ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ) (ਜਸਵਿੰਦਰ ਪਾਲ ਸ਼ਰਮਾ) ਡਾਇਰੈਕਟਰ ਐਸਸੀਈਆਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਜਸਪਾਲ ਮੋਂਗਾ ਜੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਤਮਾਮ ਸਰਕਾਰੀ ਸਕੂਲ਼ਾਂ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਹੇਠ ਭਾਰਤੀ ਭਾਸ਼ਾ ਸਿੱਖਣ ਸਬੰਧੀ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕਾਰਜ ਵਿੱਚ ਗੁਰਮੇਲ ਸਿੰਘ ਸਾਗੂ ਡੀ.ਆਰ.ਸੀ. (ਅੱਪਰ ਪ੍ਰਾਇਮਰੀ) ਨੇ ਬਲਾਕ ਪੱਧਰ ‘ਤੇ ਮੀਟਿੰਗਾਂ ਕਰਕੇ ਸਮੂਹ ਸਕੂਲ ਮੁਖੀਆਂ ਨੂੰ ਇਸ ਵਿਸ਼ੇਸ਼ ਉਪਰਾਲੇ ਦੇ ਲਈ ਤਕਨੀਕੀ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਰਿਪੋਰਟਿੰਗ ਵਿੱਚ ਏਕ ਭਾਰਤ ਸ਼੍ਰੇਸ਼ਟ ਭਾਰਤ ਦੇ ਨੋਡਲ ਇੰਚਾਰਜ ਹੈਡਮਿਸਟ੍ਰੈਸ ਡਿੰਪਲ ਵਰਮਾ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਜਸਵਿੰਦਰ ਪਾਲ ਸ਼ਰਮਾ ਨੂੰ ਜਾਣਕਾਰੀ ਦਿੰਦੇ ਹੋਏ ਡੀਆਰਸੀ ਗੁਰਮੇਲ ਸਿੰਘ ਸਾਗੂ ਨੇ ਦੱਸਿਆ ਕਿ ਵੱਖ ਵੱਖ ਵਿਸ਼ਿਆਂ ਦੇ ਅਧਿਆਪਕ ਸਾਹਿਬਾਨ ਦੇ ਸਹਿਯੋਗ ਨਾਲ ਅੱਜ ਪਹਿਲੇ ਦਿਨ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਪ੍ਰੋਗਰਾਮ ਵਿੱਚ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਸ ਪ੍ਰੋਜੈਕਟ ਨਾਲ ਰੂਬਰੂ ਕਰਵਾਉਂਦੇ ਹੋਏ ਤੇਲਗੂ ਭਾਸ਼ਾ ਅਤੇ ਸੱਭਿਆਚਾਰ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੇ ਵਰਣਮਾਲਾ, ਗਿਣਤੀ ਅਤੇ ਆਮ ਬੋਲਚਾਲ ਸੰਬੰਧੀ ਚਾਰਟ, ਰੋਲ ਪਲੇਅ ਆਦਿ ਤਿਆਰ ਕੀਤੇ।ਉਹਨਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਿਤੀ 26 ਮਈ ਤੋਂ 5 ਜੂਨ ਤੱਕ ਇਹ ਸਮਰ ਕੈਂਪ ਲਗਾਏ ਜਾਣਗੇ।*ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਭਾਰਤੀ ਭਾਸ਼ਾ ਸਮਰ ਕੈਂਪ ਲਗਾਇਆ ਗਿਆ*
ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ) (ਜਸਵਿੰਦਰ ਪਾਲ ਸ਼ਰਮਾ) ਡਾਇਰੈਕਟਰ ਐਸਸੀਈਆਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਜਸਪਾਲ ਮੋਂਗਾ ਜੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਤਮਾਮ ਸਰਕਾਰੀ ਸਕੂਲ਼ਾਂ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਹੇਠ ਭਾਰਤੀ ਭਾਸ਼ਾ ਸਿੱਖਣ ਸਬੰਧੀ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕਾਰਜ ਵਿੱਚ ਗੁਰਮੇਲ ਸਿੰਘ ਸਾਗੂ ਡੀ.ਆਰ.ਸੀ. (ਅੱਪਰ ਪ੍ਰਾਇਮਰੀ) ਨੇ ਬਲਾਕ ਪੱਧਰ ‘ਤੇ ਮੀਟਿੰਗਾਂ ਕਰਕੇ ਸਮੂਹ ਸਕੂਲ ਮੁਖੀਆਂ ਨੂੰ ਇਸ ਵਿਸ਼ੇਸ਼ ਉਪਰਾਲੇ ਦੇ ਲਈ ਤਕਨੀਕੀ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਰਿਪੋਰਟਿੰਗ ਵਿੱਚ ਏਕ ਭਾਰਤ ਸ਼੍ਰੇਸ਼ਟ ਭਾਰਤ ਦੇ ਨੋਡਲ ਇੰਚਾਰਜ ਹੈਡਮਿਸਟ੍ਰੈਸ ਡਿੰਪਲ ਵਰਮਾ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਜਸਵਿੰਦਰ ਪਾਲ ਸ਼ਰਮਾ ਨੂੰ ਜਾਣਕਾਰੀ ਦਿੰਦੇ ਹੋਏ ਡੀਆਰਸੀ ਗੁਰਮੇਲ ਸਿੰਘ ਸਾਗੂ ਨੇ ਦੱਸਿਆ ਕਿ ਵੱਖ ਵੱਖ ਵਿਸ਼ਿਆਂ ਦੇ ਅਧਿਆਪਕ ਸਾਹਿਬਾਨ ਦੇ ਸਹਿਯੋਗ ਨਾਲ ਅੱਜ ਪਹਿਲੇ ਦਿਨ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਪ੍ਰੋਗਰਾਮ ਵਿੱਚ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਸ ਪ੍ਰੋਜੈਕਟ ਨਾਲ ਰੂਬਰੂ ਕਰਵਾਉਂਦੇ ਹੋਏ ਤੇਲਗੂ ਭਾਸ਼ਾ ਅਤੇ ਸੱਭਿਆਚਾਰ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੇ ਵਰਣਮਾਲਾ, ਗਿਣਤੀ ਅਤੇ ਆਮ ਬੋਲਚਾਲ ਸੰਬੰਧੀ ਚਾਰਟ, ਰੋਲ ਪਲੇਅ ਆਦਿ ਤਿਆਰ ਕੀਤੇ।ਉਹਨਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਿਤੀ 26 ਮਈ ਤੋਂ 5 ਜੂਨ ਤੱਕ ਇਹ ਸਮਰ ਕੈਂਪ ਲਗਾਏ ਜਾਣਗੇ।



