HOME ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਕੂਲਾਂ ਵਿੱਚ 11 ਮਈ ਨੂੰ ਮਨਾਇਆ...

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਕੂਲਾਂ ਵਿੱਚ 11 ਮਈ ਨੂੰ ਮਨਾਇਆ ਜਾਵੇਗਾ ‘ਨੈਸ਼ਨਲ ਟੈਕਨੋਲੋਜੀ ਡੇ 2026’

3
ਸ੍ਰੀ ਮੁਕਤਸਰ ਸਾਹਿਬ,   (ਸਮਾਜ ਵੀਕਲੀ)   (ਜਸਵਿੰਦਰ ਪਾਲ ਸ਼ਰਮਾ): ਐੱਸ.ਸੀ ਈ.ਆਰ.ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ  ਵੱਲੋਂ 11 ਮਈ 2026 ਨੂੰ ਸੂਬੇ ਭਰ ਦੇ ਸਕੂਲਾਂ ਵਿੱਚ “ ਨੈਸ਼ਨਲ ਟੈਕਨਾਲੋਜੀ ਦਿਵਸ 2026” ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ ਤਾਂ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਜਿਸ ਦਾ ਮਕਸਦ ਵਿਦਿਆਰਥੀਆਂ ਵਿੱਚ ਵਿਗਿਆਨ, ਤਕਨਾਲੋਜੀ ਅਤੇ ਸਾਇਬਰ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਰਹਿਨੁਮਾਈ ਅਤੇ ਡੀਆਰਪੀ ਕੰਪਿਊਟਰ ਸਾਇੰਸ ਰੋਹਿਤ ਸਚਦੇਵਾ ਦੀ ਯੋਗ ਅਗਵਾਈ ਹੇਠ ਇਹ ਦਿਵਸ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ ਜੀ ਨੇ ਦੱਸਿਆ ਕਿ ਇਸ ਮੌਕੇ ਸਕੂਲਾਂ ਵਿੱਚ ਵਿਸ਼ੇਸ਼ ਸਵੇਰ ਦੀਆਂ ਸਭਾਵਾਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਭਾਰਤ ਦੀਆਂ ਵਿਗਿਆਨ, ਅੰਤਰਿਕਸ਼, ਆਈਟੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਖੇਤਰਾਂ ਵਿੱਚ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਨਾਲ ਹੀ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ” ਸਾਈਬਰ ਸੇਫਟੀ ਪ੍ਰਣ” ਲੈ ਕੇ ਤਕਨਾਲੋਜੀ ਦੇ ਜ਼ਿੰਮੇਵਾਰ, ਨੈਤਿਕ ਅਤੇ ਸੁਰੱਖਿਅਤ ਉਪਯੋਗ ਦਾ ਸੰਦੇਸ਼ ਦਿੱਤਾ ਜਾਵੇਗਾ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਜੀ ਨੇ ਦੱਸਿਆ ਕਿ ਇਸ ਦੌਰਾਨ ਇੱਕ ਰਾਜ ਪੱਧਰੀ “ਟੈਕਨੋਲੋਜੀ ਸਾਈਬਰ ਅਵੇਅਰਨੈਸ ਕਵਿਜ” ਮੁਕਾਬਲਾ ਵੀ ਕਰਵਾਇਆ ਜਾਵੇਗਾ, ਜਿਸ ਰਾਹੀਂ ਵਿਦਿਆਰਥੀਆਂ ਦੀ ਡਿਜ਼ੀਟਲ ਲਿਟਰੇਸੀ ਅਤੇ ਸਾਇਬਰ ਸੁਰੱਖਿਆ ਸਬੰਧੀ ਜਾਣਕਾਰੀ ਦੀ ਪਰਖ ਕੀਤੀ ਜਾਵੇਗੀ। ਜਸਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ “ਨੈਸ਼ਨਲ ਟੈਕਨਾਲੋਜੀ ਦਿਵਸ 2026” ਨੂੰ ਸਫਲ ਬਣਾਉਣ ਲਈ  ਸਮੂਹ ਸਕੂਲਾਂ ਦੇ ਪ੍ਰਿੰਸੀਪਲ, ਮੁੱਖ ਅਧਿਆਪਕ, ਡੀ.ਆਰ.ਪੀ ਕੰਪਿਊਟਰ ਸਾਇੰਸ, ਸਮੂਹ ਕੰਪਿਊਟਰ ਅਧਿਆਪਕ ਅਤੇ ਵਿਦਿਆਰਥੀ ਪੂਰਾ ਸਹਿਯੋਗ ਦੇਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਕਰ ਰਹੇ ਨੇ ਕੂੜ ਪ੍ਰਚਾਰ-ਰਣਜੀਤ ਸਿੰਘ ਪਵਾਰ
Next articleਮੋਟਰਸਾਈਕਲ ਨੂੰ ਅਣਪਛਾਤੀ ਕਾਰ ਨੇ ਮਾਰੀ ਟੱਕਰ ਮੋਟਰਸਾਈਕਲ ਚਾਲਕ ਦੀ ਮੌਤ