ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਨੂੰ ਸਦਮਾ:: ਮਾਤਾ ਦਾ ਹੋਇਆ ਦਿਹਾਂਤ।

ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਜੀ ਦੇ ਪੂਜਨੀਕ ਮਾਤਾ ਸਵਰਨ ਕੌਰ ਜੀ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ। ਜਿਨ੍ਹਾਂ ਦੇ ਆਕਾਲ ਚਲਾਣੇ ਨਾਲ ਡਾਕਟਰ ਬਲਕਾਰ ਕਟਾਰੀਆ ਅਤੇ ਪੂਰੇ ਪਰਿਵਾਰ ਨੂੰ ਭਾਰੀ ਸਦਮਾ ਲੱਗਾ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲ਼ਾ ਘਾਟਾ ਪਿਆ। ਕਿਉਂਕਿ ਮਾਤਾ ਜੀ ਨੇ ਪੂਰੇ ਪਰਿਵਾਰ ਨੂੰ ਇੱਕ ਮੁੱਠ ਰੱਖਿਆ ਸੀ। ਮਾਤਾ ਜੀ ਬਹੁਤ ਨਿੱਘੇ ਸੁਭਾਅ ਦੇ, ਮਿਲਣਸਾਰ, ਖੁਸ਼ਮਿਜਾਜ਼ ਅਤੇ ਹਰ ਵੇਲੇ ਵਾਹਿਗੁਰੂ ਜੀ ਦੀ ਰਜ਼ਾ ਵਿੱਚ ਰਹਿਣ ਵਾਲੇ ਸਨ। ਮਾਤਾ ਜੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਭਰੌਲੀ ਵਿਖੇ ਕੀਤਾ ਗਿਆ। ਇਸ ਸਮੇਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਕਾਲਖ਼ ਲੁਧਿਆਣਾ, ਸੂਬਾ ਚੇਅਰਮੈਨ ਡਾਕਟਰ ਰਮੇਸ਼ ਕੁਮਾਰ ਬਾਲੀ, ਸੂਬਾ ਵਾਇਸ ਪ੍ਰਧਾਨ ਡਾਕਟਰ ਬਲਵੀਰ ਗਰਚਾ, ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ, ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ, ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ, ਜ਼ਿਲ੍ਹਾ ਆਰਗੇਨਾਈਜ਼ਿਰ ਸਕੱਤਰ ਡਾਕਟਰ ਰਜਿੰਦਰ ਸਿੰਘ ਲੱਕੀ, ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ, ਬਲਾਕ ਨਵਾਂਸ਼ਹਿਰ ਦੇ ਕੈਸ਼ੀਅਰ ਡਾਕਟਰ ਬਲਵਿੰਦਰ ਬੈਂਸ, ਵਾਇਸ ਚੇਅਰਮੈਨ ਡਾਕਟਰ ਤਰਸੇਮ ਸਲੋਹ, ਬਹਿਰਾਮ ਬਲਾਕ ਦੇ ਪ੍ਰਧਾਨ ਡਾਕਟਰ ਜਤਿੰਦਰ ਸਹਿਗਲ, ਡਾਕਟਰ ਅਨੁਪਿੰਦਰ ਸਿੰਘ, ਬਲਾਕ ਸੜੋਆ ਦੇ ਪ੍ਰਧਾਨ ਡਾਕਟਰ ਜਸਵੀਰ ਸਿੰਘ ਗੜ੍ਹੀ, ਜ਼ਿਲ੍ਹਾ ਪ੍ਰੈਸ ਸਕੱਤਰ ਡਾਕਟਰ ਬਲਵੀਰ ਮਾਨ, ਬੰਗਾ ਬਲਾਕ ਦੇ ਪ੍ਰਧਾਨ ਡਾਕਟਰ ਅਮ੍ਰਿਤ ਲਾਲ ਫਰਾਲਾ, ਡਾਕਟਰ ਜਗਦੀਸ਼ ਬੰਗੜ, ਡਾਕਟਰ ਹੁਸਨ ਲਾਲ, ਡਾਕਟਰ ਸਤਨਾਮ ਜੌਹਲ, ਡਾਕਟਰ ਅਸ਼ੋਕ ਕੁਮਾਰ ਅਤੇ ਸਮੂਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੈਂਬਰਾਂ ਨੇ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਪਹੁੰਚ ਕੇ ਮਾਤਾ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਭੁਲੇਖਾ ਖਤਮ ਹੋਇਆ
Next articleਮੁਕੰਦਪੁਰ ਹਲਕੇ ਦੀ ਅਗਵਾਈ ਕਰਨ ਵਾਲੇ ਬਸਪਾ ਦੇ ਮਿਸ਼ਨਰੀ ਸਾਥੀ ਜੀ ਸਾਡੇ ਵਿੱਚ ਨਹੀਂ ਰਹੇ