ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਪੰਜਵੀਂ ਸ਼੍ਰੇਣੀ ਦਾ ਸਲਾਨਾ ਨਤੀਜਾ ਰਿਹਾ ਸ਼ਾਨਦਾਰ

ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ (ਸੈ.ਸਿੱ/ਐ.ਸਿੱ) ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਅਜੈ ਕੁਮਾਰ ਸ਼ਰਮਾ (ਐ.ਸਿੱ), ਰਾਜਿੰਦਰ ਕੁਮਾਰ ਸੋਨੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ)  ਵੱਲੋਂ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ 
ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ)  (ਜਸਵਿੰਦਰ ਪਾਲ ਸ਼ਰਮਾ) – ਸਕੂਲ਼ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੈਸ਼ਨ 2024-25 ਲਈ ਪੰਜਵੀਂ ਜਮਾਤ ਦਾ ਸਲਾਨਾ ਨਤੀਜਾ ਐਲਾਨਿਆ ਗਿਆ। ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਅਜੇ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸਕੂਲਾਂ ਦੇ 7823 ਵਿਦਿਆਰਥੀ ਅਪੀਅਰ ਹੋਏ ਸਨ ਜਿੰਨ੍ਹਾਂ ਵਿੱਚੋਂ 7796 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ। ਇਸੇ ਤਰ੍ਹਾਂ ਗੈਰ ਸਰਕਾਰੀ ਸਕੂਲਾਂ ਦੇ ਕੁੱਲ 2107 ਵਿਦਿਆਰਥੀ ਅਪੀਅਰ ਹੋਏ ਸਨ ਜਿਨਾਂ ਵਿੱਚੋਂ 2104 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ। ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ  ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਚੋਂ ਖੁਸ਼ਪ੍ਰੀਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ (ਕੁੜੀਆਂ) ਮੁਕਤਸਰ, ਨਗਮਪ੍ਰੀਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਬਰਕੰਦੀ, ਰਾਜਵੀਰ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਬਰਕੰਦੀ ਨੇ 500 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ, ਸੁਰਮਨਜੀਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਬਰਕੰਦੀ ਨੇ 499 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਅਤੇ ਨਵਜੋਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਬਰਕੰਦੀ ਨੇ 498 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਹੀ ਤਰ੍ਹਾਂ ਗੈਰ ਸਰਕਾਰੀ ਸਕੂਲਾਂ ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ਤੇ 13 ਵਿਦਿਆਰਥੀ, ਦੂਜੇ ਸਥਾਨ ਤੇ 499 ਅੰਕ ਪ੍ਰਾਪਤ ਕਰਕੇ 15 ਵਿਦਿਆਰਥੀ ਅਤੇ ਤੀਜੇ ਸਥਾਨ ਤੇ 498 ਅੰਕ ਪ੍ਰਾਪਤ ਕਰਕੇ 13 ਵਿਦਿਆਰਥੀ ਰਹੇ। ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ (ਸੈ.ਸਿੱ/ਐ.ਸਿੱ) ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਅਜੈ ਕੁਮਾਰ ਸ਼ਰਮਾ (ਐ.ਸਿੱ), ਰਾਜਿੰਦਰ ਕੁਮਾਰ ਸੋਨੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਵੱਲੋਂ ਇਸ ਸ਼ਾਨਦਾਰ ਨਤੀਜੇ ਲਈ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲਾਂ ਦੇ ਸਮੂਹ ਸਟਾਫ਼ ਨੂੰ ਵਧਾਈਆਂ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੰਜ ਮੈਂਬਰੀ ਭਰਤੀ ਕਮੇਟੀ ਦੀ ਸੰਗਰੂਰ ਮੀਟਿੰਗ ਨੇ ਧਾਰਿਆ ਵੱਡੀ ਸਿਆਸੀ ਕਾਨਫਰੰਸ ਦਾ ਰੂਪ
Next article*ਯੂਨਿਵਰਸਿਟੀ ਕਾਲਜ ਆਫ਼ ਨਰਸਿੰਗ ਫ਼ਰੀਦਕੋਟ ਦੇ ਵਿਦਿਆਰਥੀਆਂ ਵੱਲੋਂ ਲਗਾਇਆ ਗਿਆ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ।*