HOME ਜ਼ਿਲ੍ਹਾ ਖੇਡ ਅਫ਼ਸਰ ਨੇ ਸਪੋਰਟਸ ਨਰਸਰੀ ਕੋਚਿਜ ਨਾਲ ਮੀਟਿੰਗ ਕਰਕੇ ਲਿਆ ਖੇਡ...

ਜ਼ਿਲ੍ਹਾ ਖੇਡ ਅਫ਼ਸਰ ਨੇ ਸਪੋਰਟਸ ਨਰਸਰੀ ਕੋਚਿਜ ਨਾਲ ਮੀਟਿੰਗ ਕਰਕੇ ਲਿਆ ਖੇਡ ਨਰਸਰੀਆਂ ਦਾ ਜਾਇਜ਼ਾ

2

ਨਵਾਂਸ਼ਹਿਰ   (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਨੇ ਖੇਡ ਨਰਸਰੀਆਂ ਦਾ ਜਾਇਜਾ ਲਿਆ ਅਤੇ ਖੇਡ ਵਿਭਾਗ ਵੱਲੋਂ ਰੱਖੇ ਗਏ ਸਪੋਰਟਸ ਨਰਸਰੀ ਕੋਚਿਜ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਖੇਡ ਨਰਸਰੀ ਕੋਚਿਜ ਨਾਲ ਉਹਨਾਂ ਦੇ ਸੈਂਟਰਾਂ ਨਾਲ ਸਬੰਧਤ ਆਉਣ ਵਾਲੀਆਂ ਦਿੱਕਤਾਂ ਬਾਰੇ ਵਿਚਾਰ ਵਟਾਂਦਰਾਂ ਕੀਤਾ ਗਿਆ ਹੈ ਅਤੇ ਉਹਨਾਂ ਤੋਂ ਲੋੜੀਂਦੇ ਖੇਡ ਸਮਾਨ ਦੀ ਡੀਮਾਂਡ ਬਾਰੇ ਜਾਣਕਾਰੀ ਲਈ ਗਈ ਅਤੇ ਆਪਣੇ ਆਪਣੇ ਸੈਂਟਰਾਂ ਤੇ ਪੈਕਟਿਕਸ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪਣੇ ਆਲੇ ਦੁਆਲੇ ਦੇ ਪਿੰਡਾਂ ਦੇ ਖਿਡਾਰੀਆਂ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਇਹਨਾਂ ਖੇਡ ਨਰਸਰੀਆਂ ਬਾਰੇ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਹਨਾਂ ਸਪੋਰਟਸ ਨਰਸਰੀਆਂ ਵਿੱਚ ਭੇਜਣ ਤਾਂ ਜੋ ਖਿਡਾਰੀ ਇਹਨਾਂ ਖੇਡ ਨਰਸਰੀਆਂ ਦਾ ਵੱਧ ਤੋਂ ਵੱਧ ਫਾਇਦਾ ਉਠਾ ਸਕਣ। ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਨੇ ਜ਼ਿਲ੍ਹੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਕਿਹਾ ਕਿ ਉਹ ਇਹਨਾਂ ਖੇਡ ਨਰਸਰੀ ਵਿੱਚ ਰੱਖੇ ਗਏ ਕੋਚਿਜ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਕਿ ਇਹ ਕੋਚਿਜ ਵੱਧੀਆਂ ਢੰਗ ਨਾਲ ਆਪਣੀਆਂ ਖੇਡ ਨਰਸਰੀਆਂ ਚਲਾ ਸਕਣ ਤੇ ਖਿਡਾਰੀ ਵੱਧ ਤੋਂ ਵੱਧ ਖੇਡਾਂ ਨਾਲ ਜੋੜਣ ਅਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਜੀ ਵੱਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਦੇ ਤਹਿਤ ਖਿਡਾਰੀ ਨਸ਼ਿਆ ਤੋਂ ਦੂਰ ਰਹਿਣ ਅਤੇ ਖੇਡ ਵਿੱਚ ਪੰਜਾਬ ਅਤੇ ਆਪਣੇ ਦੇਸ਼ ਦਾ ਨਾਮ ਰੋਸ਼ਨ ਕਰਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵਿੱਤੀ ਮਾਮਲਿਆਂ ਸਬੰਧੀ ਬਕਾਇਆ ਕੇਸਾਂ ਦਾ ਲਿਆ ਜਾਇਜ਼ਾ
Next articleਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਚਲਾਏਗਾ ਵਿਸ਼ੇਸ਼ ਨਸ਼ਾ ਮੁਕਤੀ ਅਭਿਆਨ– ਵਧੀਕ ਡਿਪਟੀ ਕਮਿਸ਼ਨਰ