ਜ਼ਿਲ੍ਹਾ ਖੇਡ ਕੋਆਰਡੀਨੇਟਰ (ਪ੍ਰਾਇਮਰੀ) ਲਕਸ਼ਦੀਪ ਸ਼ਰਮਾ ਗਣਤੰਤਰ ਦਿਵਸ ਮੌਕੇ ਸਨਮਾਨਿਤ 

ਇਹ ਸਨਮਾਨ ਪਿੱਛੇ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਦੀ ਮਿਹਨਤ – ਲਕਸ਼ਦੀਪ ਸ਼ਰਮਾ 
ਕਪੂਰਥਲਾ,28 ਜਨਵਰੀ ( ਕੌੜਾ)-75 ਵੇਂ ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪ੍ਰਾਇਮਰੀ ਸਕੂਲ ਖੇਡਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਲਕਸ਼ਦੀਪ ਸ਼ਰਮਾ ਨੂੰ ਉਨ੍ਹਾਂ ਵੱਲੋਂ ਲਗਾਤਾਰ ਦੋ ਸਾਲ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਫਲਤਾਪੂਰਵਕ ਕਰਵਾਉਣ ਅਤੇ ਜ਼ਿਲ੍ਹੇ ਦੀ ਹਾਕੀ ਟੀਮ ਜਿਸ ਨੇ ਇਸ ਸਾਲ ਇਨ੍ਹਾਂ ਦੀ ਅਗਵਾਈ ਹੇਠ ਸੂਬਾ ਪੱਧਰੀ ਖੇਡਾਂ ਵਿੱਚ ਤੀਜਾ ਸਥਾਨ ਪ੍ਰਾਪਤ  ਕੀਤਾ ਹੈ, ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਅਤੇ ਐਸ.ਐਸ.ਪੀ ਵਤਸਲਾ ਗੁਪਤਾ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਹੈ। ਸਨਮਾਨਿਤ ਹੋਣ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਖੇਡ ਕੋਆਰਡੀਨੇਟਰ ਲਕਸ਼ਦੀਪ ਸ਼ਰਮਾ ਨੇ ਕਿਹਾ ਕਿ ਇਸ ਸਨਮਾਨ ਦਾ ਸਿਹਰਾ ਸਮੁੱਚੇ ਅਧਿਆਪਕਾਂ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਜਾਂਦਾ ਹੈ ਜਿਨਾਂ ਦੀ ਮਿਹਨਤ ਸਦਕਾ ਛੋਟੇ ਛੋਟੇ ਬੱਚਿਆਂ ਦੀਆਂ ਖੇਡਾਂ ਸਫਲਤਾਪੂਰਵਕ ਸਪੰਨ ਹੁੰਦੀਆਂ ਹਨ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਵਿਭਾਗ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਉੱਚ ਪੱਧਰ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ। ਜ਼ਿਲ੍ਹਾ ਖੇਡ ਕੋਆਰਡੀਨੇਟਰ ਲਕਸ਼ਦੀਪ ਸ਼ਰਮਾ ਨੂੰ ਸਨਮਾਨਿਤ ਕੀਤੇ ਜਾਣ ਤੇ ਗੋਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਣ,  ਈ.ਟੀ.ਟੀ ਯੂਨੀਅਨ ਦੇ ਆਗੂ ਰਸ਼ਪਾਲ ਸਿੰਘ, ਸੂਬਾਈ ਆਗੂ ਇੰਦਰਜੀਤ ਸਿੰਘ ਬਿਧੀਪੁਰ, ਜ਼ਿਲ੍ਹਾ ਪ੍ਰਧਾਨ ਗੁਰਮੇਜ ਸਿੰਘ,ਦੀਪਕ ਅਨੰਦ, ਜਸਵਿੰਦਰ ਸਿੰਘ ਸਿਕਾਰਪੁਰ, ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਖੱਸਣ, ਸੂਬਾਈ ਆਗੂ ਗੁਰਮਖ ਸਿੰਘ ਬਾਬਾ,ਜੁਗਿੰਦਰ ਸਿੰਘ ਅਮਾਨੀਪੁਰ,ਸਹਾਇਕ ਖੇਡ ਕੋਆਰਡੀਨੇਟਰ ਵਿਵੇਕ ਸੈਦਪੁਰ,
ਜਗਮੋਹਨ ਸਿੰਘ ਜਾਂਗਲਾ, ਤੇਜਿੰਦਰਪਾਲ ਮਂੱਟਾ, ਸੁਖਪਾਲ ਸਿੰਘ ਟਿੱਬਾ, ਪੰਕਜ਼ ਮਰਵਾਹਾ, ਆਦਿ ਨੇ ਸਵਾਗਤ ਕੀਤਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਰਾਜਿੰਦਰ ਕੌਰ ਰਾਜ ਮਹਿਲਾ ਵਿੰਗ ਦੀ ਜਿਲ੍ਹਾ ਸਕੱਤਰ ਨਿਯੁਕਤ
Next articleਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਰਜਿ ਭੁਲਾਣਾ ਵੱਲੋਂ ਗੋਲਡ ਕਬੱਡੀ ਕੱਪ 9 ਨੂੰ