ਜਿਲ੍ਹਾ ਸੰਘਰਸ਼ ਕਮੇਟੀ ਨੇ ਐਸ ਐਮ ਓ ਨਾਲ ਮੁਲਾਕਾਤ ਕਰਕੇ ਐਮਰਜੈਂਸੀ ਦੀਆਂ ਸਮੱਸਿਆਵਾਂ ਵਾਰੇ ਦੱਸਿਆ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਸੰਘਰਸ਼ ਕਮੇਟੀ ਦੇ ਇੱਕ ਵਫਦ ਨੇ ਪ੍ਰਧਾਨ ਕਰਮਵੀਰ ਬਾਲੀ ਦੀ ਅਗਵਾਈ ਵਿੱਚ ਐੱਸ.ਐਮ.ਓ ਨਾਲ ਮੁਲਾਕਾਤ ਕੀਤੀ ਅਤੇ ਮਰੀਜ਼ਾਂ ਨੂੰ ਐਮਰਜੈਂਸੀ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਅਗਾਹ ਕਰਵਾਇਆ। ਇਸ ਮੌਕੇ `ਤੇ ਕਰਮਵੀਰ ਬਾਲੀ ਨੇ ਮੰਗ ਕੀਤੀ ਕਿ ਐਮਰਜੈਂਸੀ ਵਿੱਚ ਜ਼ਿੰਦਗੀ ਬਚਾਉਣ ਵਾਲੀ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇ, ਨਾਜ਼ੁਕ ਹਾਲਤ ਵਾਲੇ ਮਰੀਜ਼ਾਂ ਨੂੰ ਬਾਹਰੋਂ ਐਮਰਜੈਂਸੀ ਵਾਰਡ ਤੱਕ ਲੈ ਕੇ ਆਉਣ ਲਈ ਸਟਾਫ ਦਾ ਪ੍ਰਬੰਧ ਕੀਤਾ ਜਾਵੇ, ਐਮਰਜੈਂਸੀ ਵਿੱਚ ਮਰੀਜ਼ਾਂ ਦੀ ਦੇਖਭਾਲ ਲਈ ਸੀਨੀਅਰ ਡਾਕਟਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੀਨੀਅਰ ਡਾਕਟਰਾਂ ਅਤੇ ਦੂਜੇ ਸਟਾਫ ਦੀ ਘਾਟ ਕਾਰਨ ਐਮਰਜੈਂਸੀ ਵਿੱਚ ਮਰੀਜ਼ਾਂ ਦੀ ਦੇਖਭਾਲ ਠੀਕ ਤਰ੍ਹਾਂ ਨਹੀਂ ਹੋ ਰਹੀ ਹੈ, ਮਰੀਜ਼ਾਂ ਨੂੰ ਜਾਂ ਤਾਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਜਾਂਦਾ ਹੈ ਜਾਂ ਫਿਰ ਪ੍ਰਾਈਵੇਟ ਹਸਪਤਾਲਾਂ ਵਿੱਚ। ਉਨ੍ਹਾਂ ਮੰਗ ਕੀਤੀ ਕਿ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ `ਤੇ ਇਸ ਤਰ੍ਹਾਂ ਦਾ ਦਬਾਅ ਬਣਾਉਣਾ ਬੰਦ ਕੀਤਾ ਜਾਵੇ। ਇਸ ਮੌਕੇ `ਤੇ ਵਫਦ ਨੇ ਸਿਵਲ ਸਰਜਨ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਐਮਰਜੈਂਸੀ ਵਿੱਚ ਸਟਾਫ ਦੀ ਘਾਟ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ `ਤੇ ਸਿਵਲ ਸਰਜਨ ਨੇ ਭਰੋਸਾ ਦਿੱਤਾ ਕਿ ਐਮਰਜੈਂਸੀ ਵਿੱਚ ਸਟਾਫ ਦੀ ਘਾਟ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ ਅਤੇ ਕਿਸੇ ਵੀ ਮਰੀਜ਼ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ। ਇਸ ਮੌਕੇ `ਤੇ ਮਦਨ ਦੱਤਾ, ਨਿਰਮਲ ਸਿੰਘ ਆਦਿ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous article‘ਗ਼ਦਰੀ ਵਿਰਾਸਤ ਅਤੇ ਜਮਹੂਰੀ ਹੱਕ’ ਵਿਸ਼ੇ ‘ਤੇ ਹੋਏਗੀ ਵਿਚਾਰ-ਚਰਚਾ
Next articleਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ