਇਹ ਕੋਰਸ ਖਤਮ ਹੋਣ ਉਪੰਰਤ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਦਾਖਲਾ ਲੈਣ ਲਈ ਯੋਗ ਉਮੀਦਵਾਰ ਨਿੱਜੀ ਤੌਰ ‘ਤੇ ਦਫਤਰ ਵਿਖੇ ਆ ਕੇ ਜਾਂ ਦਫ਼ਤਰ ਦੇ ਫੋਨ ਨੰਬਰਾਂ 01882-221071, 221074 ‘ਤੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



