ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਮ ਲੋਕਾਂ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋ ਦੂਰ ਰਹਿਣ ਸਬੰਧੀ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲੰਗੜੋਆ ਤੋਂ ਇਕ ਵਿਸ਼ਾਲ ਜਾਗਰੂਕਤਾ ਰੈਲੀ-ਕਮ-ਵਾਕਥੌਨ ਕੱਢੀ ਗਈ । ਇਸ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ ਡਾ. ਮਹਿਤਾਬ ਸਿੰਘ, ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਅਤੇ ਸਾਰੇ ਨਿਆਇਕ ਅਧਿਕਾਰੀ ਹਾਜ਼ਰ ਸਨ। ਇਸ ਤੋਂ ਇਲਾਵਾ ਇਸ ਰੈਲੀ ਵਿਚ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਟਾਫ,, ਅਧਿਆਪਕਾਂ, ਸਾਂਝ ਕੇਂਦਰ ਦੇ ਕਰਮਚਾਰੀਆਂ ਅਤੇ ਸਮੂਹ ਪੰਚਾਇਤ ਮੈਂਬਰਾਂ ਵੱਲੋਂ ਵੀ ਭਾਗ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰਿਆ ਸੂਦ ਨੇ ਕਿਹਾ ਕਿ ਇਸ ਰੈਲੀ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰਹਿਣ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਨੌਜਵਾਨ ਨੂੰ ਕੋਈ ਨਾ ਕੋਈ ਕੰਮ ਕਰਨਾ ਚਾਹੀਦਾ ਹੈ ਅਤੇ ਮਾੜੀ ਸੰਗਤ ਤੋਂ ਬਚ ਕੇ ਨਸ਼ਿਆ ਤੋ ਦੂਰ ਰਹਿਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ ਅਤੇ ਸਿਹਤਮੰਦ ਜੀਵਨ ਜਿਊਣ ਲਈ ਖੇਡਾਂ ਨਾਲ ਪਿਆਰ ਕਰਨਾ ਚਾਹੀਦਾ ਨਾਲ। ਉ ਉਹਨਾਂ ਕਿਹਾ ਕਿ ਸਭਨਾਂ ਦੇ ਸਹਿਯੋਗ ਨਾਲ ਇਨ੍ਹਾਂ ਛੋਟੇ-ਛੋਟੇ ਉਪਰਾਲਿਆਂ ਸਦਕਾ ਹੀ ਇੱਕ ਨਰੋਏ ਅਤੇ ਸਿਹਤਮੰਦ ਸਮਾਜ ਦੀ ਸਥਾਪਨਾ ਹੋ ਸਕਦੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



