ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੀਤਾ ਕੇਂਦਰੀ ਜੇਲ੍ਹ ਦਾ ਦੌਰਾ,ਕੈਦੀਆਂ ਤੇ ਹਵਾਲਾਤੀਆਂ ਦੀਆਂ ਸੁਣੀਆਂ ਸਮੱਸਿਆਵਾਂ

ਫੋਟੋ : ਅਜਮੇਰ ਦੀਵਾਨਾ

ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) 
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਨੇ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ  ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਜ਼ਿਲ੍ਹਾ ਅਤੇ ਸੈਸ਼ਨ ਜੱਜ  ਨੇ ਜੇਲ੍ਹ ਵਿਚ ਬੰਦ ਕੈਦੀਆਂ/ਹਵਾਲਾਤੀਆਂ ਦੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਕੇਂਦਰੀ ਜੇਲ੍ਹ ਸੁਪਰਡੰਟ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕੈਦੀਆਂ ਦੀ ਸਿਹਤ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਅਤੇ ਕੇਂਦਰੀ ਜੇਲ੍ਹ ਡਾਕਟਰ ਪੁਨੀਤ  ਨੂੰ  ਮਰੀਜ਼ਾਂ ਦੇ ਰੈਗੂਲਰ ਮੈਡੀਕਲ ਚੈਕਅੱਪ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਜੇਲ੍ਹ ਅੰਦਰ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਸਬੰਧੀ ਰਸੋਈ ਘਰ ਦਾ ਜਾਇਜ਼ਾ ਵੀ ਲਿਆ ਅਤੇ ਜੇਲ੍ਹ ਅੰਦਰ ਸਾਫ਼- ਸਫਾਈ ਦਾ ਖਾਸ ਤੌਰ ‘ਤੇ ਧਿਆਨ ਰੱਖਣ ਲਈ ਸੁਪਰਡੰਟ ਕੇਂਦਰੀ ਜੇਲ੍ਹ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗ਼ਰੀਬ ਕੈਦੀਆਂ ਦੀ ਸਹਾਇਤਾ ਲਈ ਸਕੀਮ ਨੂੰ ਲਾਗੂ ਕਰਨ ਦੇ ਸਬੰਧ ਵਿਚ ਸੁਪਰਡੈਂਟ ਕੇਂਦਰੀ ਜੇਲ੍ਹ ਨੂੰ ਨਿਰਦੇਸ਼ ਦਿੱਤੇ ਕਿ ਇਸ ਸਕੀਮ ਅਧੀਨ ਜਿਹੜੇ ਹਵਾਲਾਤੀਆਂ ਅਤੇ ਦੋਸ਼ੀਆਂ ਦੇ ਕੇਸਾਂ ਵਿਚ ਜ਼ਮਾਨਤ ਦੇ ਹੁਕਮ ਦੇ ਸੱਤ ਦਿਨ ਹੋ ਗਏ ਹਨ, ਬਾਰੇ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਫ਼ਤਰ ਨੂੰ ਭੇਜੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਹਰੇਕ ਬੈਰਕ ਦੇ ਬਾਹਰ ਨੋਟਿਸ ਬੋਰਡ ‘ਤੇ ਪੈਨਲ ਐਡਵੋਕੇਟਾਂ/ਲੀਗਲ ਏਡ ਡਿਫੈਸ ਕੌਸਲ ਦੇ ਨਾਵਾਂ ਦੀ ਲਿਸਟ ਲਗਾਉਣ ਲਈ ਕਿਹਾ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਵਿਖੇ ਕੰਟੀਨ ਦਾ ਉਦਘਾਟਨ ਵੀ ਕੀਤਾ ਗਿਆ, ਤਾਂ ਜੋ ਕੈਦੀਆਂ/ਹਵਾਲਾਤੀਆਂ ਨੂੰ ਮਿਲਣ ਆਉਣ ਵਾਲੇ ਰਿਸ਼ਤੇਦਾਰਾਂ ਨੂੰ ਚਾਹ-ਪਾਣੀ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ।
ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਨੇ ਔਰਤਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕੇਂਦਰੀ ਜੇਲ੍ਹ ਵਿਖੇ ਲੀਗਲ ਏਡ ਕਲੀਨਿਕ ਦੇ ਕੰਮਕਾਜ਼ ਦੇ ਰਜਿਸਟਰ ਚੈੱਕ ਕੀਤੇ । ਇਸ ਮੌਕੇ ਕੇਂਦਰੀ ਜੇਲ੍ਹ ਸੁਪਰਡੰਟ ਬਲਜੀਤ ਸਿੰਘ ਘੁੰਮਣ, ਡਿਪਟੀ ਸੁਪਰਡੰਟ ਹਰਭਜਨ ਸਿੰਘ ਅਤੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਹੁਸ਼ਿਆਰਪੁਰ ਦੇ ਚੀਫ ਵਿਸ਼ਾਲ ਕੁਮਾਰ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਪੂਰੀ ਤਾਕਤ ਤੇ ਜੋਸ਼ੋ ਖਰੋਸ਼ ਨਾਲ ਉਪ ਚੋਣਾਂ ਲੜੇਗਾ ਸ਼੍ਰੋਮਣੀ ਅਕਾਲੀ ਦਲ : ਠੰਡਲ/ਤਲਵਾੜ
Next articleਡਾਨਸੀਵਾਲੀਆ ਦੀ ਚੌਥੀ ਬਰਸੀ ਤੇ ਸਕੂਲ ਦੇ ਬੱਚਿਆ ਨੂੰ ਸ਼ਟੇਸ਼ਨਰੀ ਭੇਂਟ, ਡਾਨਸੀਵਾਲੀਆ ਸਾਡੇ ਦਿਲਾਂ ਚ ਹਮੇਸ਼ਾ ਵੱਸਦੇ ਰਹਿਣਗੇ-ਸੰਤ ਕੁਲਵੰਤ ਰਾਮ ਭਰੋਮਜਾਰਾ