ਜਿਲਾ ਨਵਾ ਸਹਿਰ ਨਾਲ ਸੰਬੰਧਿਤ ਪਰਿਵਾਰਾਂ ਨੂੰ ਅੱਜ ਬੜੇ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ

ਕੈਪਸਨ:- ਇੰਗਲੈਂਡ ਤੋਂ ਸ਼ਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਮਨਾਈ ਜਾ ਰਹੀ ਸ਼ਹੀਦ ਭਗਤ ਸਿੰਘ ਦੀ ਬਰਸੀ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ ਗੁਰਨਾਮ ਸਿੰਘ ਨਵਾਂ ਸ਼ਹਿਰ ਅਤੇ ਹਜੂਰੀ ਰਾਗੀ ਭਾਈ ਜਸਵਿੰਦਰ ਸਿੰਘ, ਅਤੇ ਕੀਰਤਨ ਕਰਦਾ ਹੋਇਆ ਰਾਗੀ ਜਥਾ। ਤਸਵੀਰਾਂ:- ਸੁਖਜਿੰਦਰ ਸਿੰਘ ਢੱਡੇ

ਲੈਸਟਰ (ਇੰਗਲੈਂਡ),(ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)– ਸ਼ਹੀਦ ਭਗਤ ਸਿੰਘ ਦੇ ਪਿੰਡ ਖੜਕੜ ਕਲਾਂ ਨਾਲ ਸੰਬੰਧਿਤ ਜ਼ਿਲ੍ਹਾ ਨਵਾਂ ਸ਼ਹਿਰ ਦੇ ਇੰਗਲੈਂਡ ਚ ਵੱਸਦੇ ਪਰਿਵਾਰਾਂ ਵੱਲੋਂ ਸਾਂਝੇ ਤੌਰ ਤੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਬੜੇ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ, ਇਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ , ਜਿਨ੍ਹਾਂ ਦੇ ਭੋਗ ਅੱਜ ਐਤਵਾਰ ਨੂੰ ਪਾਏ ਜਾਣਗੇ ਅਤੇ ਉਪਰੰਤ ਵਿਸ਼ਾਲ ਰਾਗੀ ਢਾਡੀ ਅਤੇ ਕਵੀਸਰੀ ਦਰਬਾਰ ਸਜਾਇਆ ਜਾਵੇਗਾ,ਅਤੇ ਜਿਲਾ ਨਵਾਂ ਸ਼ਹਿਰ ਨਾਲ ਸੰਬੰਧਿਤ ਨੈਣ ਚ ਵਖਦੇ ਵੱਖ-ਵੱਖ ਪਰਿਵਾਰਾਂ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਧਾਨ ਸ: ਗੁਰਨਾਮ ਸਿੰਘ ਨਵਾਂ ਸ਼ਹਿਰ ਅਤੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ 25 ਸਾਲਾਂ ਤੋਂ ਨਿਰੰਤਰ ਨਵਾਂ ਸ਼ਹਿਰ ਦੀਆਂ ਸੰਗਤਾਂ ਵੱਲੋਂ ਹਰ ਸਾਲ ਹੀ ਸ਼ਹੀਦ ਭਗਤ ਸਿੰਘ ਦੀ ਬਰਸੀ ਬੜੀ ਹੀ ਸ਼ਰਧਾ ਤੇ ਉਤਸਾਹ ਨਾਲ ਮਨਾਈ ਜਾਂਦੀ ਹੈ , ਇਸ ਸਬੰਧੀ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਾਧ ਰਾਗੀ ਢਾਡੀ ਇਥੇ ਕਵੀਸ਼ਰੀ ਦਰਬਾਰ ਸਜਾਇਆ ਜਾਵੇਗਾ, ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀ ਰਾਗੀ ਢਾਡੀ ਇਥੇ ਕਵੀਸ਼ਰੀ ਜਥੇ ਸ਼ਹੀਦ ਭਗਤ ਸਿੰਘ ਦੀ ਜੀਵਨੀ ਤੇ ਚਾਨਣਾ ਪਾਉਣਗੇ। ਇਸ ਮੌਕੇ ਤੇ ਜਿਹੜਾ ਨਵਾਂ ਸ਼ਹਿਰ ਦੀਆਂ ਸੰਗਤਾਂ ਵੱਖ ਵੱਖ ਪ੍ਰਕਾਰ ਦੇ ਅਟੁੱਟ ਲੰਗਰ ਵੀ ਵਰਤਾਏ ਜਾਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous article*ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਸ਼ਨ ਸਮਰੱਥ 3.0 ਤਹਿਤ ਵੱਖ-ਵੱਖ ਬਲਾਕਾਂ ਦੇ ਸਕੂਲ ਮੁਖੀਆਂ ਦੀ ਇੱਕ ਰੋਜ਼ਾ ਓਰੀਐਂਟੇਸ਼ਨ ਸੰਪਨ*
Next articleਇਨਕਲਾਬ ਦੀ ਕਿਰਨ ਜੋਂ ਸੁਨਹਿਰੀ ਇਤਿਹਾਸ ਸਿਰਜ ਗਈ