ਸ੍ਰੀ ਮੁਕਤਸਰ ਸਾਹਿਬ – (ਸਮਾਜ ਵੀਕਲੀ) (ਜਸਵਿੰਦਰ ਪਾਲ ਸ਼ਰਮਾ) ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਐਸ.ਸੀ.ਈ.ਆਰ.ਟੀ ਪੰਜਾਬ ਅਤੇ ਜਿਲਾ ਸਿੱਖਿਆ ਅਫਸਰ(ਸੈ.ਸਿ) ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਸਾਇੰਸ ਸੈਮੀਨਾਰ ਕਰਵਾਇਆ ਗਿਆ। ਇਸ ਸਾਰੇ ਸਾਇੰਸ ਸੈਮੀਨਾਰ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸ੍ਰੀ ਰਜਿੰਦਰ ਸੋਨੀ ਜੀ ਵੱਲੋਂ ਉਲੀਕਿਆ ਗਿਆ। ਜਿਸ ਵਿੱਚ ਵੱਖ-ਵੱਖ ਬਲਾਕਾਂ ਦੇ ਸਕੂਲਾਂ ਨੇ ਭਾਗ ਲਿਆ ਇਸ ਸਾਇੰਸ ਸੈਮੀਨਾਰ ਦਾ ਮੁੱਖ ਵਿਸ਼ਾ ਸੀ ਕੁਆਂਟਮ ਯੁੱਗ ਪੋਟੈਂਸ਼ੀਅਲ ਅਤੇ ਚੈਲੇੰਜਸ… ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਤਰੀਕੇ ਨਾਲ ਆਪਣੀ ਆਪਣੀ ਪੇਸ਼ਕਾਰੀ ਚਾਰਟਸ ਅਤੇ ਸਲਾਈਡਸ ਦੁਆਰਾ ਪੇਸ਼ ਕੀਤੀ। ਹਰ ਬਲਾਕ ਵਿੱਚੋਂ ਪਹਿਲੀਆਂ ਤਿੰਨ ਪੁਜ਼ੀਸ਼ਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਬਲਾਕ ਨੋਡਲ ਅਫਸਰ ਦੁਆਰਾ ਸਨਮਾਨਿਤ ਵੀ ਕੀਤਾ ਗਿਆ। ਹੁਣ ਇਹਨਾਂ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਾ ਸੋਮਵਾਰ ਨੂੰ ਹੋਣ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਬਲਾਕਾਂ ਵਿੱਚ ਅਧਿਆਪਕਾਂ ਦੁਆਰਾ ਵੱਖ-ਵੱਖ ਤਰ੍ਹਾਂ ਦੀਆਂ ਡਿਊਟੀਆਂ ਨਿਭਾਈਆਂ ਗਈਆਂ। ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਰਿਫਰੈਸ਼ਮੈਂਟ ਦਾ ਅਰੇਂਜਮੈਂਟ ਵੀ ਬਲਾਕ ਨੋਡਲ ਅਫਸਰਾਂ ਦੁਆਰਾ ਕੀਤਾ ਗਿਆ ਅਤੇ ਗਾਈਡ ਅਧਿਆਪਕਾਂ ਨੇ ਵੀ ਆਪਣੀ ਭੂਮਿਕਾ ਬਹੁਤ ਵਧੀਆ ਤਰੀਕੇ ਨਾਲ ਨਿਭਾਈ ਕਿਉੰਕਿ ਪੇਪਰਾਂ ਤੋਂ ਬਾਅਦ ਇਕਦਮ ਵਿਦਿਆਰਥੀਆਂ ਨੂੰ ਦੁਬਾਰਾ ਤਿਆਰ ਕਰਨਾ ਇੱਕ ਚੰਗੇ ਅਧਿਆਪਕ ਦੀ ਜਿੰਮੇਵਾਰੀ ਬਣ ਜਾਂਦੀ ਹੈ। ਜਿਸ ਨੂੰ ਉਹਨਾਂ ਨੇ ਬਾਖੂਬੀ ਹੀ ਨਿਭਾਇਆ। ਇਸ ਮੌਕੇ ਜ਼ਿਲ੍ਹੇ ਦੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਦੇ ਇੰਚਾਰਜ ਸ੍ਰੀ ਰਾਜਨ ਗੋਇਲ ਸਾਇੰਸ ਮਾਸਟਰ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਪਿੰਡ ਮਲੋਟ ਨੇ ਮੀਡੀਆ ਕੋਆਰਡੀਨੇਟਰ ਸ਼੍ਰੀ ਜਸਵਿੰਦਰ ਪਾਲ ਸ਼ਰਮਾ ਨਾਲ ਗੱਲਬਾਤ ਕਰਦੇ ਦੱਸਿਆ ਕਿ ਇਸ ਤਰ੍ਹਾਂ ਦੇ ਮੁਕਾਬਲਿਆ ਨਾਲ ਵਿਦਿਆਰਥੀਆਂ ਵਿੱਚ ਸਾਇੰਸ ਵਿਸ਼ੇ ਪ੍ਰਤੀ ਰੁਚੀ ਵਧਦੀ ਹੈ ਅਤੇ ਅਜਿਹੇ ਵਿਦਿਆਰਥੀ ਹੀ ਉੱਚੀਆਂ ਪਲਾਂਘਾ ਪੁੱਟ ਕੇ ਦੇਸ਼ ਨੂੰ ਅੱਗੇ ਲੈ ਕੇ ਜਾਂਦੇ ਨੇ। ਅੰਤ ਵਿੱਚ ਵੱਖ-ਵੱਖ ਬਲਾਕਾਂ ਵਿੱਚ ਆਏ ਹੋਏ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਧੰਨਵਾਦ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



